National: ਦੇਸ਼ ਭਰ ’ਚ ਦਸਹਿਰੇ ਦੀ ਧੂਮ, ਰਾਸ਼ਟਰਪਤੀ ਮੁਰਮੂ ਤੇ PM ਮੋਦੀ ਨੇ ਦਿੱਤੀਆਂ ਵਧਾਈਆਂ
ਚੰਡੀਗੜ੍ਹ, 20 ਅਕਤੂਬਰ (ਵਿਸ਼ਵ ਵਾਰਤਾ): ਦੇਸ਼ ਭਰ ਵਿੱਚ ਅੱਜ ਵਿਜੇਦਸ਼ਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਸਮੇਤ ਕਈ ਆਗੂਆਂ ਨੇ ਦੇਸ਼ਵਾਸੀਆਂ ਨੂੰ ਦਸਹਿਰੇ ਦੀਆਂ ਵਧਾਈਆਂ ਦਿੱਤੀਆਂ।
ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਦੇਸ਼ ਅਤੇ ਵਿਦੇਸ਼ ਵਿੱਚ ਰਹਿੰਦੇ ਭਾਰਤੀਆਂ ਨੂੰ ਵਿਜੇਦਸ਼ਮੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਇਸ ਤਿਉਹਾਰ ਦਾ ਵਿਸ਼ੇਸ਼ ਮਹੱਤਵ ਹੈ। ਉਨ੍ਹਾਂ ਕਿਹਾ ਕਿ ਵਿਜੇਦਸ਼ਮੀ ਭਗਵਾਨ ਸ੍ਰੀ ਰਾਮ ਦੀ ਰਾਵਣ ’ਤੇ ਜਿੱਤ ਦਾ ਪ੍ਰਤੀਕ ਹੈ। ਭਗਵਾਨ ਸ੍ਰੀ ਰਾਮ ਨੂੰ ਧਰਮ ਅਤੇ ਨੈਤਿਕ ਆਚਰਨ ਦੇ ਪ੍ਰਤੀਕ ਵਜੋਂ ਪੂਜਿਆ ਜਾਂਦਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ਰਾਹੀਂ ਦੇਸ਼ਵਾਸੀਆਂ ਨੂੰ ਵਧਾਈ ਦਿੰਦਿਆਂ ਕਾਮਨਾ ਕੀਤੀ ਕਿ ਖ਼ੁਸ਼ੀ ਅਤੇ ਵਿਸ਼ਵਾਸ ਦਾ ਇਹ ਤਿਉਹਾਰ ਹਰ ਵਿਅਕਤੀ ਦੇ ਸੰਕਲਪ ਨੂੰ ਨਵੀਂ ਤਾਕਤ ਦੇਵੇ। ਉਨ੍ਹਾਂ ਕਿਹਾ ਕਿ ਸਾਰਿਆਂ ਦਾ ਜੀਵਨ ਸੁੱਖ, ਸੁਭਾਗ ਅਤੇ ਸਫ਼ਲਤਾ ਨਾਲ ਭਰਪੂਰ ਹੋਵੇ।
ਵਿਜੇਦਸ਼ਮੀ ਨੂੰ ਬੁਰਾਈ ’ਤੇ ਚੰਗਿਆਈ ਦੀ ਜਿੱਤ ਦੇ ਪ੍ਰਤੀਕ ਵਜੋਂ ਮਨਾਇਆ ਜਾਂਦਾ ਹੈ। ਇਸ ਦਿਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਰਾਵਣ ਦਹਿਨ ਸਮੇਤ ਕਈ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਕਰਵਾਏ ਜਾਂਦੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























