MP ਅੰਮ੍ਰਿਤਪਾਲ ਸਿੰਘ ਅੰਮ੍ਰਿਤਸਰ ਅਦਾਲਤ ‘ਚ ਵੀਡੀਓ ਕਾਨਫਰੰਸਿੰਗ ਰਾਹੀਂ ਹੋਏ ਪੇਸ਼
– ਇਸ ਦਿਨ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ
ਅੰਮ੍ਰਿਤਸਰ, 7 ਮਈ 2026 (ਵਿਸ਼ਵ ਵਾਰਤਾ)– ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ ਅੰਮ੍ਰਿਤਪਾਲ ਸਿੰਘ ਨੂੰ ਅੱਜ ਅੰਮ੍ਰਿਤਸਰ ਸੈਸ਼ਨ ਕੋਰਟ ‘ਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਹੁਣ ਮਾਮਲੇ ਦੀ ਅਗਲੀ ਸੁਣਵਾਈ 11 ਮਈ ਸੋਮਵਾਰ ਦੀ ਰੱਖੀ ਗਈ ਹੈ। 11 ਮਈ ਨੂੰ ਸਟੇਟ ਜਵਾਬ ਦਾਖਲ ਕਰੇਗੀ। ਦੱਸਿਆ ਜਾ ਰਿਹਾ ਹੈ ਕਿ NSA ਹਟਣ ਤੋਂ ਬਾਅਦ ਵੀ ਅਮ੍ਰਿਤਪਾਲ ਸਿੰਘ ਓਹੀ ਹੀ ਸੈੱਲ ‘ਚ ਹਨ, ਕੋਈ ਢਿੱਲ ਨਹੀਂ ਦਿੱਤੀ ਗਈ ਹੈ।
ਐਮਪੀ ਅੰਮ੍ਰਿਤਪਾਲ ਸਿੰਘ ਦੇ ਵਕੀਲ ਰਿਤੂਰਾਜ ਸਿੰਘ ਸੰਧੂ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ “ਹਜੇ ਸਿਰਫ਼ 39 ਨੰਬਰ ਐਫਆਈਆਰ ਦੇ ਹੀ ਟ੍ਰਾਇਲ ਚੱਲ ਰਹੇ ਹਨ, ਜੋ ਧਾਰਾਵਾਂ ਲੱਗੀਆਂ ਹਨ ਉਸਨੂੰ ਚੈਲੇਂਜ ਕੀਤਾ ਗਿਆ, ਸਾਡੇ ਵਲੋਂ ਡਿਸਚਾਰਜ ਅੱਪਲੀਕੈਸ਼ਨ ਦਿੱਤੀ ਗਈ ਹੈ। ”
ਜ਼ਿਕਰਯੋਗ ਹੈ ਕਿ ਇਸ ਵੇਲੇ MP ਅੰਮ੍ਰਿਤਪਾਲ ਸਿੰਘ ਅਸਾਮ ਦੀ ਡਿਬਰੂਗੜ੍ਹ ਜ਼ੇਲ੍ਹ ਵਿੱਚ ਬੰਦ ਹਨ। ਅੰਮ੍ਰਿਤਪਾਲ ਸਿੰਘ ਦਾ ਕੇਸ ਅਜਨਾਲਾ ਤੋਂ ਅਮ੍ਰਿਤਸਰ ਸੈਸ਼ਨ ਕੋਰਟ ਵਿੱਚ ਤਬਦੀਲ ਕੀਤਾ ਗਿਆ ਹੈ। ਜਿਥੇ ਅੱਜ ਮਾਮਲੇ ਦੀ ਸੁਣਵਾਈ ਹੋਈ। ਇਹ ਮਾਮਲਾ ਫਰਵਰੀ 2023 ਦੇ ਵਿੱਚ ਅਜਨਾਲਾ ਥਾਣੇ ਤੇ ਹੋਏ ਹਮਲੇ ਨਾਲ ਸੰਬੰਧਤ ਹੈ। ਜਿਸ ਵਿੱਚ ਅੰਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ ਤੇ ਦੋਸ਼ ਲੱਗੇ ਸਨ। ਹਾਲਾਂਕਿ ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਤੇ ਲੱਗੇ ਸਾਰੇ ਦੋਸ਼ ਬੇਬੁਨਿਆਦ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























