National News : ਅੱਜ ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੋਵੇਂ ਸਦਨਾਂ ਦੀ ਬੈਠਕ ਨੂੰ ਕਰਨਗੇ ਸੰਬੋਧਨ
ਚੰਡੀਗੜ੍ਹ, 26ਨਵੰਬਰ(ਵਿਸ਼ਵ ਵਾਰਤਾ) ਸੰਵਿਧਾਨ ਸਭਾ ਨੇ 26 ਨਵੰਬਰ 1949 ਨੂੰ ਭਾਰਤ ਦਾ ਸੰਵਿਧਾਨ ਪਾਸ ਕੀਤਾ ਸੀ, ਜਿਸ ਨੂੰ ਦੇਸ਼ ਨੇ 26 ਜਨਵਰੀ 1950 ਨੂੰ ਸਵੀਕਾਰ ਕਰ ਲਿਆ ਸੀ। ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ 19 ਨਵੰਬਰ 2015 ਨੂੰ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਇਸ ਵਿੱਚ ਕਿਹਾ ਗਿਆ ਸੀ ਕਿ ਹਰ ਸਾਲ 26 ਨਵੰਬਰ ਨੂੰ ‘ਸੰਵਿਧਾਨ ਦਿਵਸ’ ਵਜੋਂ ਮਨਾਇਆ ਜਾਵੇ। ਇਸ ਦਾ ਮਕਸਦ ਨਾਗਰਿਕਾਂ ਵਿੱਚ ਸੰਵਿਧਾਨਕ ਕਦਰਾਂ-ਕੀਮਤਾਂ ਦਾ ਜਸ਼ਨ ਮਨਾਉਣਾ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕਰਨਾ ਹੈ।
ਅੱਜ ਮੰਗਲਵਾਰ ਨੂੰ ਦੇਸ਼ ਦੇ ਸੰਵਿਧਾਨ ਦੇ 75 ਸਾਲ ਪੂਰੇ ਹੋਣ ‘ਤੇ ਪੁਰਾਣੀ ਸੰਸਦ ਦੇ ਸੈਂਟਰਲ ਹਾਲ ‘ਚ ਇਕ ਪ੍ਰੋਗਰਾਮ ਹੋਵੇਗਾ,ਇਸ ਮੌਕੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਉਪ ਉਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਸਾਰੇ ਸੰਸਦ ਮੈਂਬਰ ਮੌਜੂਦ ਰਹਿਣਗੇ। ਪ੍ਰੋਗਰਾਮ ‘ਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਉਪ ਰਾਸ਼ਟਰਪਤੀ ਧਨਖੜ ਦੋਹਾਂ ਸੰਸਦਾਂ ਦੇ ਮੈਂਬਰਾਂ ਨੂੰ ਸੰਬੋਧਨ ਕਰਨਗੇ। ਲੋਕ ਸਭਾ ਸਪੀਕਰ ਓਮ ਬਿਰਲਾ ਸਵਾਗਤੀ ਭਾਸ਼ਣ ਦੇਣਗੇ। ਸੰਵਿਧਾਨ ਨੂੰ ਅਪਣਾਉਣ ਦੀ 75ਵੀਂ ਵਰ੍ਹੇਗੰਢ ਦੀ ਯਾਦ ਵਿੱਚ ਇੱਕ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਦੋ ਕਿਤਾਬਾਂ ਲਾਂਚ ਕੀਤੀਆਂ ਜਾਣਗੀਆਂ। ਸੰਵਿਧਾਨ ਦੀਆਂ ਕਾਪੀਆਂ ਸੰਸਕ੍ਰਿਤ ਅਤੇ ਮੈਥਿਲੀ ਵਿੱਚ ਵੀ ਜਾਰੀ ਕੀਤੀਆਂ ਜਾਣਗੀਆਂ। ਭਾਰਤੀ ਸੰਵਿਧਾਨ ਦੇ ਨਿਰਮਾਣ ਦੀ ਇਤਿਹਾਸਕ ਮਹੱਤਤਾ ਅਤੇ ਯਾਤਰਾ ‘ਤੇ ਇੱਕ ਲਘੂ ਫਿਲਮ ਵੀ ਦਿਖਾਈ ਜਾਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/