National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ
ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਕਾਕਰੋਚ ਜਨਤਾ ਪਾਰਟੀ (CJP) ਨੇ ਚੋਣ ਕਮਿਸ਼ਨ ਦੀ ਵਿਸ਼ੇਸ਼ ਵੋਟਰ ਸੂਚੀ ਸੋਧ ਪ੍ਰਕਿਰਿਆ (SIR) ਖ਼ਿਲਾਫ਼ ਕੇਰਲ ਦੇ ਕੋਚੀ ਵਿੱਚ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਪਾਰਟੀ ਵੱਲੋਂ ਇਸ ਪ੍ਰਦਰਸ਼ਨ ਨੂੰ ‘ਕੋਚੀ ਵਿੱਚ ਜੰਤਰ-ਮੰਤਰ’ ਦਾ ਨਾਂ ਦਿੱਤਾ ਗਿਆ ਹੈ। ਕਾਕਰੋਚ ਜਨਤਾ ਪਾਰਟੀ ਵੱਲੋਂ ਇਸ ਪ੍ਰਦਰਸ਼ਨ ਰਾਹੀਂ SIR ਪ੍ਰਕਿਰਿਆ ਨੂੰ ਤੁਰੰਤ ਰੱਦ ਕਰਨ ਦੀ ਮੰਗ ਉਠਾਈ ਜਾਵੇਗੀ।
ਇਹ ਪ੍ਰਦਰਸ਼ਨ ਅੱਜ 7 ਨਵੰਬਰ ਨੂੰ ਸ਼ਾਮ 4 ਵਜੇ ਕੋਚੀ ਦੇ ਰਾਜੇਂਦਰ ਮੈਦਾਨ ਵਿੱਚ ਹੋਵੇਗਾ। ਇਸ ਵਿੱਚ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ, ਦੱਖਣੀ ਖੇਤਰ ਦੇ ਮੁਖੀ ਵਿਜੇ ਮੱਲਾਂਗੀ ਅਤੇ ਕੌਮੀ ਸਕੱਤਰ ਆਫ਼ਰੀਨ ਨਵਾਜ਼ ਸਮੇਤ ਹੋਰ ਆਗੂ ਸ਼ਾਮਲ ਹੋਣਗੇ। ਪਾਰਟੀ ਨੇ SIR ਦੀ ਪ੍ਰਕਿਰਿਆ ਰੱਦ ਕਰਨ ਦੀ ਮੰਗ ਕਰਦਿਆਂ ਲੋਕਾਂ ਨੂੰ ਇਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।
ਦਿੱਲੀ ਵਿੱਚ ਪਾਰਟੀ ਆਗੂਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ CJP ਵੱਲੋਂ ਕੀਤਾ ਜਾਣ ਵਾਲਾ ਇਹ ਪਹਿਲਾ ਵੱਡਾ ਵਿਰੋਧ ਪ੍ਰਦਰਸ਼ਨ ਹੈ। ਪਾਰਟੀ ਨੇ ਇਸ ਰਾਹੀਂ SIR ਪ੍ਰਕਿਰਿਆ ਖ਼ਿਲਾਫ਼ ਆਪਣਾ ਵਿਰੋਧ ਹੋਰ ਤੇਜ਼ ਕਰਨ ਦਾ ਸੰਕੇਤ ਦਿੱਤਾ ਹੈ।






















