Nancy Grewal Murder :ਵਿਵਾਦਾਂ ਨਾਲ ਰਿਹਾ ਪੁਰਾਣਾ ਨਾਤਾ! ਜਾਣੋ ਕੌਣ ਸੀ ਨੈਂਸੀ ਗਰੇਵਾਲ?
– ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕੈਨੇਡਾ ‘ਚ ਬੇਰਹਿਮੀ ਨਾਲ ਕਤਲ
ਚੰਡੀਗੜ੍ਹ , 5 ਮਾਰਚ 2026 (ਵਿਸ਼ਵ ਵਾਰਤਾ) –ਸੋਸ਼ਲ ਮੀਡੀਆ ਇਨਫਲੂਐਂਸਰ ਨੈਨਸੀ ਗਰੇਵਾਲ ਦਾ ਹਮਲਾਵਰ ਨੇ ਘਰ ’ਚ ਵੜ ਕੇ ਚਾਕੂ ਮਾਰ ਕੇ ਕਤਲ ਕਰ ਦਿੱਤਾ ਤੇ ਇਸ ਦੀ ਪੁਸ਼ਟੀ ਲਾਸਾਲੇ ਪੁਲਿਸ ਦੇ ਵੱਲੋਂ ਕੀਤੀ ਗਈ ਹੈ ਪਰ ਇਹ ਹੋਇਆ ਕਿਉ? ਇਸ ਬਾਰੇ ਪੁਲਿਸ ਦਾ ਕੋਈ ਵੀ ਬਿਆਨ ਸਾਹਮਣੇ ਨਹੀਂ ਆਇਆ ਹਾਲਾਂਕਿ ਪੁਲਿਸ ਵੱਲੋਂ ਬੜੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਫੁਟੇਜ ਇਕੱਠੀ ਕੀਤੀ ਜਾ ਰਹੀ ਹੈ ਤੇ ਲੋਕਾਂ ਤੋਂ ਵੀ ਸਹਿਯੋਗ ਮੰਗਿਆ ਜਾ ਰਿਹਾ ਹੈ
ਕੌਣ ਸੀ Nancy Grewal?
ਨੈਂਸੀ ਗਰੇਵਾਲ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਕਾਫੀ ਸਰਗਰਮ ਸੀ ਅਤੇ ਉਹ ਸਿੱਖ ਸਿਆਸਤ, ਵੱਡੇ ਸਿਆਸੀ ਆਗੂਆਂ ਅਤੇ ਖਾਸ ਕਰਕੇ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਵਿਰੁੱਧ ਆਪਣੀਆਂ ਤਿੱਖੀਆਂ ਤੇ ਵਿਵਾਦਪੂਰਨ ਟਿੱਪਣੀਆਂ ਲਈ ਜਾਣੀ ਜਾਂਦੀ ਸੀ। ਉਸ ਦੀਆਂ ਵੀਡੀਓਜ਼ ਅਕਸਰ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਸਨ, ਜਿਸ ਕਾਰਨ ਉਹ ਕਈ ਵਾਰ ਲੋਕਾਂ ਦੇ ਵਿਰੋਧ ਦਾ ਸਾਹਮਣਾ ਵੀ ਕਰਦੀ ਸੀ।
ਇਸੇ ਤਰਾਂ ਕੁੱਝ ਮਹੀਨੇ ਪਹਿਲਾਂ ਪੰਜਾਬ ਦੇ ਵਿਚ ਇਕ ਇਨਫਲੂਐਂਸਰ ਕਮਲ ਕੌਰ ਨੂੰ ਵੀ ਖਤਮ ਕਰ ਦਿੱਤਾ ਗਿਆ ਸੀ ਕਿਉਂਕ ਉਸ ਦੇ ਵੱਲੋਂ ਵੀ ਘਟੀਆ ਮਿਆਰ ਦੀਆਂ ਵੀਡੀਓਜ ਪਾਈਆਂ ਜਾਂਦੀਆਂ ਸਨ
ਪੁਲਿਸ ਵੱਲੋਂ ਮਿਲੀ ਜਾਣਕਾਰੀ ਮੁਤਾਬਿਕ ਲਾਸੇਲ ਵਿਚ ਇਕ 45 ਸਾਲਾ ਪੰਜਾਬੀ ਮੂਲ ਦੀ ਮਹਿਲਾ ਯੂਟਿਊਬਰ ਵਜੋਂ ਜਾਣੀ ਜਾਂਦੀ ਵਿੰਡਸਰ ਨਿਵਾਸੀ ਨੈਨਸੀ ਗਰੇਵਾਲ ’ਤੇ ਮੰਗਲਵਾਰ ਰਾਤ ਨੂੰ ਹਮਲਾ ਕੀਤਾ ਗਿਆ ਸੀ।
ਲਾਸੇਲ ਪੁਲਿਸ ਦੇ ਅਨੁਸਾਰ ਅਧਿਕਾਰੀਆਂ ਅਤੇ ਪੈਰਾਮੈਡਿਕਸ ਨੂੰ ਟੌਡ ਲੇਨ ਦੇ 2400 ਬਲਾਕ ਵਿਚ ਰਾਤ 9:30 ਵਜੇ ਤੋਂ ਥੋੜ੍ਹੀ ਦੇਰ ਪਹਿਲਾਂ ਚਾਕੂ ਮਾਰਨ ਦੀ ਖ਼ਬਰ ਮਿਲੀ ਤੇ ਜਦੋਂ ਉਹ ਮੌਕੇ ’ਤੇ ਪਹੁੰਚੇ ਤਾਂ ਉਨ੍ਹਾਂ ਨੇ ਗਰੇਵਾਲ ਨੂੰ ਗੰਭੀਰ ਚਾਕੂ ਦੇ ਜ਼ਖ਼ਮਾਂ ਨਾਲ ਪੀੜਤ ਪਾਇਆ । ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ ਉਸ ਨੂੰ ਐਸੈਕਸ-ਵਿੰਡਸਰ ਐਮਰਜੈਂਸੀ ਮੈਡੀਕਲ ਹਸਪਤਾਲ ਲਿਜਾਇਆ ਗਿਆ ਸੀ, ਪਰ ਬਾਅਦ ਵਿਚ ਉਸ ਦੀ ਮੌਤ ਹੋ ਗਈ । ਬੁੱਧਵਾਰ ਸ਼ਾਮ ਨੂੰ ਸੋਸ਼ਲ ਮੀਡੀਆ ’ਤੇ ਪੋਸਟ ਕੀਤੇ ਇਕ ਬਿਆਨ ਵਿਚ ਪੁਲਿਸ ਨੇ ਪੀੜਤ ਦੇ ਪਰਿਵਾਰ ਅਤੇ ਦੋਸਤਾਂ ਪ੍ਰਤੀ ਆਪਣੀ ਹਮਦਰਦੀ ਪ੍ਰਗਟ ਕੀਤੀ।
ਬਿਆਨ ’ਚ ਪੁਲਿਸ ਨੇ ਕਿਹਾ ਕਿ ਲਾਸੇਲ ਪੁਲਿਸ ਸੇਵਾ ਗਰੇਵਾਲ ਦੇ ਪਰਿਵਾਰ ਅਤੇ ਦੋਸਤਾਂ ਪ੍ਰਤੀ ਆਪਣੀ ਡੂੰਘੀ ਹਮਦਰਦੀ ਪ੍ਰਗਟ ਕਰਦੀ ਹੈ। ਹਾਲਾਂਕਿ ਪੁਲਿਸ ਨੇ ਅਜੇ ਤੱਕ ਪੁਸ਼ਟੀ ਨਹੀਂ ਕੀਤੀ ਹੈ ਕਿ ਕਿਸੇ ਸ਼ੱਕੀ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਜਾਂ ਨਹੀਂ ।
ਬੁੱਧਵਾਰ ਸਵੇਰੇ ਜਾਂਚਕਰਤਾਵਾਂ ਨੇ ਚੱਲ ਰਹੀ ਜਾਂਚ ਦੇ ਹਿੱਸੇ ਵਜੋਂ ਕੈਨੇਡਾ ਸਟਰੀਟ ਅਤੇ ਬਿਸ਼ਪ ਸਟਰੀਟ ਦੇ ਵਿਚਕਾਰ ਟੌਡ ਲੇਨ ‘ਤੇ ਦੋ ਘਰਾਂ ਨੂੰ ਘੇਰ ਲਿਆ। ਇੱਕ ਘਰ ਦੇ ਮੁੱਖ ਦਰਵਾਜ਼ੇ ਵੱਲ ਜਾਣ ਵਾਲੇ ਕੰਕਰੀਟ ਵਾਕਵੇਅ ਅਤੇ ਪੌੜੀਆਂ ‘ਤੇ ਕਈ ਸਬੂਤ ਮਾਰਕਰ ਕੀਤੇ ਗਏ।
ਪੁਲੀਸ ਇਸ ਕਤਲ ਕੇਸ ਬਾਰੇ ਜਾਣਕਾਰੀ ਰੱਖਣ ਵਾਲੇ ਕਿਸੇ ਵੀ ਵਿਅਕਤੀ ਨੂੰ ਡਿਟੈਕਟਿਵ ਸਾਰਜੈਂਟ ਜੇਮੀ ਨੇਸਟਰ ਨਾਲ 519-969-5210 ਐਕਸਟੈਂਸ਼ਨ 2531 ‘ਤੇ ਸੰਪਰਕ ਕਰਨ ਲਈ ਕਹਿ ਰਹੀ ਹੈ। ਜਾਂਚਕਰਤਾ ਨੇੜੇ ਰਹਿਣ ਵਾਲੇ ਕਿਸੇ ਵੀ ਵਿਅਕਤੀ ਤੋਂ ਵੀਡੀਓ ਨਿਗਰਾਨੀ (ਸੀਸੀਟੀਵੀ) ਦੀ ਮੰਗ ਵੀ ਕਰ ਰਹੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























