Muktsar Sahib News: ਲੁਟੇਰਾ ਗਿਰੋਹ ਦੇ 3 ਮੈਂਬਰ ਗਿਰਫ਼ਤਾਰ, 4 ਦੇਸੀ ਪਿਸਤੌਲ ਤੇ 10 ਜ਼ਿੰਦਾ ਕਾਰਤੂਸ ਬਰਾਮਦ
ਮੁਕਤਸਰ 30 ਅਗਸਤ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੇ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਅਪਰਾਧੀ ਤੱਤਾਂ ਖਿਲਾਫ ਲਗਾਤਾਰ ਕਾਰਵਾਈ ਅਮਲ ‘ਚ ਲਿਆ ਰਹੀ ਹੈ। ਇਸੇ ਮੁਹਿੰਮ ਦੇ ਤਹਿਤ ਮੁਕਤਸਰ ‘ਚ ਪੰਜਾਬ ਪੁਲਿਸ ਵੱਲੋ ਲੁਟੇਰਾ ਗਿਰੋਹ ਦੇ 3 ਮੈਂਬਰਾ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਅਪਰਾਧੀਆਂ ਤੋਂ 4 ਦੇਸੀ ਪਿਸਤੌਲ ਅਤੇ 10 ਜ਼ਿੰਦਾ ਕਾਰਤੂਸਾਂ ਵੀ ਬਰਾਮਦ ਕੀਤੇ ਹਨ। ਪੁਲਿਸ ਮੁਤਾਬਕ ਕਾਬੂ ਕੀਤੇ ਲੁਟੇਰੇ ਲੋਕਾਂ ਨੂੰ ਪਿਸਤੌਲ ਦੀ ਨੋਕ ‘ਤੇ ਲੁੱਟ ਖੋਹ ਦਾ ਸ਼ਿਕਾਰ ਬਣਾਉਂਦੇ ਸਨ। ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਇਹ ਜਾਣਕਾਰੀ ਆਪਣੇ ਐਕਸ ਹੈਂਡਲ ‘ਤੇ ਪੋਸਟ ਕਰਕੇ ਸਾਂਝੀ ਕੀਤੀ ਹੈ।(Muktsar Sahib News).