• Latest
  • Trending
AAP MP Raghav Chadha ਨੇ ਸੰਸਦ ‘ਚ ਉਠਾਇਆ ਹਵਾ ਪ੍ਰਦੂਸ਼ਣ ਦਾ ਮੁੱਦਾ, ਦੱਸਿਆ- ਕਿਵੇਂ ਖਤਮ ਹੋ ਸਕਦੀ ਹੈ ਪਰਾਲੀ ਸਾੜਨ ਦੀ ਸਮੱਸਿਆ 

AAP MP Raghav Chadha ਨੇ ਸੰਸਦ ‘ਚ ਉਠਾਇਆ ਹਵਾ ਪ੍ਰਦੂਸ਼ਣ ਦਾ ਮੁੱਦਾ, ਦੱਸਿਆ- ਕਿਵੇਂ ਖਤਮ ਹੋ ਸਕਦੀ ਹੈ ਪਰਾਲੀ ਸਾੜਨ ਦੀ ਸਮੱਸਿਆ 

2 years ago
ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ

ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ

7 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 240ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਵਾਂ ’ਤੇ ਛਾਪੇਮਾਰੀ; 265 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 240ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਵਾਂ ’ਤੇ ਛਾਪੇਮਾਰੀ; 265 ਵਿਅਕਤੀ ਕਾਬੂ

7 hours ago
ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

8 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

8 hours ago
‘ਭਾਰਤ ਟੈਕਸੀ’ ਦੀ ਕੱਲ੍ਹ ਨੂੰ ਚੰਡੀਗੜ੍ਹ ਵਿੱਚ ਹੋਵੇਗੀ ਸ਼ੁਰੂਆਤ

‘ਭਾਰਤ ਟੈਕਸੀ’ ਦੀ ਕੱਲ੍ਹ ਨੂੰ ਚੰਡੀਗੜ੍ਹ ਵਿੱਚ ਹੋਵੇਗੀ ਸ਼ੁਰੂਆਤ

8 hours ago
ਮੁੱਖ ਮੰਤਰੀ ਭਗਵੰਤ ਮਾਨ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਮੀਟਿੰਗ ਕੱਲ੍ਹ ਨੂੰ ,ਪੱਤਰ ਜਾਰੀ ; ਪੜ੍ਹੋ ਕਿੱਥੇ ਅਤੇ ਕਿੰਨੇ ਵਜੇ ਹੋਵੇਗੀ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਮੀਟਿੰਗ ਕੱਲ੍ਹ ਨੂੰ ,ਪੱਤਰ ਜਾਰੀ ; ਪੜ੍ਹੋ ਕਿੱਥੇ ਅਤੇ ਕਿੰਨੇ ਵਜੇ ਹੋਵੇਗੀ ਮੀਟਿੰਗ

8 hours ago
ਭਾਰਤ ਅਤੇ ਬੰਗਲਾਦੇਸ਼ ਨੇ ਸਿੱਖਿਆ, ਤਕਨਾਲੋਜੀ ਅਤੇ ਨਵੀਨਤਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ‘ਤੇ ਕੀਤੀ ਚਰਚਾ 

ਭਾਰਤ ਅਤੇ ਬੰਗਲਾਦੇਸ਼ ਨੇ ਸਿੱਖਿਆ, ਤਕਨਾਲੋਜੀ ਅਤੇ ਨਵੀਨਤਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ‘ਤੇ ਕੀਤੀ ਚਰਚਾ 

8 hours ago
ਭਾਰਤ ਬਨਾਮ ਅਫਗਾਨਿਸਤਾਨ ; ਤੀਜਾ T20 ਜਾਰੀ ; ਭਾਰਤ ਨੇ ਅਫਗਾਨਿਸਤਾਨ ਲਈ ਸੈੱਟ ਕੀਤਾ ਟਾਰਗੇਟ

ਭਾਰਤ ਬਨਾਮ ਅਫਗਾਨਿਸਤਾਨ ; ਤੀਜਾ T20 ਜਾਰੀ ; ਭਾਰਤ ਨੇ ਅਫਗਾਨਿਸਤਾਨ ਲਈ ਸੈੱਟ ਕੀਤਾ ਟਾਰਗੇਟ

8 hours ago
ਭਾਰਤ ਬਨਾਮ ਅਫਗਾਨਿਸਤਾਨ ; T20 ਸੀਰੀਜ਼, ਮੈਚ ਤੀਜਾ ; ਅਫਗਾਨਿਸਤਾਨ ਨੇ ਜਿੱਤਿਆ ਟਾਸ

ਭਾਰਤ ਬਨਾਮ ਅਫਗਾਨਿਸਤਾਨ ; T20 ਸੀਰੀਜ਼, ਮੈਚ ਤੀਜਾ ; ਅਫਗਾਨਿਸਤਾਨ ਨੇ ਜਿੱਤਿਆ ਟਾਸ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਅਹਿਮ ਹਿੱਸਾ : ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਸਮੱਸਿਆਵਾਂ ਦਾ ਇਲਾਜ ਸ਼ਾਮਲ

ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਅਹਿਮ ਹਿੱਸਾ : ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਸਮੱਸਿਆਵਾਂ ਦਾ ਇਲਾਜ ਸ਼ਾਮਲ

12 hours ago
ਭਗਵੰਤ ਮਾਨ ਸਰਕਾਰ ਵੱਲੋਂ ਸਟੇਟ ਮੈਂਟਲ ਹੈਲਥ ਅਥਾਰਟੀ ਵਿੱਚ 11 ਗ਼ੈਰ-ਸਰਕਾਰੀ ਮੈਂਬਰ ਨਾਮਜ਼ਦ, ਮਾਨਸਿਕ ਸਿਹਤ ਸੇਵਾਵਾਂ ਨੂੰ ਮਿਲੇਗੀ ਹੋਰ ਮਜ਼ਬੂਤੀ

ਭਗਵੰਤ ਮਾਨ ਸਰਕਾਰ ਵੱਲੋਂ ਸਟੇਟ ਮੈਂਟਲ ਹੈਲਥ ਅਥਾਰਟੀ ਵਿੱਚ 11 ਗ਼ੈਰ-ਸਰਕਾਰੀ ਮੈਂਬਰ ਨਾਮਜ਼ਦ, ਮਾਨਸਿਕ ਸਿਹਤ ਸੇਵਾਵਾਂ ਨੂੰ ਮਿਲੇਗੀ ਹੋਰ ਮਜ਼ਬੂਤੀ

12 hours ago
Hindi News
English News
Friday, September 18, 2026
No Result
View All Result
22 °c
Chandigarh
28 ° Sat
28 ° Sun
28 ° Mon
29 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

AAP MP Raghav Chadha ਨੇ ਸੰਸਦ ‘ਚ ਉਠਾਇਆ ਹਵਾ ਪ੍ਰਦੂਸ਼ਣ ਦਾ ਮੁੱਦਾ, ਦੱਸਿਆ- ਕਿਵੇਂ ਖਤਮ ਹੋ ਸਕਦੀ ਹੈ ਪਰਾਲੀ ਸਾੜਨ ਦੀ ਸਮੱਸਿਆ 

ਉਨ੍ਹਾਂ ਕਿਹਾ "ਅਸੀਂ AI (ਆਰਟੀਫੀਸ਼ੀਅਲ ਇੰਟੈਲੀਜੈਂਸ) ਬਾਰੇ ਗੱਲ ਕਰਦੇ ਹਾਂ, ਪਰ ਜੇਕਰ ਅਸੀਂ ਪ੍ਰਦੂਸ਼ਣ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹਾਂ ਤਾਂ ਸਾਨੂੰ AQI ਬਾਰੇ ਗੱਲ ਕਰਨੀ ਪਵੇਗੀ"

December 3, 2024
in ਖਬਰਾਂ, ਦਿੱਲੀ, ਪੰਜਾਬ
AAP MP Raghav Chadha ਨੇ ਸੰਸਦ ‘ਚ ਉਠਾਇਆ ਹਵਾ ਪ੍ਰਦੂਸ਼ਣ ਦਾ ਮੁੱਦਾ, ਦੱਸਿਆ- ਕਿਵੇਂ ਖਤਮ ਹੋ ਸਕਦੀ ਹੈ ਪਰਾਲੀ ਸਾੜਨ ਦੀ ਸਮੱਸਿਆ 

AAP MP Raghav Chadha ਨੇ ਸੰਸਦ ‘ਚ ਉਠਾਇਆ ਹਵਾ ਪ੍ਰਦੂਸ਼ਣ ਦਾ ਮੁੱਦਾ, ਦੱਸਿਆ- ਕਿਵੇਂ ਖਤਮ ਹੋ ਸਕਦੀ ਹੈ ਪਰਾਲੀ ਸਾੜਨ ਦੀ ਸਮੱਸਿਆ 

ਰਾਘਵ ਚੱਢਾ ਨੇ ਕਿਸਾਨਾਂ ਦੀ ਮਜਬੂਰੀ ਸਮਝਾਉਂਦੇ ਹੋਏ ਕਿਹਾ, ਉਹ ਪਰਾਲੀ ਨੂੰ ਖੁਸ਼ੀ ਨਾਲ ਨਹੀਂ ਸਾੜਦੇ, ਸਗੋਂ ਹਾਲਾਤ ਉਨ੍ਹਾਂ ਨੂੰ ਮਜਬੂਰ ਕਰਦੇ ਹਨ

ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਗੱਲ ਕਹੀ, ਜਿਸ ਵਿੱਚੋਂ 2000 ਰੁਪਏ ਕੇਂਦਰ ਅਤੇ 500 ਰੁਪਏ ਦੇਵੇਗੀ ਸੂਬਾ ਸਰਕਾਰ

ਉਨ੍ਹਾਂ ਕਿਹਾ “ਅਸੀਂ AI (ਆਰਟੀਫੀਸ਼ੀਅਲ ਇੰਟੈਲੀਜੈਂਸ) ਬਾਰੇ ਗੱਲ ਕਰਦੇ ਹਾਂ, ਪਰ ਜੇਕਰ ਅਸੀਂ ਪ੍ਰਦੂਸ਼ਣ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹਾਂ ਤਾਂ ਸਾਨੂੰ AQI ਬਾਰੇ ਗੱਲ ਕਰਨੀ ਪਵੇਗੀ”.

AAP MP Raghav Chadha

ਨਵੀਂ ਦਿੱਲੀ, 03 ਦਸੰਬਰ 2024 (ਵਿਸ਼ਵ ਵਾਰਤਾ):- ਸੰਸਦ ਮੈਂਬਰ ਰਾਘਵ ਚੱਢਾ ਨੇ ਅੱਜ ਸੰਸਦ ਵਿੱਚ ਉੱਤਰੀ ਭਾਰਤ ਵਿੱਚ ਵਧ ਰਹੇ ਹਵਾ ਪ੍ਰਦੂਸ਼ਣ ਦੇ ਗੰਭੀਰ ਮੁੱਦੇ ਵੱਲ ਧਿਆਨ ਦਿਵਾਇਆ। ਉਨ੍ਹਾਂ ਕਿਹਾ ਕਿ ਹਵਾ ਪ੍ਰਦੂਸ਼ਣ ਸਿਰਫ਼ ਦਿੱਲੀ ਦਾ ਹੀ ਨਹੀਂ ਸਗੋਂ ਪੂਰੇ ਉੱਤਰ ਭਾਰਤ ਦਾ ਮੁੱਦਾ ਹੈ। ਦਿੱਲੀ ਤੋਂ ਇਲਾਵਾ ਭਾਗਲਪੁਰ, ਮੁਜ਼ੱਫਰਨਗਰ, ਨੋਇਡਾ, ਆਗਰਾ, ਫਰੀਦਾਬਾਦ ਵਰਗੇ ਕਈ ਸ਼ਹਿਰਾਂ ਵਿੱਚ ਸਥਿਤੀ ਬਦਤਰ ਹੈ। ਚੱਢਾ ਨੇ ਸਪੱਸ਼ਟ ਕੀਤਾ ਕਿ ਪਰਾਲੀ ਸਾੜਨਾ ਹੀ ਹਵਾ ਪ੍ਰਦੂਸ਼ਣ ਦਾ ਕਾਰਨ ਨਹੀਂ ਹੈ ਅਤੇ ਕਿਸਾਨਾਂ ਨੂੰ ਦੋਸ਼ੀ ਠਹਿਰਾਉਣਾ ਸਰਾਸਰ ਗਲਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਸਾਲ ਪਹਿਲਾਂ ਦੇ ਮੁਕਾਬਲੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਮੀ ਆਈ ਹੈ। ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 70 ਫੀਸਦੀ ਤੋਂ ਵੱਧ ਕਮੀ ਆਈ ਹੈ।  ਜਦੋਂ ਕਿ ਮੱਧ ਪ੍ਰਦੇਸ਼, ਰਾਜਸਥਾਨ ਅਤੇ ਯੂਪੀ ਵਿੱਚ ਪਰਾਲੀ ਸਾੜਨ ਦੇ ਮਾਮਲੇ ਵਧੇ ਹਨ।

ਕਿਸਾਨਾਂ ( FARMERS ) ਨੂੰ  ਬਣਾਉਂਦੇ ਹਨ ਅਪਰਾਧੀ

 ਰਾਘਵ ਚੱਢਾ ਨੇ ਕਿਹਾ ਕਿ ਹਰ ਸਾਲ ਜਿਵੇਂ ਹੀ ਨਵੰਬਰ ਆਉਂਦਾ ਹੈ, ਕਿਸਾਨਾਂ ਨੂੰ ਹਵਾ ਪ੍ਰਦੂਸ਼ਣ ਲਈ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ।  ਉਨ੍ਹਾਂ ਕਿਹਾ, ‘‘ਸਾਰਾ ਸਾਲ ਅਸੀਂ ਕਹਿੰਦੇ ਹਾਂ ਕਿ ਕਿਸਾਨ ਸਾਡੇ ਅੰਨਦਾਤਾ ਹਨ, ਪਰ ਜਦੋਂ ਹੀ ਪਰਾਲੀ ਸਾੜਨ ਦਾ ਸਮਾਂ ਆਉਂਦਾ ਹੈ ਤਾਂ ਉਨ੍ਹਾਂ ਨੂੰ ਅਪਰਾਧੀ ਸਮਝ ਲਿਆ ਜਾਂਦਾ ਹੈ।  ਆਈਆਈਟੀ ਦੀ ਰਿਪੋਰਟ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਕਿਹਾ ਕਿ ਪਰਾਲੀ ਸਾੜਨਾ ਹਵਾ ਪ੍ਰਦੂਸ਼ਣ ਦੇ ਕਈ ਕਾਰਨਾਂ ਵਿੱਚੋਂ ਇੱਕ ਹੈ, ਪਰ ਇਸ ਦਾ ਸਾਰਾ ਦੋਸ਼ ਕਿਸਾਨਾਂ ‘ਤੇ ਮੜ੍ਹਨਾ ਗਲਤ ਹੈ।

ਪਰਾਲੀ ਸਾੜਨ ਨਾਲ ਕਿਸਾਨਾਂ ਦਾ ਸਭ ਤੋਂ ਵੱਧ ਨੁਕਸਾਨ ਹੁੰਦਾ ਹੈ

ਉਨ੍ਹਾਂ ਅੱਗੇ ਕਿਹਾ ਕਿ ਕੋਈ ਵੀ ਕਿਸਾਨ ਖੁਸ਼ੀ ਨਾਲ ਪਰਾਲੀ ਨਹੀਂ ਸਾੜਦਾ। ਝੋਨੇ ਦੀ ਫ਼ਸਲ ਵੱਢਣ ਤੋਂ ਬਾਅਦ ਕਿਸਾਨਾਂ ਕੋਲ ਸਿਰਫ਼ 10-12 ਦਿਨ ਦਾ ਸਮਾਂ ਹੁੰਦਾ ਹੈ ਜਿਸ ਵਿੱਚ ਉਨ੍ਹਾਂ ਨੂੰ ਖੇਤ ਖਾਲੀ ਕਰਨੇ ਪੈਂਦੇ ਹਨ ਤਾਂ ਜੋ ਅਗਲੀ ਫ਼ਸਲ ਦੀ ਬਿਜਾਈ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਪ੍ਰਕਿਰਿਆ ਵਿੱਚ ਹੈਪੀ ਸੀਡਰ ਅਤੇ ਪੈਡੀ ਚੌਪਰ ਵਰਗੀਆਂ ਮਸ਼ੀਨਾਂ ਬਹੁਤ ਮਹਿੰਗੀਆਂ ਹੰਦੀਆਂ ਹਨ ਅਤੇ ਇਸ ਦਾ ਖਰਚ 2000 ਰੁਪਏ ਪ੍ਰਤੀ ਏਕੜ ਤੱਕ ਹੈ।ਕਿਸਾਨ ਪੈਸਾ ਕਿੱਥੋਂ ਲਿਆਵੇਗਾ?  ਛੋਟੇ ਕਿਸਾਨ ਇਨ੍ਹਾਂ ਦਾ ਖਰਚਾ ਨਹੀਂ ਚੁੱਕ ਸਕਦੇ।

ਚੱਢਾ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਸਭ ਤੋਂ ਵੱਧ ਨੁਕਸਾਨ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਹੁੰਦਾ ਹੈ, ਜੋ ਜ਼ਹਿਰੀਲੀ ਹਵਾ ਵਿੱਚ ਸਾਹ ਲੈਣ ਲਈ ਮਜਬੂਰ ਹਨ।  ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਸਾਲ ਪਹਿਲਾਂ ਦੇ ਮੁਕਾਬਲੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਮੀ ਆਈ ਹੈ।  ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 70 ਫੀਸਦੀ ਤੋਂ ਵੱਧ ਦੀ ਕਮੀ ਆਈ ਹੈ। ਜਦੋਂ ਕਿ ਮੱਧ ਪ੍ਰਦੇਸ਼, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਵਿੱਚ ਪਰਾਲੀ ਸਾੜਨ ਦੇ ਮਾਮਲੇ ਵਧੇ ਹਨ।

ਇਹ ਸੁਝਾਅ ਦਿੱਤਾ

 ਐਮਪੀ ਚੱਢਾ ਨੇ ਪਰਾਲੀ ਸਾੜਨ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਸਾਰਥਿਕ ਹੱਲ ਸੁਝਾਏ।  ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ।

 • ਇਸ ਵਿੱਚੋਂ 2000 ਰੁਪਏ ਕੇਂਦਰ ਸਰਕਾਰ ਅਤੇ 500 ਰੁਪਏ ਰਾਜ ਸਰਕਾਰ ਦੇਵੇ।

 • ਇਹ ਮੁਆਵਜ਼ਾ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਅਤੇ ਪ੍ਰਦੂਸ਼ਣ ਘਟਾਉਣ ਵਿੱਚ ਮਦਦ ਕਰੇਗਾ।

ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਇਸ ਸਕੀਮ ਨਾਲ ਕਿਸਾਨ ਪਰਾਲੀ ਸਾੜਨਾ ਬੰਦ ਕਰ ਦੇਣਗੇ ਅਤੇ ਹਵਾ ਪ੍ਰਦੂਸ਼ਣ ਘਟੇਗਾ।

ਫਸਲੀ ਵਿਭਿੰਨਤਾ ਦੀ ਲੋੜ

 ਚੱਢਾ ਨੇ ਫਸਲੀ ਵਿਭਿੰਨਤਾ ਦੀ ਲੰਬੇ ਸਮੇਂ ਦੇ ਹੱਲ ਵਜੋਂ ਵਕਾਲਤ ਕੀਤਾ।  ਉਨ੍ਹਾਂ ਦੱਸਿਆ ਕਿ ਪੰਜਾਬ ਨੇ ਦੇਸ਼ ਦੇ ਅੰਨ ਸੰਕਟ ਨੂੰ ਹੱਲ ਕਰਨ ਲਈ ਝੋਨੇ ਦੀ ਖੇਤੀ ਸ਼ੁਰੂ ਕੀਤੀ ਸੀ ਪਰ ਇਸ ਕਾਰਨ ਪੰਜਾਬ ਦਾ ਪਾਣੀ 600 ਫੁੱਟ ਹੇਠਾਂ ਚਲਾ ਗਿਆ ਅਤੇ ਮਿੱਟੀ ਖ਼ਰਾਬ ਹੋ ਗਈ।

ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਪੰਜਾਬ ਅਤੇ ਹਰਿਆਣਾ ਵਰਗੇ ਰਾਜਾਂ ਨੂੰ ਝੋਨੇ ਦੀ ਖੇਤੀ ਛੱਡ ਕੇ ਮੱਕੀ, ਦਾਲਾਂ ਅਤੇ ਕਪਾਹ ਵਰਗੀਆਂ ਫ਼ਸਲਾਂ ਵੱਲ ਵਧਣ ਦੀ ਦਿਸ਼ਾ ਵਿੱਚ ਕੰਮ ਕਰਨਾ ਚਾਹੀਦਾ ਹੈ।

AQI ਵੱਲ ਧਿਆਨ ਦੇਣ ਦੀ ਅਪੀਲ

 ਸੰਸਦ ਮੈਂਬਰ ਨੇ ਕਿਹਾ ਕਿ ਹਵਾ ਪ੍ਰਦੂਸ਼ਣ ਦੀ ਗੰਭੀਰਤਾ ਨੂੰ ਸਮਝਣ ਲਈ ਸਾਨੂੰ ਏਕਿਊਆਈ (ਏਅਰ ਕੁਆਲਿਟੀ ਇੰਡੈਕਸ) ‘ਤੇ ਧਿਆਨ ਦੇਣਾ ਚਾਹੀਦਾ ਹੈ।  ਉਨ੍ਹਾਂ ਕਿਹਾ, “ਅਸੀਂ AI (ਆਰਟੀਫੀਸ਼ੀਅਲ ਇੰਟੈਲੀਜੈਂਸ) ਬਾਰੇ ਗੱਲ ਕਰਦੇ ਹਾਂ, ਪਰ ਜੇਕਰ ਅਸੀਂ ਪ੍ਰਦੂਸ਼ਣ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹਾਂ ਤਾਂ ਸਾਨੂੰ AQI ਬਾਰੇ ਗੱਲ ਕਰਨੀ ਪਵੇਗੀ।”

ਕਿਸਾਨਾਂ ਲਈ ਜਾਗਰੂਕਤਾ ਅਤੇ ਸਹਾਇਤਾ ਜ਼ਰੂਰੀ ਹੈ

 ਚੱਢਾ ਨੇ ਸੁਝਾਅ ਦਿੱਤਾ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਵਿਕਲਪ ਬਾਰੇ ਜਾਗਰੂਕ ਕਰਨਾ ਚਾਹੀਦਾ ਹੈ।

 • ਸਰਕਾਰ ਨੂੰ ਬਾਇਓ-ਡੀਕੰਪੋਜ਼ਰ ਅਤੇ ਮਸ਼ੀਨਰੀ ‘ਤੇ ਸਬਸਿਡੀ ਦੇਣੀ ਚਾਹੀਦੀ ਹੈ।

 • ਕਿਸਾਨਾਂ ਨੂੰ ਖੇਤੀ ਦੇ ਨਵੇਂ ਤਰੀਕਿਆਂ ਬਾਰੇ ਸਿਖਲਾਈ ਦਿੱਤੀ ਜਾਣੀ ਚਾਹੀਦੀ ਹੈ।

 • ਰਾਜ ਅਤੇ ਕੇਂਦਰ ਸਰਕਾਰਾਂ ਨੂੰ ਇਸ ਦਿਸ਼ਾ ਵਿੱਚ ਮਿਲ ਕੇ ਕੰਮ ਕਰਨਾ ਚਾਹੀਦਾ ਹੈ।

 ਹਵਾ ਪ੍ਰਦੂਸ਼ਣ ਦੀ ਸੀਮਾ ਤੋਂ ਪਰੇ ਹੈ ਸਮੱਸਿਆ 

ਰਾਘਵ ਚੱਢਾ ਨੇ ਜ਼ੋਰ ਦੇ ਕੇ ਕਿਹਾ ਕਿ ਹਵਾ ਪ੍ਰਦੂਸ਼ਣ ਦੀ ਕੋਈ ਸੀਮਾ ਨਹੀਂ ਹੁੰਦੀ।  ਇਹ ਸਮੱਸਿਆ ਸਿਰਫ਼ ਦਿੱਲੀ ਜਾਂ ਕਿਸੇ ਇੱਕ ਰਾਜ ਦੀ ਨਹੀਂ, ਸਗੋਂ ਪੂਰੇ ਉੱਤਰ ਭਾਰਤ ਦੀ ਹੈ।  ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਨਾਲ ਲੜਨ ਲਈ ਸਾਰੇ ਸੂਬਿਆਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ।

mp-raghav-chadha-raises-air-pollution-issue-in-parliament-highlights-solutions-to-end-stubble-burning-problem

READ MORE NEWS https://wishavwarta.in/

Tags: AAP MP Raghav ChadhaBreaking news in PunjabiChandigarhDELHI AQILatest Delhi newsLatest Punjab newsLatest Punjab news in PunjabiPUNJABPunjab Governmentpunjab newstop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ

ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ

by Ankit
September 17, 2026
0

ਪੰਜਾਬ ਵਿੱਚ 'ਸਵੱਛਤਾ ਹੀ ਸੇਵਾ-2026' ਮੁਹਿੰਮ ਦੀ ਸ਼ੁਰੂਆਤ ਪੰਦਰਵਾੜਾ ਮੁਹਿੰਮ ਦੌਰਾਨ ਸਫ਼ਾਈ ਅਤੇ ਜ਼ਿੰਮੇਵਾਰਾਨਾ ਢੰਗ ਨਾਲ ਕੂੜੇ-ਕਰਕਟ ਦੇ ਪ੍ਰਬੰਧਨ ਲਈ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 240ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਵਾਂ ’ਤੇ ਛਾਪੇਮਾਰੀ; 265 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 240ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਵਾਂ ’ਤੇ ਛਾਪੇਮਾਰੀ; 265 ਵਿਅਕਤੀ ਕਾਬੂ

by Ankit
September 17, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 240ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਵਾਂ ’ਤੇ ਛਾਪੇਮਾਰੀ; 265 ਵਿਅਕਤੀ ਕਾਬੂ ਪੁਲਿਸ ਟੀਮਾਂ ਵੱਲੋਂ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

by Ankit
September 17, 2026
0

ਭਗਵੰਤ ਮਾਨ ਸਰਕਾਰ ਨੇ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ:...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 17, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 17 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ

ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ

by Ankit
September 17, 2026
0

ਪੰਜਾਬ ਵਿੱਚ 'ਸਵੱਛਤਾ ਹੀ ਸੇਵਾ-2026' ਮੁਹਿੰਮ ਦੀ ਸ਼ੁਰੂਆਤ ਪੰਦਰਵਾੜਾ ਮੁਹਿੰਮ ਦੌਰਾਨ ਸਫ਼ਾਈ ਅਤੇ ਜ਼ਿੰਮੇਵਾਰਾਨਾ ਢੰਗ ਨਾਲ ਕੂੜੇ-ਕਰਕਟ ਦੇ ਪ੍ਰਬੰਧਨ ਲਈ...

Most Popular

ਅੱਠ ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਨਹਿਰ ਵਿੱਚ ਲਗਾਈ ਛਲਾਂਗ

ਅੱਠ ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਨਹਿਰ ਵਿੱਚ ਲਗਾਈ ਛਲਾਂਗ

by Navjot
5 days ago
0

ਅੱਠ ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਨਹਿਰ ਵਿੱਚ ਲਗਾਈ ਛਲਾਂਗ ਪੇਕੇ ਪਰਿਵਾਰ ਨੇ ਸਹੁਰੇ ਪਰਿਵਾਰ ਤੇ ਤੰਗ ਪਰੇਸ਼ਾਨ ਕਰਨ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 