National: ਬਡਗਾਮ ’ਚ ਮੁਕਾਬਲੇ ਦੌਰਾਨ ਲਸ਼ਕਰ-ਏ-ਤੋਇਬਾ ਦਾ ਮੋਸਟ ਵਾਂਟੇਡ ਅੱਤਵਾਦੀ ਢੇਰ
ਜੰਮੂ-ਕਸ਼ਮੀਰ, 30 ਸਤੰਬਰ, 2026 (ਵਿਸ਼ਵ ਵਾਰਤਾ): ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਖੁਫੀਆ ਜਾਣਕਾਰੀ ਦੇ ਆਧਾਰ ’ਤੇ ਚਲਾਏ ਗਏ ਆਪਰੇਸ਼ਨ ਦੌਰਾਨ ਹੋਏ ਮੁਕਾਬਲੇ ਵਿੱਚ ਲਸ਼ਕਰ-ਏ-ਤੋਇਬਾ (LeT) ਦੇ ਇੱਕ ਮੋਸਟ ਵਾਂਟੇਡ ਅੱਤਵਾਦੀ ਨੂੰ ਢੇਰ ਦਿੱਤਾ ਗਿਆ।
ਸੁਰੱਖਿਆ ਅਧਿਕਾਰੀਆਂ ਮੁਤਾਬਕ, ਪਾਕਿਸਤਾਨ ਸਥਿਤ ਲਸ਼ਕਰ-ਏ-ਤੋਇਬਾ ਦਾ ਇਹ ਅੱਤਵਾਦੀ ਮੱਧ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਦੇ ਉੱਚੇ ਇਲਾਕਿਆਂ ਵਿੱਚ ਰਾਸ਼ਟਰੀ ਰਾਈਫਲਜ਼ ਨਾਲ ਹੋਏ ਮੁਕਾਬਲੇ ਦੌਰਾਨ ਮਾਰਿਆ ਗਿਆ।
ਹਾਲਾਂਕਿ ਕਸ਼ਮੀਰ ਸਥਿਤ ਚਿਨਾਰ ਕੋਰ ਵੱਲੋਂ ਮਾਰੇ ਗਏ ਅੱਤਵਾਦੀ ਦੀ ਪਛਾਣ ਅਧਿਕਾਰਤ ਤੌਰ ’ਤੇ ਜਾਰੀ ਨਹੀਂ ਕੀਤੀ ਗਈ। ਸੁਰੱਖਿਆ ਅਧਿਕਾਰੀਆਂ ਨੇ ਉਸ ਦੀ ਪਛਾਣ ਸੁਲੇਮਾਨ ਸ਼ਾਹ ਉਰਫ਼ ‘ਮੂਸਾ’ ਵਜੋਂ ਦੱਸੀ ਹੈ। ਸੁਰੱਖਿਆ ਬਲਾਂ ਵੱਲੋਂ ਇਲਾਕੇ ਵਿੱਚ ਸਰਚ ਆਪਰੇਸ਼ਨ ਜਾਰੀ ਰੱਖਿਆ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























