Morning News: ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ
ਚੰਡੀਗੜ੍ਹ, 25 ਅਗਸਤ 2025 (ਵਿਸ਼ਵ ਵਾਰਤਾ) – ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ ਪ੍ਰਮੁੱਖ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ।
– ਪੰਜਾਬ ਦੇ 4 ਜ਼ਿਲ੍ਹਿਆਂ ਚ ਭਾਰੀ ਮੀਂਹ ਦਾ ਅਲਰਟ ਜਾਰੀ; ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ‘ਚ ਆਮ ਨਾਲੋਂ ਵੱਧ ਮੀਂਹ ਪੈਣ ਦੀ ਸੰਭਾਵਨਾ
– ਜਲਦ ਵਿਆਹ ਦੇ ਬੰਧਨ ‘ਚ ਬੱਝੇਗੀ ਹਿਮਾਚਲ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਦੀ ਇਕਲੌਤੀ ਧੀ; ਗੁਰੂਗ੍ਰਾਮ ਦੇ ਆਈਏਐਸ ਅਧਿਕਾਰੀ ਨਾਲ ਹੋਵੇਗਾ ਵਿਆਹ
– ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਹਮਲੇ ਦੇ ਮਾਮਲੇ ਵਿੱਚ ਦੂਜੀ ਗ੍ਰਿਫ਼ਤਾਰੀ: ਮੁੱਖ ਮੁਲਜ਼ਮ ਦਾ ਸਾਥੀ ਗ੍ਰਿਫ਼ਤਾਰ
– ਬੁਲੰਦਸ਼ਹਿਰ ‘ਚ ਟਰੱਕ ਅਤੇ ਟਰੈਕਟਰ ਦੀ ਟੱਕਰ ਵਿੱਚ 8 ਲੋਕਾਂ ਦੀ ਮੌਤ, 43 ਜ਼ਖਮੀ
– ਯਮਨ ਦੀ ਰਾਜਧਾਨੀ ਸਨਾ ‘ਤੇ ਇਜ਼ਰਾਈਲ ਦਾ ਹਵਾਈ ਹਮਲਾ; 4 ਲੋਕਾਂ ਦੀ ਮੌਤ, 67 ਜ਼ਖਮੀ
– ਦਿੱਲੀ ਮੈਟਰੋ ਵਿੱਚ ਸਫ਼ਰ ਕਰਨਾ ਹੋਇਆ ਮਹਿੰਗਾ; ਅੱਜ ਤੋਂ ਕਿਰਾਏ ਵਿੱਚ ਵਾਧਾ, ਇੱਕ ਤੋਂ ਚਾਰ ਰੁਪਏ ਵਧੇ
– ਪ੍ਰਧਾਨ ਮੰਤਰੀ ਮੋਦੀ ਅੱਜ ਤੋਂ ਗੁਜਰਾਤ ਦੇ ਦੋ ਦਿਨਾਂ ਦੌਰੇ ‘ਤੇ; 5400 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
– ਸਾਬਕਾ ਭਾਰਤੀ ਕਪਤਾਨ ਸੌਰਵ ਗਾਂਗੁਲੀ ਦੱਖਣੀ ਅਫਰੀਕਾ ਟੀ-20 (SA20) ਲੀਗ ਵਿੱਚ ਪ੍ਰੀਟੋਰੀਆ ਕੈਪੀਟਲਜ਼ ਦੇ ਨਵੇਂ ਹੈਡ ਕੋਚ ਬਣੇ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























