• Latest
  • Trending
ਸੰਸਦ ਵਿਚ AI ਇਨਕਲਾਬ ’ਤੇ ਬੋਲੇ ਸਾਂਸਦ ਰਾਘਵ ਚੱਢਾ:

ਸੰਸਦ ਵਿਚ AI ਇਨਕਲਾਬ ’ਤੇ ਬੋਲੇ ਸਾਂਸਦ ਰਾਘਵ ਚੱਢਾ:

1 year ago
ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ

ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ

7 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 240ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਵਾਂ ’ਤੇ ਛਾਪੇਮਾਰੀ; 265 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 240ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਵਾਂ ’ਤੇ ਛਾਪੇਮਾਰੀ; 265 ਵਿਅਕਤੀ ਕਾਬੂ

7 hours ago
ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

7 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
‘ਭਾਰਤ ਟੈਕਸੀ’ ਦੀ ਕੱਲ੍ਹ ਨੂੰ ਚੰਡੀਗੜ੍ਹ ਵਿੱਚ ਹੋਵੇਗੀ ਸ਼ੁਰੂਆਤ

‘ਭਾਰਤ ਟੈਕਸੀ’ ਦੀ ਕੱਲ੍ਹ ਨੂੰ ਚੰਡੀਗੜ੍ਹ ਵਿੱਚ ਹੋਵੇਗੀ ਸ਼ੁਰੂਆਤ

7 hours ago
ਮੁੱਖ ਮੰਤਰੀ ਭਗਵੰਤ ਮਾਨ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਮੀਟਿੰਗ ਕੱਲ੍ਹ ਨੂੰ ,ਪੱਤਰ ਜਾਰੀ ; ਪੜ੍ਹੋ ਕਿੱਥੇ ਅਤੇ ਕਿੰਨੇ ਵਜੇ ਹੋਵੇਗੀ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਮੀਟਿੰਗ ਕੱਲ੍ਹ ਨੂੰ ,ਪੱਤਰ ਜਾਰੀ ; ਪੜ੍ਹੋ ਕਿੱਥੇ ਅਤੇ ਕਿੰਨੇ ਵਜੇ ਹੋਵੇਗੀ ਮੀਟਿੰਗ

7 hours ago
ਭਾਰਤ ਅਤੇ ਬੰਗਲਾਦੇਸ਼ ਨੇ ਸਿੱਖਿਆ, ਤਕਨਾਲੋਜੀ ਅਤੇ ਨਵੀਨਤਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ‘ਤੇ ਕੀਤੀ ਚਰਚਾ 

ਭਾਰਤ ਅਤੇ ਬੰਗਲਾਦੇਸ਼ ਨੇ ਸਿੱਖਿਆ, ਤਕਨਾਲੋਜੀ ਅਤੇ ਨਵੀਨਤਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ‘ਤੇ ਕੀਤੀ ਚਰਚਾ 

7 hours ago
ਭਾਰਤ ਬਨਾਮ ਅਫਗਾਨਿਸਤਾਨ ; ਤੀਜਾ T20 ਜਾਰੀ ; ਭਾਰਤ ਨੇ ਅਫਗਾਨਿਸਤਾਨ ਲਈ ਸੈੱਟ ਕੀਤਾ ਟਾਰਗੇਟ

ਭਾਰਤ ਬਨਾਮ ਅਫਗਾਨਿਸਤਾਨ ; ਤੀਜਾ T20 ਜਾਰੀ ; ਭਾਰਤ ਨੇ ਅਫਗਾਨਿਸਤਾਨ ਲਈ ਸੈੱਟ ਕੀਤਾ ਟਾਰਗੇਟ

8 hours ago
ਭਾਰਤ ਬਨਾਮ ਅਫਗਾਨਿਸਤਾਨ ; T20 ਸੀਰੀਜ਼, ਮੈਚ ਤੀਜਾ ; ਅਫਗਾਨਿਸਤਾਨ ਨੇ ਜਿੱਤਿਆ ਟਾਸ

ਭਾਰਤ ਬਨਾਮ ਅਫਗਾਨਿਸਤਾਨ ; T20 ਸੀਰੀਜ਼, ਮੈਚ ਤੀਜਾ ; ਅਫਗਾਨਿਸਤਾਨ ਨੇ ਜਿੱਤਿਆ ਟਾਸ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਅਹਿਮ ਹਿੱਸਾ : ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਸਮੱਸਿਆਵਾਂ ਦਾ ਇਲਾਜ ਸ਼ਾਮਲ

ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਅਹਿਮ ਹਿੱਸਾ : ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਸਮੱਸਿਆਵਾਂ ਦਾ ਇਲਾਜ ਸ਼ਾਮਲ

11 hours ago
ਭਗਵੰਤ ਮਾਨ ਸਰਕਾਰ ਵੱਲੋਂ ਸਟੇਟ ਮੈਂਟਲ ਹੈਲਥ ਅਥਾਰਟੀ ਵਿੱਚ 11 ਗ਼ੈਰ-ਸਰਕਾਰੀ ਮੈਂਬਰ ਨਾਮਜ਼ਦ, ਮਾਨਸਿਕ ਸਿਹਤ ਸੇਵਾਵਾਂ ਨੂੰ ਮਿਲੇਗੀ ਹੋਰ ਮਜ਼ਬੂਤੀ

ਭਗਵੰਤ ਮਾਨ ਸਰਕਾਰ ਵੱਲੋਂ ਸਟੇਟ ਮੈਂਟਲ ਹੈਲਥ ਅਥਾਰਟੀ ਵਿੱਚ 11 ਗ਼ੈਰ-ਸਰਕਾਰੀ ਮੈਂਬਰ ਨਾਮਜ਼ਦ, ਮਾਨਸਿਕ ਸਿਹਤ ਸੇਵਾਵਾਂ ਨੂੰ ਮਿਲੇਗੀ ਹੋਰ ਮਜ਼ਬੂਤੀ

11 hours ago
Hindi News
English News
Friday, September 18, 2026
No Result
View All Result
22 °c
Chandigarh
28 ° Sat
28 ° Sun
28 ° Mon
29 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੰਸਦ ਵਿਚ AI ਇਨਕਲਾਬ ’ਤੇ ਬੋਲੇ ਸਾਂਸਦ ਰਾਘਵ ਚੱਢਾ:

“ਚੀਨ ਕੋਲ DeepSeek ਹੈ, ਅਮਰੀਕਾ ਕੋਲ ChatGPT—ਭਾਰਤ ਕਿੱਥੇ ਖੜਾ ਹੈ?”

March 26, 2025
in ਖਬਰਾਂ, ਦਿੱਲੀ, ਪੰਜਾਬ
ਸੰਸਦ ਵਿਚ AI ਇਨਕਲਾਬ ’ਤੇ ਬੋਲੇ ਸਾਂਸਦ ਰਾਘਵ ਚੱਢਾ:

ਸੰਸਦ ਵਿਚ AI ਇਨਕਲਾਬ ’ਤੇ ਬੋਲੇ ਸਾਂਸਦ ਰਾਘਵ ਚੱਢਾ:
“ਚੀਨ ਕੋਲ DeepSeek ਹੈ, ਅਮਰੀਕਾ ਕੋਲ ChatGPT—ਭਾਰਤ ਕਿੱਥੇ ਖੜਾ ਹੈ?”
• ਰਾਘਵ ਚੱਢਾ ਨੇ ਕਿਹਾ ਕਿ ਭਾਰਤ ਨੂੰ ਕੇਵਲ AI ਦਾ ਉਪਭੋਗੀ ਨਹੀਂ, ਸਗੋਂ ਇਸਦਾ ਉਤਪਾਦਕ ਤੇ ਗਲੋਬਲ ਲੀਡਰ ਬਣਨਾ ਚਾਹੀਦਾ ਹੈ
• ਉਨ੍ਹਾਂ ਕਿਹਾ, “Make in India” ਨੂੰ ਹੁਣ ਵਧਾ ਕੇ ‘Make AI in India’ ਬਣਾਉਣਾ ਪਵੇਗਾ
• ਚੱਢਾ ਨੇ ਸਰਕਾਰ ਨੂੰ ਕਿਹਾ ਕਿ AI ਵਿਚ ਨਿਵੇਸ਼ ਵਧਾਇਆ ਜਾਵੇ, ਨੌਜਵਾਨਾਂ ਨੂੰ ਸਕਿੱਲ ਕੀਤਾ ਜਾਵੇ ਅਤੇ ਸਰਕਾਰ ਵਿੱਚ AI ਸਿਸਟਮ ਲਾਗੂ ਕੀਤੇ ਜਾਣ
• ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਹੁਣ ਕਦਮ ਨਾ ਚੁੱਕੇ ਗਏ ਤਾਂ ਭਾਰਤ ਤਕਨੀਕ ਦੇ ਮਾਮਲੇ ਵਿੱਚ ਪੂਰੀ ਤਰ੍ਹਾਂ ਅਮਰੀਕਾ ਅਤੇ ਚੀਨ ਉੱਤੇ ਨਿਰਭਰ ਹੋ ਜਾਵੇਗਾ

ਨਵੀਂ ਦਿੱਲੀ, 25 ਮਾਰਚ 2025 (ਵਿਸ਼ਵ ਵਾਰਤਾ):- 
ਰਾਜ ਸਭਾ ਵਿੱਚ ਜ਼ੀਰੋ ਆਵਰ ਦੌਰਾਨ, ਸਾਂਸਦ ਰਾਘਵ ਚੱਢਾ ਨੇ ਆਰਟੀਫ਼ੀਸ਼ੀਅਲ ਇੰਟੈਲੀਜੈਂਸ (AI) ਖੇਤਰ ਵਿੱਚ ਭਾਰਤ ਦੀ ਸਥਿਤੀ ਉੱਤੇ ਚਿੰਤਾ ਜਤਾਈ ਅਤੇ ਕਿਹਾ ਕਿ ਭਾਰਤ ਨੂੰ ਦੁਨੀਆਂ ਦਾ AI ਹੱਬ ਬਣਾਉਣ ਲਈ ਤੁਰੰਤ ਅਤੇ ਵੱਡੇ ਪੱਧਰ ਤੇ ਕਾਰਵਾਈ ਕਰਨ ਦੀ ਲੋੜ ਹੈ।

ਉਨ੍ਹਾਂ ਕਿਹਾ, “ਅਮਰੀਕਾ ਕੋਲ ChatGPT, Gemini, ਤੇ Grok ਹਨ। ਚੀਨ ਕੋਲ DeepSeek ਤੇ Baidu ਹਨ। ਇਹ ਦੇਸ਼ ਪਹਿਲਾਂ ਹੀ 5 ਸਾਲਾਂ ਦੀ ਅਗਵਾਈ ਕਰ ਰਹੇ ਹਨ। ਅਸਲ ਸਵਾਲ ਇਹ ਹੈ — ਭਾਰਤ ਕਿੱਥੇ ਖੜਾ ਹੈ?”

ਭਾਰਤ ਕੋਲ ਕਾਬਲੀਅਤ ਵੀ ਹੈ, ਹੋਂਸਲਾ ਵੀ, ਪਰ ਨਿਵੇਸ਼ ਨਹੀਂ
ਚੱਢਾ ਨੇ ਦੱਸਿਆ ਕਿ 2010 ਤੋਂ 2022 ਤੱਕ ਦੁਨੀਆ ਭਰ ਵਿੱਚ ਦਰਜ ਹੋਏ AI ਪੇਟੰਟਾਂ ਵਿੱਚੋਂ 60% ਅਮਰੀਕਾ ਨੇ, 20% ਚੀਨ ਨੇ, ਤੇ ਸਿਰਫ਼ 0.5% ਭਾਰਤ ਨੇ ਦਰਜ ਕੀਤੇ।

ਉਨ੍ਹਾਂ ਕਿਹਾ, “ਭਾਰਤ ਕੋਲ ਸਭ ਤੋਂ ਵੱਧ ਟੈਲੈਂਟ ਹੈ, ਸਭ ਤੋਂ ਮਹਿਨਤੀ ਲੋਕ ਹਨ। ਦੁਨੀਆ ਦੀ 15% AI ਵਰਕਫੋਰਸ ਭਾਰਤ ਤੋਂ ਹੈ ਅਤੇ AI ਸਕਿੱਲ ਪੈਨਿਟਰੇਸ਼ਨ ’ਚ ਭਾਰਤ ਤੀਜੇ ਸਥਾਨ ’ਤੇ ਹੈ। ਪਰ ਫਿਰ ਵੀ, ਭਾਰਤ ਦੀ AI ਮਿਸ਼ਨ ਦੀ ਕੱਲ ਮੁੱਲ ਸਿਰਫ਼ 1 ਬਿਲੀਅਨ ਡਾਲਰ ਹੈ, ਜਦ ਕਿ ਅਮਰੀਕਾ 500 ਬਿਲੀਅਨ ਅਤੇ ਚੀਨ 137 ਬਿਲੀਅਨ ਡਾਲਰ ਨਿਵੇਸ਼ ਕਰ ਰਹੇ ਹਨ।”

ਉਨ੍ਹਾਂ ਦੱਸਿਆ ਕਿ ChatGPT ਦੇ ਸੰਸਥਾਪਕ ਨੇ ਹਾਲ ਹੀ ਵਿੱਚ ਕਿਹਾ ਕਿ ਉਹ “ਭਾਰਤ ਦੇ AI ਭਵਿੱਖ ਨੂੰ ਲੈ ਕੇ ਪੂਰੀ ਤਰ੍ਹਾਂ ਨਿਰਾਸ਼ ਹਨ।” ਚੱਢਾ ਨੇ ਪੁੱਛਿਆ, “ਕੀ ਅਸੀਂ ਉਨ੍ਹਾਂ ਦੀ ਗੱਲ ਸਹੀ ਸਾਬਤ ਕਰਾਂਗੇ ਜਾਂ ਉਨ੍ਹਾਂ ਨੂੰ ਗਲਤ ਸਾਬਤ ਕਰਕੇ ਦੁਨੀਆ ਨੂੰ ਦੱਸਾਂਗੇ ਕਿ ਭਾਰਤ AI ਵਿੱਚ ਅਗਵਾਈ ਕਰ ਸਕਦਾ ਹੈ?”

AI ਸਿਰਫ਼ ਤਕਨਾਲੋਜੀ ਨਹੀਂ, ਇਹ ਰਾਸ਼ਟਰੀ ਸੁਰੱਖਿਆ ਅਤੇ ਆਰਥਿਕ ਆਜ਼ਾਦੀ ਨਾਲ ਵੀ ਜੁੜਿਆ ਹੋਇਆ ਹੈ
ਚੱਢਾ ਨੇ ਕਿਹਾ ਕਿ ਭਾਰਤ ਨੂੰ ਸਵਦੇਸੀ AI ਮਾਡਲ ਵਿਕਸਤ ਕਰਨੇ ਚਾਹੀਦੇ ਹਨ, ਤਾਂ ਜੋ ਦੇਸ਼ ਦੀ ਡਾਟਾ ਸੰਪ੍ਰਭੂਤਾ ਤੇ ਸੁਰੱਖਿਆ ਬਣੀ ਰਹੇ।

ਚੱਢਾ ਵੱਲੋਂ ਦਿੱਤੇ ਗਏ ਮੁੱਖ ਸੁਝਾਅ:
• ਦੇਸ਼ ਵਿੱਚ ਆਪਣੇ ਬਣਾਏ AI ਚਿਪਸ ਅਤੇ ਸੂਪਰਕੰਪਿਊਟਰ ਬਨਾਏ ਜਾਣ।
• ਚਿਪ ਮੈਨੂਫੈਕਚਰਿੰਗ ਨੂੰ ਉਤਸ਼ਾਹਿਤ ਕੀਤਾ ਜਾਵੇ ਤੇ ਸਮਰਪਿਤ AI ਕੰਪਿਊਟਿੰਗ ਸਿਸਟਮ ਲਾਗੂ ਕੀਤੇ ਜਾਣ।
• ਸਾਵਰਿਨ AI ਮਾਡਲ ਤਿਆਰ ਕੀਤੇ ਜਾਣ, ਤਾਂ ਜੋ ਭਾਰਤ ਦੀ ਸੁਰੱਖਿਆ ਤੇ ਆਰਥਿਕ ਆਜ਼ਾਦੀ ਥਿਰ ਰਹੇ।
• ਸ਼ੋਧ ਲਈ ਰਿਸਰਚ ਗ੍ਰਾਂਟਾਂ ਦਿੱਤੀਆਂ ਜਾਣ।
• ਟੈਲੈਂਟ ਮਾਈਗਰੇਸ਼ਨ ਰੋਕਣ ਲਈ ਭਾਰਤ ਵਿੱਚ ਹੀ ਮੌਕੇ ਉਪਲਬਧ ਕਰਵਾਏ ਜਾਣ।

“Make AI in India” ਬਣੇ ਰਾਸ਼ਟਰੀ ਅੰਦੋਲਨ
ਚੱਢਾ ਨੇ ਕਿਹਾ ਕਿ “Make in India” ਹੁਣ ਸਿਰਫ਼ ਫੈਕਟਰੀਆਂ ਤੱਕ ਸੀਮਤ ਨਹੀਂ ਰਹਿ ਸਕਦਾ। ਹੁਣ ਸਮਾਂ ਆ ਗਿਆ ਹੈ ਕਿ “Make AI in India” ਨੂੰ ਰਾਸ਼ਟਰੀ ਅੰਦੋਲਨ ਬਣਾਇਆ ਜਾਵੇ।

“140 ਕਰੋੜ ਭਾਰਤੀ ਪੁੱਛ ਰਹੇ ਹਨ—ਕੀ ਅਸੀਂ AI ਦੇ ਸਿਰਫ ਉਪਭੋਗੀ ਰਹਿ ਜਾਵਾਂਗੇ ਜਾਂ ਉਸ ਦੇ ਨਿਰਮਾਤਾ ਬਣਾਂਗੇ?”

ਚੱਢਾ ਨੇ ਅੰਤ ਵਿੱਚ ਸਰਕਾਰ ਤੋਂ ਮੰਗ ਕੀਤੀ ਕਿ ਤੁਰੰਤ ਇੱਕ ਰਾਸ਼ਟਰੀ AI ਨੀਤੀ ਬਣਾਈ ਜਾਵੇ, ਜਿਸ ਵਿੱਚ ਸਪਸ਼ਟ ਟਾਈਮਲਾਈਨ, ਨਿਵੇਸ਼ ਯੋਜਨਾ ਅਤੇ ਲਾਗੂ ਕਰਨ ਦੀ ਰਣਨੀਤੀ ਹੋਵੇ, ਤਾਂ ਜੋ ਭਾਰਤ ਦੁਨੀਆ ਦੀ ਇਹ ਦੌੜ ਨਾ ਹਾਰ ਜਾਵੇ।

Tags: AAP MP Raghav ChadhaAIBREAKING NEWSLatest Delhi newsLatest Punjab newsLatest Punjab news in PunjabiPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ

ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ

by Ankit
September 17, 2026
0

ਪੰਜਾਬ ਵਿੱਚ 'ਸਵੱਛਤਾ ਹੀ ਸੇਵਾ-2026' ਮੁਹਿੰਮ ਦੀ ਸ਼ੁਰੂਆਤ ਪੰਦਰਵਾੜਾ ਮੁਹਿੰਮ ਦੌਰਾਨ ਸਫ਼ਾਈ ਅਤੇ ਜ਼ਿੰਮੇਵਾਰਾਨਾ ਢੰਗ ਨਾਲ ਕੂੜੇ-ਕਰਕਟ ਦੇ ਪ੍ਰਬੰਧਨ ਲਈ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 240ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਵਾਂ ’ਤੇ ਛਾਪੇਮਾਰੀ; 265 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 240ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਵਾਂ ’ਤੇ ਛਾਪੇਮਾਰੀ; 265 ਵਿਅਕਤੀ ਕਾਬੂ

by Ankit
September 17, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 240ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਵਾਂ ’ਤੇ ਛਾਪੇਮਾਰੀ; 265 ਵਿਅਕਤੀ ਕਾਬੂ ਪੁਲਿਸ ਟੀਮਾਂ ਵੱਲੋਂ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

by Ankit
September 17, 2026
0

ਭਗਵੰਤ ਮਾਨ ਸਰਕਾਰ ਨੇ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ:...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 17, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 17 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ

ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ

by Ankit
September 17, 2026
0

ਪੰਜਾਬ ਵਿੱਚ 'ਸਵੱਛਤਾ ਹੀ ਸੇਵਾ-2026' ਮੁਹਿੰਮ ਦੀ ਸ਼ੁਰੂਆਤ ਪੰਦਰਵਾੜਾ ਮੁਹਿੰਮ ਦੌਰਾਨ ਸਫ਼ਾਈ ਅਤੇ ਜ਼ਿੰਮੇਵਾਰਾਨਾ ਢੰਗ ਨਾਲ ਕੂੜੇ-ਕਰਕਟ ਦੇ ਪ੍ਰਬੰਧਨ ਲਈ...

Most Popular

Weather Update : ਅੱਜ ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ; ਚੰਡੀਗੜ੍ਹ ‘ਚ ਛਾਏ ਰਹਿਣਗੇ ਬੱਦਲ 

Weather Update : ਅੱਜ ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ; ਚੰਡੀਗੜ੍ਹ ‘ਚ ਛਾਏ ਰਹਿਣਗੇ ਬੱਦਲ 

by Navjot
3 weeks ago
0

Weather Update : ਅੱਜ ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ  ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 