National news : ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਨੀਤੀ ਆਯੋਗ ਦੀ ਮੀਟਿੰਗ ਅੱਜ
ਚੰਡੀਗੜ੍ਹ,27ਜੁਲਾਈ(ਵਿਸ਼ਵ ਵਾਰਤਾ)National news -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ 10 ਵਜੇ ਨੀਤੀ ਆਯੋਗ ਦੀ 9ਵੀਂ ਗਵਰਨਿੰਗ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਮੀਟਿੰਗ ਵਿੱਚ ਭਾਰਤ ਨੂੰ 2047 ਤੱਕ ਇੱਕ ਵਿਕਸਤ ਦੇਸ਼ ਬਣਾਉਣ ‘ਤੇ ਧਿਆਨ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀ ਆਪੋ ਆਪਣੇ ਰਾਜਾਂ ਬਾਰੇ ਗੱਲ ਕਰਨਗੇ। 7 ਰਾਜਾਂ ਦੇ ਮੁੱਖ ਮੰਤਰੀਆਂ ਨੇ ਮੀਟਿੰਗ ਵਿੱਚ ਆਉਣ ਤੋਂ ਇਨਕਾਰ ਕਰ ਦਿੱਤਾ ਹੈ। ਇਨ੍ਹਾਂ ਵਿੱਚ ਤਾਮਿਲਨਾਡੂ, ਤੇਲੰਗਾਨਾ, ਕਰਨਾਟਕ, ਹਿਮਾਚਲ ਪ੍ਰਦੇਸ਼, ਪੰਜਾਬ, ਕੇਰਲ ਅਤੇ ਝਾਰਖੰਡ ਸ਼ਾਮਲ ਹਨ।