Narain Singh Chaura : ਨਰਾਇਣ ਸਿੰਘ ਚੌੜਾ ਦਾ ਵਧਿਆ ਰਿਮਾਂਡ ; ਅਦਾਲਤ ਨੇ ਮੁੜ ਭੇਜਿਆ 3 ਦਿਨ ਦੇ ਪੁਲਿਸ ਰਿਮਾਂਡ ‘ਤੇ
ਚੰਡੀਗੜ੍ਹ, 9 ਦਸੰਬਰ (ਵਿਸ਼ਵ ਵਾਰਤਾ) ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਪੁਲਿਸ ਨੇ ਅੱਜ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਕੀਤਾ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਨਰਾਇਣ ਸਿੰਘ ਚੌੜਾ ਦੇ ਤਿੰਨ ਦਿਨਾਂ ਰਿਮਾਂਡ ਵਿੱਚ ਹੋਰ ਵਾਧਾ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਨਰਾਇਣ ਸਿੰਘ ਚੌੜਾ ਨੂੰ 4 ਦਸੰਬਰ ਨੂੰ ਸੁਖਬੀਰ ਬਾਦਲ ਉਤੇ ਕੀਤੇ ਹਮਲੇ ਤੋਂ ਬਾਅਦ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜਿੱਥੇ ਉਸ ਨੂੰ 3 ਦਿਨ ਦੇ ਰਿਮਾਂਡ ਤੇ ਭੇਜਿਆ ਗਿਆ ਸੀ, ਜੋ ਅੱਜ ਖਤਮ ਹੋ ਗਿਆ ਸੀ। ਹੁਣ 3 ਦਿਨ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਇੱਕ ਵਾਰ ਫਿਰ ਨਰਾਇਣ ਸਿੰਘ ਚੌੜਾ ਨੂੰ ਪੁਲਿਸ ਵੱਲੋਂ ਅੰਮ੍ਰਿਤਸਰ ਅਦਾਲਤ ਵਿੱਚ ਗਿਆ ਹੈ। ਜਿਸ ਤੋਂ ਬਾਅਦ ਅਦਾਲਤ ਨੇ ਨਰਾਇਣ ਸਿੰਘ ਚੌੜਾ ਨੂੰ 3 ਦਿਨ ਦੇ ਲਈ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਤੁਹਾਨੂੰ ਦੱਸ ਦਈਏ ਕਿ ਸੁਖਬੀਰ ਸਿੰਘ ਬਾਦਲ ਜਦੋਂ ਦਰਬਾਰ ਸਾਹਿਬ ਵਿੱਚ ਸੇਵਾ ਨਿਭਾ ਰਹੇ ਸਨ ਤਾਂ ਉਸ ਵੇਲੇ ਨਰਾਇਣ ਸਿੰਘ ਚੌੜਾ ਵੱਲੋਂ ਸੁਖਬੀਰ ਬਾਦਲ ਤੇ ਗੋਲੀ ਚਲਾ ਦਿੱਤੀ ਗਈ ਸੀ।
Narain Singh Chaura : ਜਾਣੋ ਕੌਣ ਹੈ Sukhbir Badal ਤੇ ਹਮਲਾ ਕਰਨ ਵਾਲਾ ਨਰਾਇਣ ਸਿੰਘ ਚੌੜਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/