Narain Singh Chaura ਦਾ ਵਧਿਆ ਰਿਮਾਂਡ
ਅਦਾਲਤ ਨੇ ਮੁੜ ਭੇਜਿਆ 3 ਦਿਨ ਦੇ ਪੁਲਿਸ ਰਿਮਾਂਡ ‘ਤੇ
ਚੰਡੀਗੜ੍ਹ, 11ਦਸੰਬਰ(ਵਿਸ਼ਵ ਵਾਰਤਾ) ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ ਧਾਰਮਿਕ ਸਜ਼ਾ ਤਹਿਤ ਸੇਵਾ ਨਿਭਾਉਂਦੇ ਸੁਖਬੀਰ ਸਿੰਘ ਬਾਦਲ ‘ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਨੂੰ ਅੱਜ ਪੰਜਾਬ ਪੁਲਿਸ ਵੱਲੋਂ ਭਾਰੀ ਸੁਰੱਖਿਆ ਹੇਠ ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਨਰਾਇਣ ਸਿੰਘ ਚੌੜਾ ਨੂੰ ਮੁੜ ਤਿੰਨ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਦੱਸ ਦਈਏ ਕਿ ਪੁਲਿਸ ਨੇ ਨਰਾਇਣ ਸਿੰਘ ਚੌੜਾ ਦਾ 8 ਦਿਨਾਂ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਤਿੰਨ ਦਿਨਾਂ ਦਾ ਰਿਮਾਂਡ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਕਰਨ ਤੋਂ ਬਾਅਦ ਨਰਾਇਣ ਸਿੰਘ ਚੌੜਾ ਨੂੰ ਪਹਿਲਾਂ ਵੀ ਦੋ ਵਾਰ ਅਦਾਲਤ ‘ਚ ਪੇਸ਼ ਕੀਤਾ ਜਾ ਚੁੱਕਾ ਹੈ। ਇਸ ਦੌਰਾਨ ਪੁਲਿਸ ਨੇ ਦੋਨੋਂ ਵਾਰ 3 ਦਿਨ ਦਾ ਰਿਮਾਂਡ ਹਾਸਲ ਕੀਤਾ। ਇਸ ਵਾਰ ਵੀ ਮੁਲਜ਼ਮ ਨੂੰ ਸਖ਼ਤ ਸੁਰੱਖਿਆ ਹੇਠ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਵੱਲੋਂ ਨਰਾਇਣ ਸਿੰਘ ਚੌੜਾ ਨੂੰ ਮੁੜ ਤਿੰਨ ਦਿਨਾਂ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਗਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/