National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ): ਜੰਮੂ-ਕਸ਼ਮੀਰ ਅਤੇ ਲੱਦਾਖ ਵਿੱਚ ਮਹਿਜ਼ 11 ਘੰਟਿਆਂ ਦੇ ਅੰਦਰ ਭੂਚਾਲ ਦੇ ਚਾਰ ਝਟਕੇ ਮਹਿਸੂਸ ਕੀਤੇ ਗਏ। ਇਨ੍ਹਾਂ ਦੀ ਤੀਬਰਤਾ ਰਿਕਟਰ ਪੈਮਾਨੇ ’ਤੇ 2.9 ਤੋਂ 3.9 ਦੇ ਵਿਚਕਾਰ ਦਰਜ ਕੀਤੀ ਗਈ। ਕੌਮੀ ਭੂਚਾਲ ਵਿਗਿਆਨ ਕੇਂਦਰ (NCS) ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ।
NCS ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਦਿੱਤੇ ਗਏ ਅਪਡੇਟ ਮੁਤਾਬਕ, ਚਾਰ ਵਿੱਚੋਂ ਤਿੰਨ ਭੂਚਾਲ ਜੰਮੂ ਡਿਵੀਜ਼ਨ ਦੀ ਚਿਨਾਬ ਘਾਟੀ ਦੇ ਕਿਸ਼ਤਵਾੜ ਅਤੇ ਡੋਡਾ ਜ਼ਿਲ੍ਹਿਆਂ ਵਿੱਚ ਆਏ, ਜਦਕਿ ਇੱਕ ਝਟਕਾ ਲੱਦਾਖ ਦੇ ਲੇਹ ਵਿੱਚ ਦਰਜ ਕੀਤਾ ਗਿਆ।
ਇਸ ਤੋਂ ਪਹਿਲਾਂ ਸ਼ਨੀਵਾਰ ਸਵੇਰੇ 10 ਵੱਜ ਕੇ 29 ਮਿੰਟ ’ਤੇ ਲੇਹ ਵਿੱਚ 3.9 ਤੀਬਰਤਾ ਦਾ ਭੂਚਾਲ ਆਇਆ ਸੀ। ਕੌਮੀ ਭੂਚਾਲ ਵਿਗਿਆਨ ਕੇਂਦਰ ਅਨੁਸਾਰ, ਇਸ ਦਾ ਕੇਂਦਰ ਧਰਤੀ ਤੋਂ 10 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ।























