Mumbai ਹਵਾਈ ਅੱਡੇ ਦੇ ਟਰਮੀਨਲ 1 ਦੇ ਗਰਾਊਂਡ ਫਲੋਰ ‘ਤੇ ਲੱਗੀ ਅੱਗ
ਮੁੰਬਈ, 9 ਅਪ੍ਰੈਲ 2026 (ਵਿਸ਼ਵ ਵਾਰਤਾ): ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮੁੰਬਈ ਦੇ ਪ੍ਰਸਿੱਧ ਛਤਰਪਤੀ ਸ਼ਿਵਾਜੀ ਮਹਾਰਾਜ ਇੰਟਰਨੈਸ਼ਨਲ ਏਅਰਪੋਰਟ ‘ਤੇ ਅੱਗ ਲੱਗਣ ਦੀ ਘਟਨਾ ਵਾਪਰੀ ਹੈ। ਮੁੱਢਲੀ ਜਾਣਕਾਰੀ ਅਨੁਸਾਰ ਮੁੰਬਈ ਏਅਰਪੋਰਟ ਦੇ ਟਰਮੀਨਲ-1 ‘ਤੇ ਸਥਿਤ ਸੀਟਿੰਗ ਏਰੀਆ ਵਿੱਚ ਅੱਗ ਲੱਗੀ।
ਹੁਣ ਤਕ ਮਿਲੀ ਜਾਣਕਾਰੀ ਅਨੁਸਾਰ ਵੀਰਵਾਰ ਸ਼ਾਮ ਨੂੰ ਟਰਮੀਨਲ-1 (ਵਿਲੇ ਪਾਰਲੇ) ਵਿੱਚ ਲੱਗੀ ਭਿਆਨਕ ਅੱਗ ਨੇ ਪੂਰੇ ਕੰਪਲੈਕਸ ਨੂੰ ਧੂੰਏਂ ਦੇ ਗੁਬਾਰ ਵਿੱਚ ਬਦਲ ਦਿੱਤਾ। ਹਾਲਾਤ ਦੀ ਗੰਭੀਰਤਾ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਨਾ ਸਿਰਫ਼ ਏਅਰਪੋਰਟ ਦੇ ਸਾਰੇ ਪ੍ਰਵੇਸ਼ ਦੁਆਰਾਂ ਨੂੰ ਸੀਲ ਕਰ ਦਿੱਤਾ ਹੈ, ਸਗੋਂ ਸਾਵਧਾਨੀ ਵਜੋਂ ਉਡਾਣਾਂ ਵੀ ਰੋਕ ਦਿੱਤੀਆਂ ਗਈਆਂ ਹਨ ਅਤੇ ਸੰਚਾਰ ਵਿਵਸਥਾ ਵੀ ਠੱਪ ਕਰ ਦਿੱਤੀ ਗਈ।
ਇਹ ਘਟਨਾ ਵੀਰਵਾਰ ਸ਼ਾਮ ਕਰੀਬ 6 ਵਜੇ ਦੀ ਦੱਸੀ ਜਾ ਰਹੀ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਬੀ.ਐੱਮ.ਸੀ. (BMC) ਦੀ ਮੁੰਬਈ ਫਾਇਰ ਬ੍ਰਿਗੇਡ (MFB), ਪੁਲਿਸ ਅਤੇ ਵਾਰਡ ਸਟਾਫ ਮੌਕੇ ‘ਤੇ ਮੌਜੂਦ ਹਨ। ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੁੰਬਈ ਫਾਇਰ ਵਿਭਾਗ ਦੇ ਮੁਤਾਬਕ, ਇਸ ਘਟਨਾ ਵਿੱਚ ਹੁਣ ਤੱਕ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਸੂਚਨਾ ਨਹੀਂ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























