National News : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਪੇਸ਼ ਕਰਨਗੇ ਬਜਟ
ਚੰਡੀਗੜ੍ਹ, 23ਜੁਲਾਈ(ਵਿਸ਼ਵ ਵਾਰਤਾ)-ਨਵੀਂ ਸਰਕਾਰ ਦੇ ਗਠਨ ਤੋਂ ਬਾਅਦ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸਵੇਰੇ 11 ਵਜੇ ਸੰਸਦ ‘ਚ ਬਜਟ ਪੇਸ਼ ਕਰਨ ਜਾ ਰਹੇ ਹਨ। ਵਿੱਤ ਮੰਤਰੀ ਦਾ ਇਹ ਲਗਾਤਾਰ 7ਵਾਂ ਬਜਟ ਹੈ। ਇਸ ਵਾਰ ਬਜਟ ‘ਚ ਔਰਤਾਂ, ਨੌਜਵਾਨਾਂ ਅਤੇ ਕਿਸਾਨਾਂ ‘ਤੇ ਫੋਕਸ ਦੇਖਿਆ ਜਾ ਸਕਦਾ ਹੈ। ਮੱਧ ਵਰਗ ਨੂੰ ਵੀ ਟੈਕਸ ਰਾਹਤ ਮਿਲ ਸਕਦੀ ਹੈ। ਵਿੱਤ ਮੰਤਰੀ ਨੇ ਸਭ ਤੋਂ ਪਹਿਲਾਂ ਮੰਤਰਾਲੇ ਪਹੁੰਚ ਕੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਹੁਣ ਉਹ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਮਿਲਣ ਲਈ ਰਾਸ਼ਟਰਪਤੀ ਭਵਨ ਜਾ ਰਹੇ ਹਨ। ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ ਉਹ ਸੰਸਦ ਭਵਨ ਜਾਣਗੇ।