National News : ਸੰਸਦ ਦਾ ਸਰਦ ਰੁੱਤ ਸੈਸ਼ਨ ਅੱਜ ਤੋਂ
ਚੰਡੀਗੜ੍ਹ, 25ਨਵੰਬਰ(ਵਿਸ਼ਵ ਵਾਰਤਾ)18ਵੀਂ ਲੋਕ ਸਭਾ ਦਾ ਸਰਦ ਰੁੱਤ ਸੈਸ਼ਨ ਅੱਜ 25 ਨਵੰਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ਹੇਠ ਸਰਬ ਪਾਰਟੀ ਮੀਟਿੰਗ ਹੋਈ। ਇਸ ਦੌਰਾਨ 30 ਪਾਰਟੀਆਂ ਦੇ ਕੁੱਲ 42 ਆਗੂ ਹਾਜ਼ਰ ਸਨ। ਕਾਂਗਰਸ ਸਮੇਤ ਵਿਰੋਧੀ ਧਿਰ ਦੇ ਨੇਤਾਵਾਂ ਨੇ ਲੋਕ ਸਭਾ ‘ਚ ਪਹਿਲੇ ਦਿਨ ਅਡਾਨੀ ਮਾਮਲੇ ‘ਤੇ ਬਹਿਸ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਅਮਰੀਕਾ ਦੀ ਨਿਊਯਾਰਕ ਫੈਡਰਲ ਅਦਾਲਤ ਨੇ ਗੌਤਮ ਅਡਾਨੀ ‘ਤੇ ਸੂਰਜੀ ਊਰਜਾ ਦਾ ਠੇਕਾ ਲੈਣ ਲਈ ਭਾਰਤੀ ਅਧਿਕਾਰੀਆਂ ਨੂੰ ਲਗਭਗ 2,200 ਕਰੋੜ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕਰਨ ਦਾ ਦੋਸ਼ ਲਗਾਇਆ ਹੈ।
ਦੱਸ ਦਈਏ ਕਿ ਸੰਸਦ ਦਾ ਸਰਦ ਰੁੱਤ ਸੈਸ਼ਨ 20 ਦਸੰਬਰ ਤੱਕ ਚੱਲੇਗਾ। ਇਸ ਦੌਰਾਨ 19 ਮੀਟਿੰਗਾਂ ਹੋਣਗੀਆਂ। ਸਰਕਾਰ ਨੇ ਸੈਸ਼ਨ ਵਿੱਚ ਵਕਫ਼ ਸੋਧ ਬਿੱਲ ਸਮੇਤ 16 ਬਿੱਲਾਂ ਦੀ ਸੂਚੀ ਤਿਆਰ ਕੀਤੀ ਹੈ। ਲੋਕ ਸਭਾ ਦੇ ਬੁਲੇਟਿਨ ਮੁਤਾਬਕ 8 ਬਿੱਲ ਲੋਕ ਸਭਾ ‘ਚ ਅਤੇ 2 ਰਾਜ ਸਭਾ ‘ਚ ਪੈਂਡਿੰਗ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/