National News : ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ ਹੈ ਤੀਜਾ ਦਿਨ
ਪ੍ਰਿਯੰਕਾ ਗਾਂਧੀ ਅਤੇ ਰਵਿੰਦਰ ਚਵਾਨ ਸੰਸਦ ਮੈਂਬਰ ਵਜੋਂ ਚੁੱਕਣਗੇ ਸਹੁੰ
ਚੰਡੀਗੜ੍ਹ, 28ਨਵੰਬਰ(ਵਿਸ਼ਵ ਵਾਰਤਾ) ਅੱਜ ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਤੀਜਾ ਦਿਨ ਹੈ। ਵਾਇਨਾਡ ਲੋਕ ਸਭਾ ਉਪ-ਚੋਣ ਜਿੱਤਣ ਵਾਲੀ ਪ੍ਰਿਅੰਕਾ ਗਾਂਧੀ ਵਾਡਰਾ ਅਤੇ ਨਾਂਦੇੜ ਲੋਕ ਸਭਾ ਉਪ ਚੋਣ ਜਿੱਤਣ ਵਾਲੇ ਰਵਿੰਦਰ ਚਵਾਨ ਸਦਨ ‘ਚ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਗੇ। ਗੌਰਤਲਬ ਹੈ ਕਿ ਸੈਸ਼ਨ ਦੇ ਦੂਜੇ ਦਿਨ ਬੁੱਧਵਾਰ ਨੂੰ ਸਵੇਰੇ 11 ਵਜੇ ਜਿਵੇਂ ਹੀ ਸਦਨ ਦੀ ਕਾਰਵਾਈ ਸ਼ੁਰੂ ਹੋਈ ਤਾਂ ਵਿਰੋਧੀ ਧਿਰ ਨੇ ਅਡਾਨੀ ਮੁੱਦੇ ‘ਤੇ ਹੰਗਾਮਾ ਕੀਤਾ। ਇਸ ਦੌਰਾਨ ਵਿਰੋਧੀ ਧਿਰ ਨੇ ਯੂਪੀ ਦੇ ਸੰਭਲ ਵਿੱਚ ਹਿੰਸਾ ਦਾ ਮੁੱਦਾ ਵੀ ਚੁੱਕਿਆ ਸੀ। ਜ਼ਿਕਰਯੋਗ ਹੈ ਕਿ ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਕੁੱਲ 16 ਬਿੱਲ ਪੇਸ਼ ਕੀਤੇ ਜਾਣੇ ਹਨ। ਸਰਦ ਰੁੱਤ ਇਜਲਾਸ 25 ਨਵੰਬਰ ਤੋਂ 20 ਦਸੰਬਰ ਤੱਕ ਜਾਰੀ ਰਹੇਗਾ। ਇਨ੍ਹਾਂ ਵਿੱਚੋਂ 11 ਬਿੱਲ ਚਰਚਾ ਲਈ ਰੱਖੇ ਜਾਣਗੇ। ਜਦਕਿ 5 ਨੂੰ ਕਾਨੂੰਨ ਬਣਨ ਦੀ ਪ੍ਰਵਾਨਗੀ ਲਈ ਰੱਖਿਆ ਜਾਵੇਗਾ। ਵਨ ਨੇਸ਼ਨ ਵਨ ਇਲੈਕਸ਼ਨ ਲਈ ਪ੍ਰਸਤਾਵਿਤ ਬਿੱਲਾਂ ਦਾ ਸੈੱਟ ਅਜੇ ਸੂਚੀ ਦਾ ਹਿੱਸਾ ਨਹੀਂ ਹੈ, ਹਾਲਾਂਕਿ ਕੁਝ ਰਿਪੋਰਟਾਂ ਦਾ ਕਹਿਣਾ ਹੈ ਕਿ ਸਰਕਾਰ ਇਸ ਨੂੰ ਸੈਸ਼ਨ ਵਿੱਚ ਲਿਆ ਸਕਦੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/