National News : ਪਹਿਲਾ ਸਪੇਸ-ਡੇ ਅੱਜ
ਅੱਜ ਦੇ ਦਿਨ ਚੰਦਰਯਾਨ-3 ਮਿਸ਼ਨ ਦੇ ਵਿਕਰਮ ਲੈਂਡਰ ਨੇ ਚੰਦਰਮਾ ਦੀ ਸਤ੍ਹਾ ‘ਤੇ ਕੀਤੀ ਸੀ ਸਾਫਟ ਲੈਂਡਿੰਗ
ਚੰਡੀਗੜ੍ਹ, 23ਅਗਸਤ(ਵਿਸ਼ਵ ਵਾਰਤਾ)- ਅੱਜ ਪਹਿਲਾ ਰਾਸ਼ਟਰੀ ਪੁਲਾੜ ਦਿਵਸ ਹੈ। ਅੱਜ ਤੋਂ ਠੀਕ ਇੱਕ ਸਾਲ ਪਹਿਲਾਂ23 ਅਗਸਤ, 2023 ਨੂੰ ਭਾਰਤ ਚੰਦਰਮਾ ਦੇ ਦੱਖਣੀ ਧਰੁਵੀ ਖੇਤਰ ਵਿੱਚ ਪਹੁੰਚਣ ਵਾਲਾ ਪਹਿਲਾ ਦੇਸ਼ ਬਣ ਗਿਆ ਸੀ। ਚੰਦਰਯਾਨ-3 ਮਿਸ਼ਨ ਦੇ ਵਿਕਰਮ ਲੈਂਡਰ ਨੇ ਚੰਦਰਮਾ ਦੀ ਸਤ੍ਹਾ ‘ਤੇ ਸਾਫਟ ਲੈਂਡਿੰਗ ਕੀਤੀ। ਇਸ ਪ੍ਰਾਪਤੀ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਲਾੜ ਦਿਵਸ ਮਨਾਉਣ ਦਾ ਐਲਾਨ ਕੀਤਾ ਸੀ। ਰਾਸ਼ਟਰੀ ਪੁਲਾੜ ਦਿਵਸ-2024 ਦਾ ਥੀਮ “Touching Lives While Touching the Moon: India’s Space Saga.” ਹੈ। ਇਹ ਦਿੱਲੀ ਦੇ ਭਾਰਤ ਮੰਡਪਮ ਵਿੱਚ ਮਨਾਇਆ ਜਾ ਰਿਹਾ ਹੈ।























