Moosewala Case: ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਅਦਾਲਤ ਨੇ ਵੱਡਾ ਹੁਕਮ ਕੀਤਾ ਜਾਰੀ
ਮਾਨਸਾ, 13 ਸਤੰਬਰ 2025 (ਵਿਸ਼ਵ ਵਾਰਤਾ) – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ (Moosewala Case) ਵਿਚ ਅਦਾਲਤ ਨੇ ਵੱਡਾ ਹੁਕਮ ਜਾਰੀ ਕਰਦਿਆਂ ਮੁਲਜ਼ਮਾਂ ਨੂੰ ਫਿਜ਼ੀਕਲੀ ਪੇਸ਼ ਕਰਨ ਲਈ ਕਿਹਾ ਹੈ। ਅਦਾਲਤ ਨੇ ਜੇਲ੍ਹ ਪ੍ਰਸ਼ਾਸਨ ਨੂੰ 26 ਸਤੰਬਰ ਨੂੰ ਮਾਮਲੇ ਦੇ 6 ਮੁਲਜ਼ਮਾਂ ਨੂੰ ਫਿਜ਼ੀਕਲੀ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ।
ਦਰਅਸਲ, ਮਾਨਸਾ ਦੀ ਸੈਸ਼ਨ ਅਦਾਲਤ ਵਿਚ ਕੇਸ ਦੀ ਸੁਣਵਾਈ ਹੋਈ, ਜਿਸ ਵਿਚ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਗਵਾਹੀ ਸ਼ੁਰੂ ਹੋਈ। ਇਸ ਦੌਰਾਨ ਉਹ ਥੋੜ੍ਹੇ ਭਾਵੁਕ ਵੀ ਹੋ ਗਏ। ਕਤਲਕਾਂਡ (Moosewala Case) ਦੇ ਦੋਸ਼ੀਆਂ ਦੀ ਪਛਾਣ ਦੀ ਗੱਲ ਕਰਦਿਆਂ ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਨਿਗਾਹ ਕਮਜ਼ੋਰ ਹੈ ਤੇ ਉਹ ਵੀਡੀਓ ਕਾਨਫ਼ਰੰਸਿੰਗ ਰਾਹੀਂ ਮੁਲਜ਼ਮਾਂ ਦੀ ਪਛਾਣ ਨਹੀਂ ਕਰ ਸਕਦੇ। ਜਿਸ ਤੋਂ ਬਾਅਦ ਉਨ੍ਹਾਂ ਨੇ ਮੁਲਜ਼ਮਾਂ ਨੂੰ ਫਿਜ਼ੀਕਲੀ ਪੇਸ਼ ਕੀਤੇ ਜਾਣ ਦੀ ਅਪੀਲ ਕੀਤੀ।

ਇਸ ਬੇਨਤੀ ਨੂੰ ਮਨਜ਼ੂਰ ਕਰਦਿਆਂ ਅਦਾਲਤ ਵੱਲੋਂ ਇਸ ਕਤਲਕਾਂਡ ਦੇ ਮੁਲਜ਼ਮਾਂ ਨੂੰ ਫਿਜ਼ੀਕਲ ਤੌਰ ‘ਤੇ ਪੇਸ਼ ਕੀਤੇ ਜਾਣ ਦੇ ਹੁਕਮ ਜੇਲ੍ਹ ਪ੍ਰਸ਼ਾਸਨ ਨੂੰ ਦਿੱਤੇ ਹਨ। ਇਸ ਲਈ 26 ਸਤੰਬਰ ਦੀ ਤਾਰੀਖ਼ ਨਿਰਧਾਰਤ ਕੀਤੀ ਗਈ ਹੈ। ਇਸ ਦੌਰਾਨ ਸੰਦੀਪ ਕੇਕੜਾ, ਅੰਕਿਤ ਸਿਰਸਾ ਤੇ ਦੀਪਕ ਮੁੰਡੀ ਸਣੇ 6 ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























