National: ਕੋਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਬਜ਼ੁਰਗ ਦੀ ਮੌਤ
ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ): ਮੁੰਬਈ ਦੇ ਸ਼ਿਵਾਜੀ ਪਾਰਕ ਵਿੱਚ ਸ਼ੁੱਕਰਵਾਰ (2 ਅਕਤੂਬਰ 2026) ਨੂੰ ਗਾਂਧੀ ਜਯੰਤੀ ਮੌਕੇ ਕਰਵਾਏ ਗਏ ਕੋਕਰੋਚ ਜਨਤਾ ਪਾਰਟੀ (CJP) ਦੇ ਵਿਰੋਧ ਪ੍ਰਦਰਸ਼ਨ ਦੌਰਾਨ 75 ਸਾਲਾ ਬਜ਼ੁਰਗ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮੁੱਢਲੀ ਜਾਣਕਾਰੀ ਮੁਤਾਬਕ ਮੌਤ ਦਾ ਕਾਰਨ ਦਿਲ ਦਾ ਦੌਰਾ ਪੈਣਾ ਦੱਸਿਆ ਜਾ ਰਿਹਾ ਹੈ।
ਪੀਟੀਆਈ ਦੀ ਰਿਪੋਰਟ ਮੁਤਾਬਕ ਸ਼ਿਵਾਜੀ ਪਾਰਕ ਪੁਲਿਸ ਨੇ ਮ੍ਰਿਤਕ ਦੀ ਪਛਾਣ ਠਾਣੇ ਸਥਿਤ ਦੋਸਤੀ ਵੈਸਟ ਕਾਊਂਟੀ ਦੇ ਬੀ ਵਿੰਗ ਵਾਸੀ ਗੋਪਾਲਕ੍ਰਿਸ਼ਨ ਸੁੱਬਈਆ ਪਿੱਲਈ ਵਜੋਂ ਕੀਤੀ ਹੈ।
ਪੁਲਿਸ ਅਧਿਕਾਰੀ ਅਨੁਸਾਰ ਪਿੱਲਈ ਸ਼ਾਮ ਕਰੀਬ 4:30 ਵਜੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਸ਼ਿਵਾਜੀ ਪਾਰਕ ਪਹੁੰਚੇ ਸਨ। ਕਰੀਬ ਅੱਧੇ ਘੰਟੇ ਬਾਅਦ ਸ਼ਾਮ 5 ਵਜੇ ਉਨ੍ਹਾਂ ਨੇ ਛਾਤੀ ਵਿੱਚ ਤੇਜ਼ ਦਰਦ ਦੀ ਸ਼ਿਕਾਇਤ ਕੀਤੀ। ਮੌਕੇ ’ਤੇ ਮੌਜੂਦ ਉਨ੍ਹਾਂ ਦੇ ਦੋਸਤਾਂ ਅਤੇ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਤੁਰੰਤ ਨੇੜਲੇ ਹਸਪਤਾਲ ਪਹੁੰਚਾਇਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























