National News : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮਹਾਰਾਸ਼ਟਰ ਦੌਰੇ ’ਤੇ
ਚੰਡੀਗੜ੍ਹ, 30ਅਗਸਤ(ਵਿਸ਼ਵ ਵਾਰਤਾ)National News -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ੁੱਕਰਵਾਰ ਨੂੰ ਮਹਾਰਾਸ਼ਟਰ ਦੇ ਪਾਲਘਰ ਅਤੇ ਮੁੰਬਈ ਦਾ ਦੌਰਾ ਕਰਨਗੇ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਮੁੰਬਈ ਅਤੇ ਪਾਲਘਰ ਵਿੱਚ ਕਈ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਪ੍ਰਧਾਨ ਮੰਤਰੀ ਸਵੇਰੇ 11 ਵਜੇ ਮੁੰਬਈ ਦੇ ਜੀਓ ਵਰਲਡ ਕਨਵੈਨਸ਼ਨ ਸੈਂਟਰ ਵਿੱਚ ਗਲੋਬਲ ਫਿਨਟੇਕ ਫੈਸਟ ਵਿੱਚ ਸ਼ਾਮਲ ਹੋਣਗੇ। ਇੱਥੇ ਪੀਐਮ ਮੋਦੀ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦੁਪਹਿਰ ਕਰੀਬ ਡੇਢ ਵਜੇ ਪਾਲਘਰ ਦੇ ਸਿਡਕੋ ਗਰਾਊਂਡ ਵਿੱਚ 76 ਹਜ਼ਾਰ ਕਰੋੜ ਰੁਪਏ ਦੇ ਵਧਾਵਨ ਬੰਦਰਗਾਹ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣਗੇ। ਇਸ ਦੇ ਨਾਲ ਹੀ ਉਹ 1560 ਕਰੋੜ ਰੁਪਏ ਦੇ 218 ਮੱਛੀ ਪਾਲਣ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ।