National: ਉੱਤਰਾਖੰਡ ਦੇ ਸਾਬਕਾ CM ਹਰੀਸ਼ ਰਾਵਤ ਨੇ ਕਾਂਗਰਸ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ
ਚੰਡੀਗੜ੍ਹ, 12 ਸਤੰਬਰ (ਵਿਸ਼ਵ ਵਾਰਤਾ): ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਕਾਂਗਰਸ ਵਿੱਚ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਸੂਬਾ ਕਾਂਗਰਸ ਕਮੇਟੀ ਅਤੇ ਕਾਂਗਰਸ ਵਰਕਿੰਗ ਕਮੇਟੀ ਨਾਲ ਜੁੜੇ ਅਹੁਦੇ ਛੱਡ ਦਿੱਤੇ ਹਨ।
ਇਹ ਕਦਮ ਉਨ੍ਹਾਂ ਦੇ ਓਐੱਸਡੀ ਚੰਦਨ ਸਿੰਘ ਜੀਨਾ ਨਾਲ ਸਬੰਧਤ ਥਾਵਾਂ ਤੋਂ ਵੱਡੀ ਮਾਤਰਾ ਵਿੱਚ ਨਕਦੀ ਅਤੇ ਗਹਿਣੇ ਜ਼ਬਤ ਹੋਣ ਤੋਂ ਬਾਅਦ ਸਾਹਮਣੇ ਆਇਆ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਉਨ੍ਹਾਂ ਦੇ ਓਐੱਸਡੀ ਨਾਲ ਸਬੰਧਤ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ ਸੀ।
ਹਰੀਸ਼ ਰਾਵਤ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਪੋਸਟ ਕਰਕੇ ਆਪਣੇ ਫ਼ੈਸਲੇ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਉਨ੍ਹਾਂ ਦੇ ਕਿਸੇ ਵੀ ਕਦਮ ਜਾਂ ਕਾਰਵਾਈ ਕਾਰਨ ਪਾਰਟੀ ਦਾ ਸੰਘਰਸ਼ ਕਮਜ਼ੋਰ ਹੋਵੇ। ਰਾਵਤ ਦੇ ਇਸ ਫ਼ੈਸਲੇ ਨੂੰ ED ਦੀ ਕਾਰਵਾਈ ਤੋਂ ਬਾਅਦ ਉਨ੍ਹਾਂ ਵੱਲੋਂ ਪਾਰਟੀ ਤੋਂ ਦੂਰੀ ਬਣਾਉਣ ਦੇ ਕਦਮ ਵਜੋਂ ਦੇਖਿਆ ਜਾ ਰਿਹਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























