• Latest
  • Trending
PUNJAB ਵਿੱਚ ਰਾਸ਼ਟਰੀ ਰੋਗ ਰੋਕਥਾਮ ਕੇਂਦਰ ਕੀਤਾ ਜਾਵੇਗਾ ਸਥਾਪਤ

PUNJAB ਵਿੱਚ ਰਾਸ਼ਟਰੀ ਰੋਗ ਰੋਕਥਾਮ ਕੇਂਦਰ ਕੀਤਾ ਜਾਵੇਗਾ ਸਥਾਪਤ

2 years ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

3 minutes ago
ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

1 hour ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

1 hour ago
ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

2 hours ago
ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

2 hours ago
ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

3 hours ago
Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

4 hours ago
Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

4 hours ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

5 hours ago
Hindi News
English News
Wednesday, November 11, 2026
No Result
View All Result
23 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB ਵਿੱਚ ਰਾਸ਼ਟਰੀ ਰੋਗ ਰੋਕਥਾਮ ਕੇਂਦਰ ਕੀਤਾ ਜਾਵੇਗਾ ਸਥਾਪਤ

ਐਨ.ਸੀ.ਡੀ.ਸੀ. ਕੇਂਦਰ ਪੰਜਾਬ ਵਿੱਚ ਰੋਗ ਨਿਗਰਾਨ ਪ੍ਰਣਾਲੀ ਨੂੰ ਦੇਵੇਗਾ ਹੁਲਾਰਾ ਅਤੇ ਜਨਤਕ ਸਿਹਤ-ਬੁਨਿਆਦੀ ਢਾਂਚੇ ਨੂੰ ਕਰੇਗਾ ਮਜ਼ਬੂਤ: ਸਿਹਤ ਮੰਤਰੀ ਡਾ. ਬਲਬੀਰ ਸਿੰਘ

February 24, 2025
in ਸਿਹਤ, ਖਬਰਾਂ, ਪੰਜਾਬ
PUNJAB ਵਿੱਚ ਰਾਸ਼ਟਰੀ ਰੋਗ ਰੋਕਥਾਮ ਕੇਂਦਰ ਕੀਤਾ ਜਾਵੇਗਾ ਸਥਾਪਤ

PUNJAB ਵਿੱਚ ਰਾਸ਼ਟਰੀ ਰੋਗ ਰੋਕਥਾਮ ਕੇਂਦਰ ਕੀਤਾ ਜਾਵੇਗਾ ਸਥਾਪਤ

  • ਪੰਜਾਬ ਨੇ ਅੰਮ੍ਰਿਤਸਰ ਵਿੱਚ ਸੂਬਾਈ ਸ਼ਾਖਾ ਸਥਾਪਤ ਕਰਨ ਲਈ ਐਨ.ਸੀ.ਡੀ.ਸੀ., ਨਵੀਂ ਦਿੱਲੀ ਨਾਲ ਐਮ.ਓ.ਯੂ ਕੀਤਾ ਸਹੀਬੱਧ
  • ਐਨ.ਸੀ.ਡੀ.ਸੀ. ਕੇਂਦਰ ਪੰਜਾਬ ਵਿੱਚ ਰੋਗ ਨਿਗਰਾਨ ਪ੍ਰਣਾਲੀ ਨੂੰ ਦੇਵੇਗਾ ਹੁਲਾਰਾ ਅਤੇ ਜਨਤਕ ਸਿਹਤ-ਬੁਨਿਆਦੀ ਢਾਂਚੇ ਨੂੰ ਕਰੇਗਾ ਮਜ਼ਬੂਤ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਫਰਵਰੀ (ਵਿਸ਼ਵ ਵਾਰਤਾ):- ਸੂਬੇ ਵਿੱਚ ਜਨਤਕ ਸਿਹਤ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਕਰਨ ਦੇ ਮੱਦੇਨਜ਼ਰ PUNJAB ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਰਾਸ਼ਟਰੀ ਰੋਗ ਰੋਕਥਾਮ ਕੇਂਦਰ (ਐਨ.ਸੀ.ਡੀ.ਸੀ.), ਨਵੀਂ ਦਿੱਲੀ ਨਾਲ ਅੰਮ੍ਰਿਤਸਰ ਜ਼ਿਲ੍ਹੇ ਦੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ.) ਮਾਨਵਾਲਾ ਵਿਖੇ ਇੱਕ ਸੂਬਾਈ ਸ਼ਾਖਾ ਸਥਾਪਿਤ ਕਰਨ ਲਈ ਸਮਝੌਤਾ ਪੱਤਰ ਸਹੀਬੱਧ ਕੀਤਾ।

ਇਹ ਸਮਝੌਤਾ ਪੱਤਰ ਸੋਮਵਾਰ ਨੂੰ ਪੰਜਾਬ ਭਵਨ ਵਿਖੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਪ੍ਰਮੁੱਖ ਸਕੱਤਰ (ਸਿਹਤ) ਕੁਮਾਰ ਰਾਹੁਲ ਅਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ (ਭਾਰਤ ਸਰਕਾਰ) ਦੀ ਸੀਨੀਅਰ ਖੇਤਰੀ ਨਿਰਦੇਸ਼ਕ ਡਾ. ਅਮਰਜੀਤ ਕੌਰ ਦਰਮਿਆਨ ਸਹੀਬੱਧ ਕੀਤਾ ਗਿਆ।

ਇਸ ਆਗਾਮੀ ਪ੍ਰੋਜੈਕਟ ਬਾਰੇ ਵੇਰਵੇ ਸਾਂਝੇ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਸਮਝੌਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਹਿਮ ਪਹਿਲਕਦਮੀ ‘ਸਿਹਤ ਕ੍ਰਾਂਤੀ’ ਦੇ ਨਾਲੋ-ਨਾਲ ਪੰਜਾਬ ਰਾਜ ਨੂੰ ਸਿੱਧੇ ਤੌਰ ’ਤੇ ਲੋੜੀਂਦੀ ਰੋਗ ਰੋਕਥਾਮ ਮੁਹਾਰਤ ਪ੍ਰਦਾਨ ਕਰਨ ਵਿੱਚ ਸਹਾਇਤਾ ਕਰੇਗਾ ਤਾਂ ਜੋ ਸਿਹਤ ਸਹੂਲਤਾਂ ਦੇ ਮਿਆਰ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਆਬਾਦੀ ਵਿੱਚ ਹੋ ਰਹੇ ਨਿਰੰਤਰ ਵਾਧੇ ਦੇ ਨਾਲ-ਨਾਲ ਮੁੜ ਫੈਲਣ ਵਾਲੀਆਂ ਸੰਚਾਰੀ ਅਤੇ ਲਾਗ ਦੀਆਂ ਬਿਮਾਰੀਆਂ ਵਿੱਚ ਵੀ ਵਾਧਾ ਹੋ ਰਿਹਾ ਹੈ , ਜਿਸ ਕਾਰਨ ਸਾਡੇ ਜਨਤਕ ਸਿਹਤ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਅਤੇ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਅੱਗੇ ਕਿਹਾ, ‘‘ ਸਾਡਾ ਮੁੱਖ ਉਦੇਸ਼ ਰੋਗ ਨਿਗਰਾਨ ਪ੍ਰਣਾਲੀ ਨੂੰ ਬਿਹਤਰ ਬਣਾਉਣਾ, ਬਿਮਾਰੀਆਂ ਦੀ ਜਾਂਚ ਸਮਰੱਥਾਵਾਂ ਵਿੱਚ ਸੁਧਾਰ ਕਰਨਾ ਅਤੇ ਹੈਜ਼ਾ ਜਾਂ ਦਸਤ ਵਰਗੀਆਂ ਸੰਚਾਰੀ ਬਿਮਾਰੀਆਂ ਸਮੇਤ ਹੋਰ ਸੰਕਟਾਲੀ ਸਥਿਤੀਆਂ ਨਾਲ ਨਜਿੱਠਣ ਲਈ ਫੌਰੀ ਸਿਹਤ ਸਹੂਲਤਾਂ ਵਿੱਚ ਵਾਧਾ ਕਰਨਾ ਹੈ,’’।

ਇਸ ਸਾਂਝੇ ਉਪਰਾਲੇ ਦੀ ਮਹੱਤਤਾ ’ਤੇ ਜ਼ੋਰ ਦਿੰਦੇ ਹੋਏ ਸਿਹਤ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਵਿੱਚ ਕੋਵਿਡ-19 ਮਹਾਂਮਾਰੀ ਦੇ ਪ੍ਰਕੋਪ ਤੋਂ ਸਬਕ ਲੈਂਦਿਆਂ, ਇਹ ਪਹਿਲਕਦਮੀ ਪੰਜਾਬ ਨੂੰ ਭਵਿੱਖ ਦੇ ਸਿਹਤ ਸੰਕਟਾਂ ਲਈ ਸੁਚੱਜੇ ਢੰਗ ਨਾਲ ਤਿਆਰ ਕਰਨ ਲਈ ਅਹਿਮ ਕਦਮ ਹੈ। ਉਨ੍ਹਾਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਇਹ ਪ੍ਰੋਜੈਕਟ ਰਾਜ ਨੂੰ ਏਕੀਕ੍ਰਿਤ ਰੋਗ ਨਿਗਰਾਨ ਗਤੀਵਿਧੀਆਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਪ੍ਰਕੋਪਾਂ ਅਤੇ ਆਫ਼ਤਾਂ ਲਈ ਤਿਆਰੀਆਂ ਅਤੇ ਫੌਰੀ ਸਿਹਤ ਪ੍ਰਬੰਧਾਂ ਨੂੰ ਵਧਾਉਣ ਵਿੱਚ ਮਦਦ ਕਰੇਗਾ।

ਉਨ੍ਹਾਂ ਕਿਹਾ ਕਿ ਐਨ.ਸੀ.ਡੀ.ਸੀ. ਪੰਜਾਬ ਲੌਜਿਸਟਿਕ ਸਹਾਇਤਾ ਦੇਵੇਗਾ, ਜਿਸ ਵਿੱਚ ਡਾਇਗਨੌਸਟਿਕ ਕਿੱਟਾਂ, ਦਵਾਈਆਂ, ਟੀਕੇ ਅਤੇ ਨਿੱਜੀ ਸੁਰੱਖਿਆ ਉਪਕਰਣਾਂ (ਪੀ.ਪੀ.ਈ.) ਦੀ ਸਟੋਰੇਜ ਅਤੇ ਵੰਡ ਸ਼ਾਮਲ ਹੈ। ਇਸ ਤੋਂ ਇਲਾਵਾ, ਜਨਤਕ ਸਿਹਤ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਸਿਹਤ ਕਰਮਚਾਰੀਆਂ ਦੀ ਕਾਰਜ ਕੁਸ਼ਲਤਾ ਵਧਾਉਣ ਵਿੱਚ ਵੀ ਐਨ.ਸੀ.ਡੀ.ਸੀ. ਸਹਾਇਤਾ ਕਰੇਗਾ। ਇਹ ਸਮਝੌਤਾ ਪੰਜਾਬ ਦੀ ਸਿਹਤ ਸੰਭਾਲ ਪ੍ਰਣਾਲੀ ਲਈ ਮਹੱਤਵਪੂਰਨ ਅਰਥ ਰੱਖਦਾ ਹੈ,ਇਸ ਤਰ੍ਹਾਂ ਇਹ ਰਾਜ ਵਿੱਚ ਰੋਗ ਰੋਕਥਾਮ ਅਤੇ ਜਨਤਕ ਸਿਹਤ ਬੁਨਿਆਦੀ ਢਾਂਚੇ ਨੂੰ ਹੋਰ ਮਿਆਰੀ ਬਣਾਏਗਾ ਅਤੇ ‘ਰੰਗਲਾ ਪੰਜਾਬ’ ਬਣਾਉਣ ਵਿਚ ਇਸ ਦੀ ਭੂਮਿਕਾ ਅਹਿਮ ਹੋਵੇਗੀ।

ਇਸ ਮੌਕੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ, ਡਾਇਰੈਕਟਰ ਪਰਿਵਾਰ ਭਲਾਈ ਡਾ. ਜਸਮਿੰਦਰ, ਡਿਪਟੀ ਡਾਇਰੈਕਟਰ ਡਾ. ਰੋਹਿਣੀ, ਸਟੇਟ ਪ੍ਰੋਗਰਾਮ ਅਫਸਰ (ਆਈਡੀਐਸਪੀ) ਡਾ. ਮਨਮੀਤ ਕੌਰ ਚਾਹਲ ਵੀ ਮੌਜੂਦ ਸਨ।

Tags: BREAKING NEWSBreaking news in PunjabiHealth & Family Welfare Minister Dr. Balbir SinghLatest Punjab newsLatest Punjab news in Punjabipunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

by Ankit
November 11, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ • ਪੰਜਾਬ ਆਉਣ ਵਾਲੇ ਸਮੇਂ...

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

by Navjot
November 11, 2026
0

  ਮੋਹਾਲੀ, 11 ਨਵੰਬਰ (ਵਿਸ਼ਵ ਵਾਰਤਾ)  ਮੋਹਾਲੀ ਦੀ ਇੱਕ ਵਿਸ਼ੇਸ਼ ਸੀ.ਬੀ.ਆਈ. (CBI) ਅਦਾਲਤ ਨੇ ਪੰਜਾਬ ਵਿੱਚ ਪੁਲਿਸ ਹਿਰਾਸਤ ਵਿੱਚੋਂ ਵਿਅਕਤੀਆਂ...

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

by Navjot
November 11, 2026
0

  ਸ੍ਰੀਨਗਰ, 11 ਨਵੰਬਰ (ਵਿਸ਼ਵ ਵਾਰਤਾ) - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਇੱਕ ਅੱਤਵਾਦੀ ਹਮਲੇ ਦੌਰਾਨ ਸੈਂਟਰਲ ਰਿਜ਼ਰਵ...

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

by Navjot
November 11, 2026
0

  ਆਈਜ਼ੌਲ, 11 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਨਵੰਬਰ ਨੂੰ ਮਿਜ਼ੋਰਮ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

by Ankit
November 11, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ • ਪੰਜਾਬ ਆਉਣ ਵਾਲੇ ਸਮੇਂ...

Most Popular

ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਨੂੰ ਮਿਲੀ ਮਨਜ਼ੂਰੀ

ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਨੂੰ ਮਿਲੀ ਮਨਜ਼ੂਰੀ

by Navjot
3 weeks ago
0

 ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਨੂੰ ਮਿਲੀ ਮਨਜ਼ੂਰੀ 30 ਅਕਤੂਬਰ ਜਵਾਹਰ ਲਾਲ ਨਹਿਰੂ ਸਟੇਡੀਅਮ 'ਚ ਹੋਵੇਗਾ ਸ਼ੋਅ ਚੰਡੀਗੜ੍ਹ, 23 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 