National: ਦੇਸ਼ ਨੂੰ ਮਿਲਿਆ ਨਵਾਂ CDS, NS ਰਾਜਾ ਸੁਬਰਾਮਣੀ ਸੰਭਾਲਣਗੇ ਤਿੰਨੋਂ ਸੈਨਾਵਾਂ ਦੀ ਕਮਾਨ
ਨਵੀਂ ਦਿੱਲੀ, 9 ਮਈ 2026 – ਭਾਰਤ ਸਰਕਾਰ ਨੇ ਲੈਫਟੀਨੈਂਟ ਜਨਰਲ ਐਨ.ਐਸ. ਰਾਜਾ ਸੁਬਰਾਮਣੀ (ਸੇਵਾਮੁਕਤ) ਨੂੰ ਦੇਸ਼ ਦਾ ਨਵਾਂ ਚੀਫ਼ ਆਫ਼ ਡਿਫੈਂਸ ਸਟਾਫ਼ (ਸੀ.ਡੀ.ਐਸ.) ਨਿਯੁਕਤ ਕੀਤਾ ਹੈ। ਉਹ ਹੁਣ ਦੇਸ਼ ਦੀਆਂ ਤਿੰਨੋਂ ਸੈਨਾਵਾਂ – ਥਲ ਸੈਨਾ, ਹਵਾਈ ਸੈਨਾ ਅਤੇ ਜਲ ਸੈਨਾ ਦੀ ਕਮਾਨ ਸੰਭਾਲਣਗੇ। ਇਹ ਦੱਸ ਦਈਏ ਕਿ ਉਹ ਅਹੁਦਾ ਸੰਭਾਲਣ ਦੀ ਮਿਤੀ ਤੋਂ ਅਗਲੇ ਹੁਕਮਾਂ ਤੱਕ ਰੱਖਿਆ ਮੰਤਰਾਲੇ ਦੇ ਸੈਨਿਕ ਮਾਮਲਿਆਂ ਦੇ ਵਿਭਾਗ ਦੇ ਸਕੱਤਰ ਦਾ ਵਾਧੂ ਚਾਰਜ ਵੀ ਸੰਭਾਲਣਗੇ। ਮੌਜੂਦਾ ਸੀ.ਡੀ.ਐਸ. ਜਨਰਲ ਅਨਿਲ ਚੌਹਾਨ 30 ਮਈ, 2026 ਨੂੰ ਆਪਣਾ ਕਾਰਜਕਾਲ ਪੂਰਾ ਕਰਨਗੇ। ਲੈਫਟੀਨੈਂਟ ਜਨਰਲ ਐਨ.ਐਸ. ਰਾਜਾ ਸੁਬਰਾਮਣੀ ਇਸ ਸਮੇਂ ਰਾਸ਼ਟਰੀ ਸੁਰੱਖਿਆ ਪ੍ਰੀਸ਼ਦ ਸਕੱਤਰੇਤ ਵਿੱਚ ਫੌਜੀ ਸਲਾਹਕਾਰ ਵਜੋਂ ਸੇਵਾ ਨਿਭਾ ਰਹੇ ਹਨ।
ਪਹਿਲਾਂ, ਉਹ ਜੁਲਾਈ 2024 ਤੋਂ ਜੁਲਾਈ 2025 ਤੱਕ ਭਾਰਤੀ ਫੌਜ ਦੇ ਉਪ ਮੁਖੀ ਵਜੋਂ ਸੇਵਾ ਨਿਭਾ ਚੁੱਕੇ ਸਨ। ਉਨ੍ਹਾਂ ਮਾਰਚ 2023 ਤੋਂ ਜੂਨ 2024 ਤੱਕ ਕੇਂਦਰੀ ਕਮਾਂਡ ਦੇ ਜਨਰਲ ਅਫਸਰ ਕਮਾਂਡਿੰਗ-ਇਨ-ਚੀਫ਼ ਵਜੋਂ ਵੀ ਸੇਵਾ ਨਿਭਾਈ। ਉਹ ਭਾਰਤੀ ਫੌਜ ਦੇ ਇੱਕ ਤਜਰਬੇਕਾਰ ਅਧਿਕਾਰੀ ਹਨ ਅਤੇ 14 ਦਸੰਬਰ, 1985 ਨੂੰ ਗੜ੍ਹਵਾਲ ਰਾਈਫਲਜ਼ ਦੀ 8ਵੀਂ ਬਟਾਲੀਅਨ ਵਿੱਚ ਕਮਿਸ਼ਨ ਪ੍ਰਾਪਤ ਕੀਤਾ ਸੀ। ਉਨ੍ਹਾਂ ਨੇ ਰਾਸ਼ਟਰੀ ਰੱਖਿਆ ਅਕੈਡਮੀ ਅਤੇ ਭਾਰਤੀ ਫੌਜੀ ਅਕੈਡਮੀ ਵਿੱਚ ਸਿਖਲਾਈ ਪ੍ਰਾਪਤ ਕੀਤੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























