30 ਸਤੰਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ’ਤੇ 10 ਫੀਸਦੀ ਰਿਬੇਟ ਦਾ ਲਾਭ ਲੈਣ ਸ਼ਹਿਰ ਵਾਸੀ: ਕਮਿਸ਼ਨਰ ਨਗਰ ਨਿਗਮ
26 ਅਤੇ 27 ਸਤੰਬਰ ਨੂੰ ਪ੍ਰਾਪਰਟੀ ਟੈਕਸ ਸ਼ਾਖਾ ਦਾ ਦਫ਼ਤਰ ਸਵੇਰੇ 10 ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਾ ਰਹੇਗਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਸਤੰਬਰ (ਸਤੀਸ਼ ਕੁਮਾਰ ਪੱਪੀ);- ਕਮਿਸ਼ਨਰ, ਨਗਰ ਨਿਗਮ, ਐਸ.ਏ.ਐਸ. ਨਗਰ ਸ੍ਰੀ ਸੰਦੀਪ ਸਿੰਘ ਗਾੜ੍ਹਾ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਸਾਲ 2026-27 ਦਾ ਪ੍ਰਾਪਰਟੀ ਟੈਕਸ 30 ਸਤੰਬਰ 2026 ਤੱਕ ਜਮ੍ਹਾਂ ਕਰਵਾਉਣ ’ਤੇ 10 ਫੀਸਦੀ ਰਿਬੇਟ ਦਾ ਲਾਭ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਮਿਤੀ ਤੋਂ ਪਹਿਲਾਂ ਆਪਣਾ ਬਣਦਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾ ਕੇ 10 ਫੀਸਦੀ ਰਿਬੇਟ ਦਾ ਲਾਭ ਪ੍ਰਾਪਤ ਕਰਨ।
ਉਨ੍ਹਾਂ ਦੱਸਿਆ ਕਿ ਪ੍ਰਾਪਰਟੀ ਮਾਲਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ 26 ਅਤੇ 27 ਸਤੰਬਰ 2026 ਨੂੰ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਪ੍ਰਾਪਰਟੀ ਟੈਕਸ ਸ਼ਾਖਾ ਦਾ ਦਫ਼ਤਰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਾ ਰਹੇਗਾ, ਤਾਂ ਜੋ ਸ਼ਹਿਰ ਵਾਸੀ ਆਪਣਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾ ਸਕਣ।
ਕਮਿਸ਼ਨਰ ਨਗਰ ਨਿਗਮ ਨੇ ਦੱਸਿਆ ਕਿ ਜਿਨ੍ਹਾਂ ਪ੍ਰਾਪਰਟੀ ਮਾਲਕਾਂ ਵੱਲੋਂ ਅਜੇ ਤੱਕ ਆਪਣੀ ਪ੍ਰਾਪਰਟੀ ਆਈ.ਡੀ. ਨਹੀਂ ਬਣਵਾਈ ਗਈ, ਉਹ ਆਪਣੀ ਪ੍ਰਾਪਰਟੀ ਨਾਲ ਸਬੰਧਤ ਲੋੜੀਂਦੇ ਦਸਤਾਵੇਜ਼ ਨਗਰ ਨਿਗਮ ਦੀ ਪ੍ਰਾਪਰਟੀ ਟੈਕਸ ਸ਼ਾਖਾ ਵਿੱਚ ਜਮ੍ਹਾਂ ਕਰਵਾ ਕੇ ਪ੍ਰਾਪਰਟੀ ਆਈ.ਡੀ. ਬਣਵਾ ਸਕਦੇ ਹਨ।
ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 30 ਸਤੰਬਰ ਤੋਂ ਪਹਿਲਾਂ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾ ਕੇ 10 ਫੀਸਦੀ ਰਿਬੇਟ ਦਾ ਲਾਭ ਲੈਣ ਅਤੇ ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਵਿੱਚ ਆਪਣਾ ਯੋਗਦਾਨ ਪਾਉਣ।























