National: ਭਗੌੜੇ ਲਲਿਤ ਮੋਦੀ ਅਤੇ ਮਾਲਿਆ ਨੂੰ ਲਿਆਂਦਾ ਜਾਵੇਗਾ ਭਾਰਤ – ਵਿਦੇਸ਼ ਮੰਤਰਾਲਾ
ਨਵੀਂ ਦਿੱਲੀ, 27 ਦਸੰਬਰ 2025 (ਵਿਸ਼ਵ ਵਾਰਤਾ) – ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ (National) ਨੇ ਸ਼ੁੱਕਰਵਾਰ ਨੂੰ ਹਫਤਾਵਾਰੀ ਪ੍ਰੈਸ ਬ੍ਰੀਫਿੰਗ ਵਿੱਚ ਕਿਹਾ ਕਿ ਹਿੰਦੂ ਨੌਜਵਾਨ ਦੀਪੂ ਚੰਦਰ ਦਾਸ ਦੀ ਬੇਰਹਿਮੀ ਨਾਲ ਹੱਤਿਆ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਜੈਸਵਾਲ ਨੇ ਕਿਹਾ, “ਅਸੀਂ ਢਾਕਾ ਵਿੱਚ ਹਿੰਦੂ ਨੌਜਵਾਨ ਦੀ ਹੱਤਿਆ ਦੀ ਨਿੰਦਾ ਕਰਦੇ ਹਾਂ ਅਤੇ ਉਮੀਦ ਕਰਦੇ ਹਾਂ ਕਿ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਸਜ਼ਾ ਦਿੱਤੀ ਜਾਵੇਗੀ।”

ਵਿਦੇਸ਼ ਮੰਤਰਾਲੇ ਦੇ ਬੁਲਾਰੇ ਜੈਸਵਾਲ ਨੇ ਇਹ ਵੀ ਕਿਹਾ ਕਿ ਸਰਕਾਰ ਲਲਿਤ ਮੋਦੀ ਅਤੇ ਵਿਜੇ ਮਾਲਿਆ ਨੂੰ ਵਾਪਸ ਲਿਆਉਣ ਲਈ ਕੰਮ ਕਰ ਰਹੀ ਹੈ। ਭਾਰਤ ਸਰਕਾਰ ਉਨ੍ਹਾਂ ਸਾਰੇ ਭਗੌੜਿਆਂ ਨੂੰ ਵਾਪਸ ਲਿਆਉਣ ਲਈ ਕੰਮ ਕਰ ਰਹੀ ਹੈ ਜੋ ਦੇਸ਼ ਛੱਡ ਕੇ ਭੱਜ ਗਏ ਹਨ ਅਤੇ ਕਾਨੂੰਨ ਤੋਂ ਬਚ ਰਹੇ ਹਨ। ਇਸ ਸਬੰਧ ਵਿੱਚ ਕਈ ਦੇਸ਼ਾਂ ਨਾਲ ਗੱਲਬਾਤ ਚੱਲ ਰਹੀ ਹੈ। ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ, ਅਸੀਂ ਉਨ੍ਹਾਂ ਨੂੰ ਹਰ ਕੀਮਤ ‘ਤੇ ਵਾਪਸ ਲਿਆਵਾਂਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























