ਨਗਰ ਨਿਗਮ ਚੋਣਾਂ: 219 ਉਮੀਦਵਾਰ ਚੋਣ ਮੈਦਾਨ ‘ਚ
– 65 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਲਏ ਵਾਪਸ
ਹੁਸ਼ਿਆਰਪੁਰ, 27 ਜੂਨ (ਵਿਸ਼ਵ ਵਾਰਤਾ): ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਿਕਾਸ ਕੁਮਾਰ ਨੇ ਦੱਸਿਆ ਕਿ ਨਗਰ ਨਿਗਮ ਹੁਸ਼ਿਆਰਪੁਰ ਦੀਆਂ ਆਮ ਚੋਣਾਂ-2026 ਲਈ 219 ਉਮੀਦਵਾਰ ਚੋਣ ਮੈਦਾਨ ਵਿਚ ਹਨ।
ਉਨ੍ਹਾਂ ਦੱਸਿਆ ਕਿ 286 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ ਜ਼ਿਨ੍ਹਾਂ ਵਿਚੋਂ 2 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਏ ਸਨ ਜਦਕਿ ਅੱਜ 65 ਨਾਮਜ਼ਦਗੀ ਪੱਤਰ ਵਾਪਸ ਲੈ ਲਏ ਜਾਣ ਨਾਲ ਕੁੱਲ 219 ਉਮੀਦਵਾਰ ਚੋਣ ਮੈਦਾਨ ਵਿਚ ਹਨ। ਉਨ੍ਹਾਂ ਦੱਸਿਆ ਕਿ 5 ਜੁਲਾਈ 2026 (ਐਤਵਾਰ) ਨੂੰ ਨਗਰ ਨਿਗਮ ਦੇ 50 ਵਾਰਡਾਂ ਵਿੱਚ ਵੋਟਾਂ ਪਵਾਈਆਂ ਜਾਣਗੀਆਂ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























