• Latest
  • Trending
ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ PUNJAB ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ PUNJAB ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ

3 hours ago
Amritsar : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ‘ਚ ਵੱਡੀ ਕਾਰਵਾਈ

Amritsar : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ‘ਚ ਵੱਡੀ ਕਾਰਵਾਈ

1 minute ago
Punjab : ਪਿਓ ਵੱਲੋਂ ਧੀ ਨੂੰ ਨਹਿਰ ‘ਚ ਧੱਕਾ ਦੇਣ ਦੇ ਮਾਮਲੇ ‘ਚ ਨਵਾਂ ਮੋੜ, ਧੀ ਨਿਕਲੀ ਜਿਊਂਦੀ!

Punjab : ਪਿਓ ਵੱਲੋਂ ਧੀ ਨੂੰ ਨਹਿਰ ‘ਚ ਧੱਕਾ ਦੇਣ ਦੇ ਮਾਮਲੇ ‘ਚ ਨਵਾਂ ਮੋੜ, ਧੀ ਨਿਕਲੀ ਜਿਊਂਦੀ!

32 minutes ago
ISSF ਵਿਸ਼ਵ ਕੱਪ ਫਾਈਨਲ 2025 : ਪੰਜਾਬ ਦੀ ਸਿਮਰਨਪ੍ਰੀਤ ਕੌਰ ਬਰਾੜ ਨੇ ਜਿੱਤਿਆ ਗੋਲਡ

ISSF ਵਿਸ਼ਵ ਕੱਪ ਫਾਈਨਲ 2025 : ਪੰਜਾਬ ਦੀ ਸਿਮਰਨਪ੍ਰੀਤ ਕੌਰ ਬਰਾੜ ਨੇ ਜਿੱਤਿਆ ਗੋਲਡ

1 hour ago
Ind vs SA : ਟੀ-20 ਸੀਰੀਜ਼ ਲਈ ਭਾਰਤੀ ਟੀਮ ਪਹੁੰਚੀ ਕਟਕ

Ind vs SA : ਟੀ-20 ਸੀਰੀਜ਼ ਲਈ ਭਾਰਤੀ ਟੀਮ ਪਹੁੰਚੀ ਕਟਕ

3 hours ago
Punjabi ਕਵੀ ਤੇ ਚਿੱਤਰਕਾਰ ਦੇਵ ਦੇ ਦੇਹਾਂਤ ਨਾਲ Ludhiana ਵਿੱਚ ਸੋਗ ਦੀ ਲਹਿਰ

Punjabi ਕਵੀ ਤੇ ਚਿੱਤਰਕਾਰ ਦੇਵ ਦੇ ਦੇਹਾਂਤ ਨਾਲ Ludhiana ਵਿੱਚ ਸੋਗ ਦੀ ਲਹਿਰ

3 hours ago
Punjab ਮੁੱਖ ਮੰਤਰੀ ਮਾਨ ਪਹੁੰਚੇ ਦੱਖਣੀ ਕੋਰੀਆ; ਸਿਓਲ ‘ਚ ਭਾਰਤੀ ਰਾਜਦੂਤ ਨਾਲ ਕੀਤੀ ਮੁਲਾਕਾਤ

Punjab ਮੁੱਖ ਮੰਤਰੀ ਮਾਨ ਪਹੁੰਚੇ ਦੱਖਣੀ ਕੋਰੀਆ; ਸਿਓਲ ‘ਚ ਭਾਰਤੀ ਰਾਜਦੂਤ ਨਾਲ ਕੀਤੀ ਮੁਲਾਕਾਤ

3 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

4 hours ago
ਸ਼ਹੀਦ ਭਗਤ ਸਿੰਘ ਹਵਾਈ ਅੱਡੇ ‘ਤੇ ਯਾਤਰੀਆਂ ਨੂੰ ਕੋਈ ਵੀ ਮੁਸ਼ਕਿਲ ਨਾ ਆਉਣ ਦੇਣ ਲਈ Punjab Government ਨੇ ਕਦਮ ਚੁੱਕੇ, ਯਾਤਰੀਆਂ ਦੀ ਸਹੂਲਤ ਲਈ ਕੰਟਰੋਲ ਰੂਮ ਸਥਾਪਤ ਕੀਤਾ

ਸ਼ਹੀਦ ਭਗਤ ਸਿੰਘ ਹਵਾਈ ਅੱਡੇ ‘ਤੇ ਯਾਤਰੀਆਂ ਨੂੰ ਕੋਈ ਵੀ ਮੁਸ਼ਕਿਲ ਨਾ ਆਉਣ ਦੇਣ ਲਈ Punjab Government ਨੇ ਕਦਮ ਚੁੱਕੇ, ਯਾਤਰੀਆਂ ਦੀ ਸਹੂਲਤ ਲਈ ਕੰਟਰੋਲ ਰੂਮ ਸਥਾਪਤ ਕੀਤਾ

4 hours ago
‘ਯੁੱਧ ਨਸ਼ਿਆਂ ਵਿਰੁੱਧ’ ਦੇ 281ਵੇਂ ਦਿਨ Punjab Police ਵੱਲੋਂ 834 ਗ੍ਰਾਮ ਹੈਰੋਇਨ, 1.5 ਕਿਲੋ ਅਫੀਮ ਸਮੇਤ 71 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 281ਵੇਂ ਦਿਨ Punjab Police ਵੱਲੋਂ 834 ਗ੍ਰਾਮ ਹੈਰੋਇਨ, 1.5 ਕਿਲੋ ਅਫੀਮ ਸਮੇਤ 71 ਨਸ਼ਾ ਤਸਕਰ ਕਾਬੂ

4 hours ago
Breaking News: ਸਰਹੱਦ ਪਾਰੋਂ ਹਥਿਆਰ ਤਸਕਰੀ ਕਰਨ ਵਾਲੇ ਗਿਰੋਹ ਨਾਲ ਸਬੰਧਤ ਇੱਕ ਵਿਅਕਤੀ ਪੰਜ ਪਿਸਤੌਲਾਂ ਸਮੇਤ ਕਾਬੂ

Breaking News: ਸਰਹੱਦ ਪਾਰੋਂ ਹਥਿਆਰ ਤਸਕਰੀ ਕਰਨ ਵਾਲੇ ਗਿਰੋਹ ਨਾਲ ਸਬੰਧਤ ਇੱਕ ਵਿਅਕਤੀ ਪੰਜ ਪਿਸਤੌਲਾਂ ਸਮੇਤ ਕਾਬੂ

5 hours ago
ਸਫ਼ਲਤਾ ਦੀਆਂ ਨਵੀਆਂ ਉਚਾਈਆਂ ਛੂਹ ਰਿਹੈ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ; ਇਸ ਵੇਲੇ 50 ਕੈਡਿਟ NDA ‘ਚ ਹਾਸਲ ਕਰ ਰਹੇ ਹਨ ਸਿਖਲਾਈ

ਸਫ਼ਲਤਾ ਦੀਆਂ ਨਵੀਆਂ ਉਚਾਈਆਂ ਛੂਹ ਰਿਹੈ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ; ਇਸ ਵੇਲੇ 50 ਕੈਡਿਟ NDA ‘ਚ ਹਾਸਲ ਕਰ ਰਹੇ ਹਨ ਸਿਖਲਾਈ

5 hours ago
Vikram Bhatt arrested : ਫਿਲਮ ਨਿਰਮਾਤਾ ਵਿਕਰਮ ਭੱਟ ਗ੍ਰਿਫ਼ਤਾਰ

Vikram Bhatt arrested : ਫਿਲਮ ਨਿਰਮਾਤਾ ਵਿਕਰਮ ਭੱਟ ਗ੍ਰਿਫ਼ਤਾਰ

5 hours ago
Hindi News
English News
Sunday, December 7, 2025
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ PUNJAB ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ

ਜਾਪਾਨ ਦੀ ਯਾਤਰਾ ਸਫ਼ਲਤਾਪੂਰਵਕ ਪੂਰੀ ਕਰਨ ਤੋਂ ਬਾਅਦ ਭਗਵੰਤ ਮਾਨ ਨੇ ਆਪਣੀ ਦੱਖਣੀ ਕੋਰੀਆ ਫੇਰੀ ਦੀ ਕੀਤੀ ਸ਼ੁਰੂਆਤ

December 7, 2025
in ਖਬਰਾਂ, ਪੰਜਾਬ

ਪੰਜਾਬ ਨੂੰ ਦੁਨੀਆ ਦੇ ਸਭ ਤੋਂ ਪਸੰਦੀਦਾ ਸਥਾਨ ਵਜੋਂ ਦਰਸਾਇਆ

ਪਰਵਾਸੀ ਪੰਜਾਬੀਆਂ ਨੇ ਮੁੱਖ ਮੰਤਰੀ ਦਾ ਕੀਤਾ ਨਿੱਘਾ ਸਵਾਗਤ

ਚੰਡੀਗੜ੍ਹ, 7 ਦਸੰਬਰ (ਵਿਸ਼ਵ ਵਾਰਤਾ):- PUNJAB ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ ਸਫ਼ੀਰ ਵਜੋਂ ਕੰਮ ਕਰਨ ਦਾ ਸੱਦਾ ਦਿੱਤਾ ਤਾਂ ਜੋ ਕੋਰੀਆਈ ਕੰਪਨੀਆਂ ਨੂੰ ਪੰਜਾਬ, ਜੋ ਹੁਣ ਦੁਨੀਆ ਭਰ ਵਿੱਚ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉੱਭਰਿਆ ਹੈ, ਵਿੱਚ ਨਿਵੇਸ਼ ਲਈ ਪ੍ਰੇਰਿਤ ਕੀਤਾ ਜਾ ਸਕੇ।

ਦੱਖਣੀ ਕੋਰੀਆ ਦੀ ਆਪਣੀ ਫੇਰੀ ਦੌਰਾਨ ਸਿਓਲ ਵਿੱਚ ਪੰਜਾਬੀ ਭਾਈਚਾਰੇ ਨਾਲ ਵਿਚਾਰ-ਵਟਾਂਦਰਾ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਕਾਰਨ ਨਿਵੇਸ਼ਕ ਪਹਿਲਾਂ ਹੀ ਪੰਜਾਬ ਵਿੱਚ ਨਿਵੇਸ਼ ਲਈ ਅੱਗੇ ਆ ਰਹੇ ਹਨ ਅਤੇ ਸਿਓਲ ਵਿੱਚ ਪੰਜਾਬੀਆਂ ਨੂੰ ਸੂਬੇ ਦੇ ਬ੍ਰਾਂਡ ਅੰਬੈਸਡਰ ਬਣ ਕੇ ਨਿਵੇਸ਼ ਆਕਰਸ਼ਿਤ ਕਰਨ ਵਿੱਚ ਹੋਰ ਮਦਦ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਹਨ ਅਤੇ ਸਾਡੇ ਵਿੱਚੋਂ ਹਰੇਕ ਨੂੰ ਸੂਬੇ ਨੂੰ ਉਦਯੋਗਿਕ ਵਿਕਾਸ ਦੇ ਪੈਂਡੇ ‘ਤੇ ਪਾਉਣ ਲਈ ਯਤਨ ਕਰਨੇ ਚਾਹੀਦੇ ਹਨ। ਪੰਜਾਬੀਆਂ ਨਾਲ ਭਾਵਨਾਤਮਕ ਸਾਂਝ ਦਰਸਾਉਂਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਸੂਬੇ ਵਿੱਚ ਉਦਯੋਗਾਂ ਲਈ ਅਨੁਕੂਲ ਮਾਹੌਲ ਮੁਹੱਈਆ ਕਰ ਰਹੀ ਹੈ ਅਤੇ ਹੁਣ ਆਪਣੀ ਜਨਮ ਭੂਮੀ ਦੀ ਸੇਵਾ ਕਰਨ ਦੀ ਪਰਵਾਸੀ ਪੰਜਾਬੀਆਂ ਦੀ ਵਾਰੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਸਤੇ ਖੁੱਲ੍ਹਣਗੇ ਅਤੇ ਨਾਲ ਹੀ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ, ਜਿਸ ਨਾਲ ਰੰਗਲਾ ਪੰਜਾਬ ਬਣੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬੀ ਆਲਮੀ ਨਾਗਰਿਕ ਹਨ, ਜਿਨ੍ਹਾਂ ਨੇ ਦੁਨੀਆ ਦੇ ਹਰ ਕੋਨੇ ਵਿੱਚ ਆਪਣੇ ਲਈ ਵੱਖਰਾ ਮੁਕਾਮ ਬਣਾਇਆ ਹੈ ਅਤੇ ਸਖ਼ਤ ਮਿਹਨਤ ਦਾ ਜਜ਼ਬਾ ਪੰਜਾਬੀਆਂ ਦੇ ਖ਼ੂਨ ਵਿੱਚ ਰਚੇ ਹੋਏ ਹਨ।

ਮੁੱਖ ਮੰਤਰੀ ਨੇ ਪੰਜਾਬੀ ਭਾਈਚਾਰੇ ਦੀ ਉੱਦਮੀ ਭਾਵਨਾ, ਸੱਭਿਆਚਾਰਕ ਵਚਨਬੱਧਤਾ ਅਤੇ ਲੋਕਾਂ-ਤੋਂ-ਲੋਕਾਂ ਅਤੇ ਕਾਰੋਬਾਰ-ਤੋਂ-ਕਾਰੋਬਾਰ ਵਿਚਾਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ਵਿੱਚ ਯੋਗਦਾਨ ਲਈ ਪ੍ਰਸੰਸਾ ਕੀਤੀ। ਉਨ੍ਹਾਂ ਪੰਜਾਬ ਨੂੰ ਤਰਜੀਹੀ ਨਿਵੇਸ਼ ਸਥਾਨ ਵਜੋਂ ਪੇਸ਼ ਕਰਨ ਲਈ ਕੋਰੀਆਈ ਕੰਪਨੀਆਂ ਦਾ ਮਾਰਗਦਰਸ਼ਨ ਕਰਨ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਵੀ ਅਪੀਲ ਕੀਤੀ। ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਰੋਜ਼ਗਾਰ, ਨਵੀਨਤਾ ਅਤੇ ਤਕਨਾਲੋਜੀ ਸਹਿਯੋਗ ਲਈ ਵਧੇਰੇ ਮੌਕੇ ਪੈਦਾ ਕਰਨ ਵਿੱਚ ਮਦਦ ਕਰਨ ਲਈ ਉਨ੍ਹਾਂ ਤੋਂ ਸਮਰਥਨ ਅਤੇ ਸਹਿਯੋਗ ਮੰਗਿਆ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਦ੍ਰਿਸ਼ਟੀਕੋਣ ਸਪੱਸ਼ਟ ਹੈ ਕਿ ਪੰਜਾਬ ਨੂੰ ਨੀਤੀ ਵਿੱਚ ਸਥਿਰਤਾ, ਫੈਸਲੇ ਲੈਣ ਵਿੱਚ ਤੇਜ਼ੀ ਅਤੇ ਨਿਵੇਸ਼ਕਾਂ ਦੇ ਸਮੇਂ ਤੇ ਭਰੋਸੇ ਦਾ ਸਤਿਕਾਰ ਕਰਨ ਵਾਲੀ ਸ਼ਾਸਨ ਪ੍ਰਣਾਲੀ ਦੀ ਪੇਸ਼ਕਸ਼ ਕਰ ਕੇ ਵਿਸ਼ਵ-ਵਿਆਪੀ ਉਦਯੋਗ ਲਈ ਪਸੰਦੀਦਾ ਸਥਾਨ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦਾ ਦ੍ਰਿਸ਼ਟੀਕੋਣ ਸਾਂਝੇਦਾਰੀ ਅਤੇ ਉਦਯੋਗਾਂ ਨਾਲ ਮਿਲ ਕੇ ਕੰਮ ਕਰਨ, ਉਨ੍ਹਾਂ ਦੀਆਂ ਜ਼ਰੂਰਤਾਂ ਨੂੰ ਸਮਝ ਕੇ ਇਹ ਯਕੀਨੀ ਬਣਾਉਣ ‘ਤੇ ਅਧਾਰਤ ਹੈ ਕਿ ਸਰਕਾਰ ਵਿਕਾਸ ਦੀ ਸਹਿਯੋਗੀ ਬਣੇ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਨੇ ਆਪਣੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕੀਤਾ ਹੈ, ਆਪਣੀ ਉਦਯੋਗਿਕ ਸਮਰੱਥਾ ਦਾ ਵਿਸਥਾਰ ਕੀਤਾ ਹੈ ਅਤੇ ਨਿਵੇਸ਼ ਲਈ ਨਵੇਂ ਰਸਤੇ ਖੋਲ੍ਹੇ ਹਨ।

ਮੁੱਖ ਮੰਤਰੀ ਨੇ ਸੂਬੇ ਦੇ ਸ਼ਾਸਨ ਅਤੇ ਰੈਗੂਲੇਟਰੀ ਸੁਧਾਰਾਂ ਨੂੰ ਵੀ ਦਰਸਾਇਆ, ਜਿਸ ਵਿੱਚ ਫਾਸਟ੍ਰੈਕ ਪੰਜਾਬ ਸਿੰਗਲ-ਵਿੰਡੋ ਸਿਸਟਮ ਸ਼ਾਮਲ ਹੈ, ਜੋ 173 ਸੇਵਾਵਾਂ, ਆਟੋ-ਡੀਮਡ ਪ੍ਰਵਾਨਗੀਆਂ, ਕਾਰੋਬਾਰੀਆਂ ਦੀ ਪੈਨ-ਆਧਾਰਤ ਪਛਾਣ ਅਤੇ ਪੰਜਾਬ ਕਾਰੋਬਾਰ ਅਧਿਕਾਰ ਐਕਟ ਵਿੱਚ ਸੋਧਾਂ ਸ਼ਾਮਲ ਹਨ, ਜੋ ਸਮਾਂਬੱਧ ਸਿਧਾਂਤਕ ਪ੍ਰਵਾਨਗੀਆਂ ਨੂੰ ਸਮਰੱਥ ਬਣਾਉਂਦੀਆਂ ਹਨ। ਉਨ੍ਹਾਂ ਨੇ ਪੰਜਾਬ ਦੇ ਉਦਯੋਗਿਕ ਬੁਨਿਆਦੀ ਢਾਂਚੇ ‘ਤੇ ਵੀ ਚਾਨਣਾ ਪਾਇਆ ਅਤੇ ਕਿਹਾ ਕਿ 1.4 ਲੱਖ ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਪਹਿਲਾਂ ਹੀ ਇਨਵੈਸਟ ਪੰਜਾਬ ਰਾਹੀਂ ਯਕੀਨੀ ਬਣਾਇਆ ਜਾ ਚੁੱਕਾ ਹੈ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਦ੍ਰਿਸ਼ਟੀਕੋਣ ਸਰਲ ਅਤੇ ਸਪੱਸ਼ਟ ਹੈ ਕਿ ਨੀਤੀ ਵਿੱਚ ਸਥਿਰਤਾ, ਫੈਸਲੇ ਲੈਣ ਵਿੱਚ ਗਤੀ ਅਤੇ ਨਿਵੇਸ਼ਕਾਂ ਦੇ ਸਮੇਂ ਅਤੇ ਵਿਸ਼ਵਾਸ ਦਾ ਸਤਿਕਾਰ ਕਰਨ ਵਾਲੀ ਸ਼ਾਸਨ ਪ੍ਰਣਾਲੀ ਦੀ ਪੇਸ਼ਕਸ਼ ਕਰ ਕੇ ਪੰਜਾਬ ਨੂੰ ਵਿਸ਼ਵ ਉਦਯੋਗ ਲਈ ਪਸੰਦੀਦਾ ਸਥਾਨ ਬਣਾਇਆ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਸੋਚ ਭਾਈਵਾਲੀ ਅਤੇ ਉਦਯੋਗਾਂ ਨਾਲ ਮਿਲ ਕੇ ਕੰਮ ਕਰਨ ਤੇ ਅਧਾਰਤ ਹੈ ਤਾਂ ਜੋ ਉਦਯੋਗਾਂ ਦੀਆਂ ਜ਼ਰੂਰਤਾਂ ਨੂੰ ਸਮਝਦਿਆਂ ਵਿਕਾਸ ਦੀ ਦਿਸ਼ਾ ਵਿੱਚ ਸਰਕਾਰ ਪ੍ਰੇਰਕ ਵਜੋਂ ਸਾਕਾਰਾਤਮਕ ਕੰਮ ਕਰ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਆਪਣੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਹੈ, ਆਪਣੀ ਉਦਯੋਗਿਕ ਸਮਰੱਥਾ ਦਾ ਵਿਸਥਾਰ ਕੀਤਾ ਹੈ ਅਤੇ ਨਿਵੇਸ਼ ਲਈ ਨਵੇਂ ਰਾਹ ਖੋਲ੍ਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਉਦਯੋਗ ਜਗਤ ਵਿਚਕਾਰ ਭਾਈਵਾਲੀ ਸਫ਼ਲਤਾ ਦੀ ਕੁੰਜੀ ਹੈ ਅਤੇ ਸੂਬਾ ਸਰਕਾਰ ਦਾ ਦ੍ਰਿੜ੍ਹ ਭਰੋਸਾ ਹੈ ਕਿ ਉਦਯੋਗਿਕ ਵਿਕਾਸ ਉਦੋਂ ਹੀ ਸੰਭਵ ਹੋ ਸਕਦਾ ਹੈ, ਜਦੋਂ ਅਸੀਂ ਬਰਾਬਰ ਭਾਈਵਾਲਾਂ ਵਜੋਂ ਕੰਮ ਕਰੀਏ।

ਇਸ ਦੌਰਾਨ ਪਰਵਾਸੀ ਭਾਈਚਾਰੇ ਨੇ ਵਫ਼ਦ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਪੰਜਾਬ ਦੀ ਆਲਮੀ ਪਹੁੰਚ ਅਤੇ ਤਿਉਹਾਰਾਂ, ਭਾਸ਼ਾ, ਪਕਵਾਨਾਂ ਤੇ ਰਹੁ-ਰੀਤਾਂ ਦੇ ਜਸ਼ਨਾਂ ਰਾਹੀਂ ਕੋਰੀਆਈ ਲੋਕਾਂ ਵਿੱਚ ਪੰਜਾਬੀ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਜਾ ਰਹੇ ਨਿਰੰਤਰ ਯਤਨਾਂ ਦੀ ਸ਼ਲਾਘਾ ਕੀਤੀ।

ਪਰਵਾਸੀ ਭਾਈਚਾਰੇ ਨੇ ਆਸ ਪ੍ਰਗਟਾਈ ਕਿ ਇਹ ਦੌਰਾ ਪੰਜਾਬ-ਦੱਖਣੀ ਕੋਰੀਆ ਸਬੰਧਾਂ ਵਿੱਚ ਨਵੇਂ ਅਧਿਆਇ ਦਾ ਆਗਾਜ਼ ਕਰੇਗਾ, ਜਿਸ ਨਾਲ ਉਦਯੋਗ, ਤਕਨਾਲੋਜੀ ਅਤੇ ਸੱਭਿਆਚਾਰਕ ਆਦਾਨ-ਪ੍ਰਦਾਨ ਵਿੱਚ ਸਥਾਈ ਭਾਈਵਾਲੀ ਅਤੇ ਉਸਾਰੂ ਨਤੀਜਿਆਂ ਲਈ ਰਾਹ ਪੱਧਰਾ ਹੋਵੇਗਾ।

ਅਰਾਨ ਇੰਟਰਨੈਸ਼ਨਲ ਦੇ ਮੈਨੇਜਿੰਗ ਡਾਇਰੈਕਟਰ ਸੀ. ਆਕਾਸ਼ ਨੇ ਪੰਜਾਬ ਦੇ ਫੂਡ ਪ੍ਰੋਸੈਸਿੰਗ ਸੈਕਟਰ ਵਿੱਚ ਨਿਵੇਸ਼ਾਂ ਦੀ ਪੜਚੋਲ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ। ਉੱਘੇ ਵਿਦਵਾਨ, ਡਾ. (ਪ੍ਰੋ.) ਲਖਵਿੰਦਰ ਸਿੰਘ ਨੇ ਵੀ ਮੁੱਖ ਮੰਤਰੀ ਵੱਲੋਂ ਵਿਸ਼ੇਸ਼ ਕਰਕੇ ਰੱਖਿਆ ਅਤੇ ਏਰੋਸਪੇਸ ਖੇਤਰਾਂ ਵਿੱਚ ਨਿਵੇਸ਼ ਆਕਰਸ਼ਿਤ ਕਰਨ ਲਈ ਦੱਖਣੀ ਕੋਰੀਆ ਵਿੱਚ ਨਿਵੇਸ਼ ਰੋਡ ਸ਼ੋਅ ਕਰਨ ਵਾਲੀ ਪਹਿਲਕਦਮੀ ਦਾ ਸਵਾਗਤ ਕੀਤਾ। ਕੋਰੀਆ ਵਿੱਚ ਪੰਜਾਬੀ ਐਸੋਸੀਏਸ਼ਨ ਦੀ ਚੇਅਰਪਰਸਨ, ਮੀਨਾਕਸ਼ੀ ਪਵਾਰ ਨੇ ਦੱਸਿਆ ਕਿ ਲੰਬੇ ਸਮੇਂ ਬਾਅਦ ਪੰਜਾਬ ਸਰਕਾਰ ਦੇ ਕਿਸੇ ਉੱਚ-ਪੱਧਰੀ ਵਫ਼ਦ ਵੱਲੋਂ ਦੱਖਣੀ ਕੋਰੀਆ ਦਾ ਦੌਰਾ ਕੀਤਾ ਗਿਆ ਹੈ ਅਤੇ ਜ਼ੋਰ ਦਿੱਤਾ ਕਿ ਇਹ ਨਵੀਂ ਸ਼ਮੂਲੀਅਤ ਲੰਮੇ ਸਮੇਂ ਦੇ ਸਹਿਯੋਗ ਲਈ ਨਵੀਆਂ ਸੰਭਾਵਨਾਵਾਂ ਖੋਲ੍ਹੇਗੀ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਬਹੁਤ ਹੀ ਲਾਭਕਾਰੀ ਜਾਪਾਨ ਦੌਰੇ ਤੋਂ ਬਾਅਦ, ਦੱਖਣੀ ਕੋਰੀਆ ਅੰਤਰਰਾਸ਼ਟਰੀ ਨਿਵੇਸ਼ ਆਊਟਰੀਚ ਦੇ ਇਸ ਪੜਾਅ ਦੀ ਸ਼ੁਰੂਆਤ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕੋਰੀਆ ਵਿੱਚ ਭਾਰਤ ਦੇ ਸਫ਼ੀਰ ਗੌਰੰਗਲਾਲ ਦਾਸ ਨਾਲ ਵਿਸਤ੍ਰਿਤ ਵਿਚਾਰ-ਵਟਾਂਦਰਾ ਸੈਸ਼ਨ ਵੀ ਕੀਤਾ। ਮੀਟਿੰਗ ਦੌਰਾਨ ਉਨ੍ਹਾਂ ਨੇ ਫੂਡ ਪ੍ਰੋਸੈਸਿੰਗ, ਖੇਤੀਬਾੜੀ-ਤਕਨੀਕੀ, ਨਵਿਆਉਣਯੋਗ ਊਰਜਾ, ਨਿਰਮਾਣ, ਰੱਖਿਆ, ਏਰੋਸਪੇਸ ਅਤੇ ਸ਼ਹਿਰੀ ਬੁਨਿਆਦੀ ਢਾਂਚੇ ਵਰਗੇ ਉੱਚ ਸੰਭਾਵਨਾ ਵਾਲੇ ਖੇਤਰਾਂ ਵਿੱਚ ਡੂੰਘੇ ਆਰਥਿਕ ਅਤੇ ਤਕਨੀਕੀ ਸਹਿਯੋਗ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੇ ਟੀਚਿਆਂ ਦੀ ਰੂਪਰੇਖਾ ਦਿੱਤੀ। ਭਗਵੰਤ ਸਿੰਘ ਮਾਨ ਨੇ ਸੂਬੇ ਨੂੰ ਉੱਤਰੀ ਭਾਰਤ ਲਈ ਰਣਨੀਤਕ ਪ੍ਰਵੇਸ਼ ਦੁਆਰ ਵਜੋਂ ਸਥਾਪਿਤ ਕਰਨ ਵਾਲੇ ਪੰਜਾਬ ਦੇ ਵਿਕਸਤ ਹੋ ਰਹੇ ਉਦਯੋਗਿਕ ਵਾਤਾਵਰਨ, ਪ੍ਰਗਤੀਸ਼ੀਲ ਨੀਤੀਆਂ ਅਤੇ ਅਹਿਮ ਲਾਹੇਵੰਦੀਆਂ ’ਤੇ ਵੀ ਚਾਨਣਾ ਪਾਇਆ।

ਸੋਮਵਾਰ ਨੂੰ ਪੰਜਾਬ ਦਾ ਵਫ਼ਦ ਵੱਖ-ਵੱਖ ਉੱਚ-ਪੱਧਰੀ ਮੀਟਿੰਗਾਂ ਵਿੱਚ ਸ਼ਾਮਲ ਹੋਵੇਗਾ, ਜਿਸ ਦੀ ਸ਼ੁਰੂਆਤ ਮੁੱਖ ਕੋਰੀਆਈ ਕੰਪਨੀਆਂ ਡੇਵੂ ਈ ਐਂਡ ਸੀ, ਜੀਐਸ ਈ ਐਂਡ ਸੀ ਅਤੇ ਨੌਂਗਸ਼ਿਮ ਨਾਲ ਮੀਟਿੰਗਾਂ ਨਾਲ ਹੋਵੇਗੀ, ਜਿਸ ਦੌਰਾਨ ਨਿਰਮਾਣ ਇੰਜਨੀਅਰਿੰਗ, ਬੁਨਿਆਦੀ ਢਾਂਚਾ ਵਿਕਾਸ ਅਤੇ ਉੱਨਤ ਫੂਡ ਪ੍ਰੋਸੈਸਿੰਗ ਦੇ ਖੇਤਰ ਵਿੱਚ ਮੌਕਿਆਂ ਦੀ ਪੜਚੋਲ ਕੀਤੀ ਜਾਵੇਗੀ। ਇਸ ਤੋਂ ਬਾਅਦ ਮੁੱਖ ਮੰਤਰੀ, ਪੰਜਾਬ ਸੂਬੇ ਵਿੱਚ ਕਾਰੋਬਾਰ ਕਰਨ ਦੀ ਸੌਖ ਵਿਸ਼ੇ ‘ਤੇ ਗੋਲਮੇਜ਼ ਮੀਟਿੰਗ ਵਿੱਚ ਹਿੱਸਾ ਲੈਣਗੇ, ਜਿਸ ਵਿੱਚ ਪ੍ਰਮੁੱਖ ਕਾਨੂੰਨੀ ਫਰਮਾਂ, ਵਿੱਤੀ ਨਿਵੇਸ਼ਕ, ਸਲਾਹਕਾਰ ਸਮੂਹ ਅਤੇ ਵਪਾਰਕ ਸੰਗਠਨ ਸ਼ਾਮਲ ਹੋਣਗੇ, ਜਿਸ ਦਾ ਉਦੇਸ਼ ਕੋਰੀਆਈ ਹਿੱਸੇਦਾਰਾਂ ਨੂੰ ਪੰਜਾਬ ਦੇ ਸ਼ਾਸਨ ਸੁਧਾਰਾਂ, ਪਾਰਦਰਸ਼ੀ ਵਿਧੀਆਂ ਅਤੇ ਨਿਵੇਸ਼ਕਾਂ ਲਈ ਸਹੂਲਤ ਢਾਂਚੇ ਦੀ ਸਪੱਸ਼ਟ ਸਮਝ ਪ੍ਰਦਾਨ ਕਰਨਾ ਹੈ।

ਇਸ ਤੋਂ ਬਾਅਦ ਦੱਖਣੀ ਕੋਰੀਆ ਦੇ ਪ੍ਰਮੁੱਖ ਇਨੋਵੇਸ਼ਨ ਅਤੇ ਤਕਨਾਲੋਜੀ ਕਲੱਸਟਰ, ਪੈਂਗਯੋ ਟੈਕਨੋ ਵੈਲੀ ਦਾ ਦੌਰਾ ਕੀਤਾ ਜਾਵੇਗਾ, ਜਿੱਥੇ ਵਫ਼ਦ ਖੋਜ ਅਤੇ ਵਿਕਾਸ, ਸਟਾਰਟ-ਅੱਪ ਈਕੋਸਿਸਟਮ ਅਤੇ ਉੱਚ-ਤਕਨੀਕੀ ਉਦਯੋਗਿਕ ਵਿਕਾਸ ਵਿੱਚ ਬਿਹਤਰ ਅਭਿਆਸਾਂ ਦਾ ਅਧਿਐਨ ਕਰੇਗਾ। ਇਸ ਰੁਝੇਵਿਆਂ ਭਰੇ ਦਿਨ ਦਾ ਅੰਤ ਕੋਰੀਆ ਰੱਖਿਆ ਉਦਯੋਗ ਐਸੋਸੀਏਸ਼ਨ (ਕੇ.ਡੀ.ਆਈ.ਏ.) ਨਾਲ ਕੇਂਦ੍ਰਿਤ ਗੱਲਬਾਤ ਨਾਲ ਹੋਵੇਗਾ, ਜਿਸ ਦੌਰਾਨ ਰੱਖਿਆ ਨਿਰਮਾਣ, ਏਰੋਸਪੇਸ ਤਕਨਾਲੋਜੀਆਂ ਅਤੇ ਭਵਿੱਖ ਵਿੱਚ ਪੰਜਾਬ ਦੇ ਅਨੁਕੂਲ ਢੁਕਵੀਆਂ ਉਦਯੋਗਿਕ ਸਮਰੱਥਾਵਾਂ ਦੇ ਖੇਤਰ ਵਿੱਚ ਸਹਿਯੋਗ ਦੀ ਪੜਚੋਲ ਕੀਤੀ ਜਾਵੇਗੀ।

Tags: BREAKING NEWSLatest Punjab newsPUNJABPUNJAB CMPunjab Governmentpunjab newsWISHAVWARTA.IN
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Amritsar : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ‘ਚ ਵੱਡੀ ਕਾਰਵਾਈ

Amritsar : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ‘ਚ ਵੱਡੀ ਕਾਰਵਾਈ

by Jaspreet Kaur
December 7, 2025
0

Amritsar : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ 'ਚ ਵੱਡੀ ਕਾਰਵਾਈ ਚੰਡੀਗੜ੍ਹ, 7 ਦਸੰਬਰ 2025...

Punjab : ਪਿਓ ਵੱਲੋਂ ਧੀ ਨੂੰ ਨਹਿਰ ‘ਚ ਧੱਕਾ ਦੇਣ ਦੇ ਮਾਮਲੇ ‘ਚ ਨਵਾਂ ਮੋੜ, ਧੀ ਨਿਕਲੀ ਜਿਊਂਦੀ!

Punjab : ਪਿਓ ਵੱਲੋਂ ਧੀ ਨੂੰ ਨਹਿਰ ‘ਚ ਧੱਕਾ ਦੇਣ ਦੇ ਮਾਮਲੇ ‘ਚ ਨਵਾਂ ਮੋੜ, ਧੀ ਨਿਕਲੀ ਜਿਊਂਦੀ!

by Jaspreet Kaur
December 7, 2025
0

Punjab: ਪਿਓ ਵੱਲੋਂ ਧੀ ਨੂੰ ਨਹਿਰ 'ਚ ਧੱਕਾ ਦੇਣ ਦੇ ਮਾਮਲੇ 'ਚ ਨਵਾਂ ਮੋੜ, ਧੀ ਨਿਕਲੀ ਜਿਊਂਦੀ! ਫਿਰੋਜ਼ਪੁਰ, 7 ਦਸੰਬਰ...

ISSF ਵਿਸ਼ਵ ਕੱਪ ਫਾਈਨਲ 2025 : ਪੰਜਾਬ ਦੀ ਸਿਮਰਨਪ੍ਰੀਤ ਕੌਰ ਬਰਾੜ ਨੇ ਜਿੱਤਿਆ ਗੋਲਡ

ISSF ਵਿਸ਼ਵ ਕੱਪ ਫਾਈਨਲ 2025 : ਪੰਜਾਬ ਦੀ ਸਿਮਰਨਪ੍ਰੀਤ ਕੌਰ ਬਰਾੜ ਨੇ ਜਿੱਤਿਆ ਗੋਲਡ

by Jaspreet Kaur
December 7, 2025
0

ISSF ਵਿਸ਼ਵ ਕੱਪ ਫਾਈਨਲ 2025 : ਪੰਜਾਬ ਦੀ ਸਿਮਰਨਪ੍ਰੀਤ ਕੌਰ ਬਰਾੜ ਨੇ ਜਿੱਤਿਆ ਗੋਲਡ - ਸੁਖਬੀਰ ਸਿੰਘ ਬਾਦਲ ਨੇ ਸਿਮਰਨਪ੍ਰੀਤ...

Ind vs SA : ਟੀ-20 ਸੀਰੀਜ਼ ਲਈ ਭਾਰਤੀ ਟੀਮ ਪਹੁੰਚੀ ਕਟਕ

Ind vs SA : ਟੀ-20 ਸੀਰੀਜ਼ ਲਈ ਭਾਰਤੀ ਟੀਮ ਪਹੁੰਚੀ ਕਟਕ

by Jaspreet Kaur
December 7, 2025
0

Ind vs SA : ਟੀ-20 ਸੀਰੀਜ਼ ਲਈ ਭਾਰਤੀ ਟੀਮ ਪਹੁੰਚੀ ਕਟਕ - 9 ਦਸੰਬਰ ਨੂੰ ਹੋਵੇਗਾ ਪਹਿਲਾ ਟੀ-20 ਮੈਚ; ਪੜ੍ਹੋ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 07 December 2025 | Ang 727 I ਅੱਜ ਦਾ ਹੁਕਮਨਾਮਾ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 07 December 2025 | Ang 727 I ਅੱਜ ਦਾ ਹੁਕਮਨਾਮਾ

December 7, 2025

ਬਦਲੀਆਂ

Punjab: ਚੋਣ ਕਮਿਸ਼ਨ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਤਬਾਦਲਿਆਂ ‘ਤੇ ਲਾਈ ਰੋਕ

Punjab: ਚੰਡੀਗੜ੍ਹ ਪ੍ਰਸ਼ਾਸਨ ਨੇ ਦੋ IAS ਅਧਿਕਾਰੀਆਂ ਨੂੰ ਵਾਪਸ ਪੰਜਾਬ ਭੇਜਿਆ: ਹੁਕਮ ਜਾਰੀ

Haryana Transfer: 27 ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੇ ਤਬਾਦਲੇ

Punjab Promotion: ਹਾਈਕੋਰਟ ਨੇ 76 ਵਕੀਲਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ

Transfer Orders: ਦੀਵਾਲੀ ‘ਤੇ ਪੰਜਾਬ ਦੇ 13 ਜੱਜਾਂ ਦਾ ਤਬਾਦਲਾ: ਹਾਈਕੋਰਟ ਨੇ ਹੁਕਮ ਜਾਰੀ ਕੀਤਾ

Punjab Transfers: ਦੋ IAS ਅਫਸਰਾਂ ਦੇ ਤਬਾਦਲੇ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Amritsar : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ‘ਚ ਵੱਡੀ ਕਾਰਵਾਈ

Amritsar : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ‘ਚ ਵੱਡੀ ਕਾਰਵਾਈ

by Jaspreet Kaur
December 7, 2025
0

Amritsar : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ 'ਚ ਵੱਡੀ ਕਾਰਵਾਈ ਚੰਡੀਗੜ੍ਹ, 7 ਦਸੰਬਰ 2025...

Most Popular

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ

by Jaspreet Kaur
September 30, 2025
0

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ - ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਚੰਡੀਗੜ੍ਹ, 30 ਸਤੰਬਰ 2025...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 