NADA ਦੀ ਕਾਰਵਾਈ ਤੋਂ ਬਾਅਦ ਬਜਰੰਗ ਪੂਨੀਆ ਦਾ ਬਿਆਨ, ਕਿਹਾ – ਮੇਰੇ ਲਈ…
ਨਵੀ ਦਿੱਲੀ : ਬਜਰੰਗ ਪੂਨੀਆ ‘ਤੇ ਮੰਗਲਵਾਰ ਨੂੰ ਨੈਸ਼ਨਲ ਡੋਪਿੰਗ ਏਜੰਸੀ (NADA) ਨੇ ਚਾਰ ਸਾਲ ਦੀ ਪਾਬੰਦੀ ਲਗਾ ਦਿੱਤੀ ਸੀ। ਇਹ ਪਾਬੰਦੀ 23 ਅਪ੍ਰੈਲ 2024 ਤੋਂ ਅਗਲੇ ਚਾਰ ਸਾਲਾਂ ਲਈ ਜਾਰੀ ਰਹੇਗੀ। ਇਸ ਦੌਰਾਨ ਉਹ ਕਿਸੇ ਵੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਟੂਰਨਾਮੈਂਟ ‘ਚ ਨਹੀਂ ਖੇਡ ਸਕਣਗੇ। ਹੁਣ NADA ਦੀ ਇਸ ਕਾਰਵਾਈ ‘ਤੇ ਖੇਡ ਰਤਨ ਅਤੇ ਅਰਜੁਨ ਪੁਰਸਕਾਰ ਜੇਤੂ ਪਹਿਲਵਾਨ ਦਾ ਬਿਆਨ ਆਇਆ ਹੈ। ਉਨ੍ਹਾਂ ਨੇ ਕਿਹਾ ਕਿ “ਮੇਰੇ ਲਈ ਇਹ ਹੈਰਾਨੀ ਵਾਲੀ ਗੱਲ ਨਹੀਂ। ਕਿਉਂਕਿ ਇਸ ਮਾਮਲੇ ਦੀ ਸੁਣਵਾਈ ਪਿਛਲੇ ਇੱਕ ਸਾਲ ਤੋਂ ਚੱਲ ਰਹੀ ਹੈ। ਮੈਂ ਪਹਿਲਾਂ ਵੀ ਕਿਹਾ ਹੈ ਕਿ ਮੈਂ ਨਾਡਾ ਨੂੰ ਟ੍ਰਾਇਲ ਦੇਣ ਤੋਂ ਇਨਕਾਰ ਨਹੀਂ ਕੀਤਾ ਹੈ। ਜਦੋਂ (ਦਸੰਬਰ, 2023 ਵਿੱਚ) ਉਹ ਡੋਪ ਟੈਸਟ ਕਰਵਾਉਣ ਲਈ ਮੇਰੇ ਘਰ ਆਏ, ਤਾਂ ਉਹ ਇੱਕ ਮਿਆਦ ਪੁੱਗ ਚੁੱਕੀ ਕਿੱਟ ਲੈ ਕੇ ਆਏ। ਮੈਂ ਸੋਸ਼ਲ ਮੀਡੀਆ ‘ਤੇ ਵੀ ਪੋਸਟ ਕੀਤਾ ਸੀ।”
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/























