National News : ਨਿਗਮਬੋਧ ਘਾਟ ‘ਤੇ ਹੋਵੇਗਾ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ
ਚੰਡੀਗੜ੍ਹ, 28ਦਸੰਬਰ(ਵਿਸ਼ਵ ਵਾਰਤਾ) ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਅੱਜ ਸ਼ਨੀਵਾਰ ਨੂੰ ਸਵੇਰੇ 11:45 ਵਜੇ ਦਿੱਲੀ ਦੇ ਨਿਗਮਬੋਧ ਘਾਟ ਵਿਖੇ ਕੀਤਾ ਜਾਵੇਗਾ। ਅੰਤਿਮ ਸੰਸਕਾਰ ਦਾ ਪ੍ਰੋਗਰਾਮ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਕੀਤਾ ਗਿਆ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਉਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਈ ਮੰਤਰੀ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਨਿਗਮਬੋਧ ਘਾਟ ਪਹੁੰਚਣਗੇ। ਮਨਮੋਹਨ ਸਿੰਘ ਦਾ ਵੀਰਵਾਰ ਰਾਤ ਨੂੰ ਦੇਹਾਂਤ ਹੋ ਗਿਆ।
ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਕਿਹਾ ਡਾ. ਮਨਮੋਹਨ ਸਿੰਘ ਦੀ ਮ੍ਰਿਤਕ ਦੇਹ ਸ਼ਨੀਵਾਰ ਸਵੇਰੇ ਉਨ੍ਹਾਂ ਦੀ ਰਿਹਾਇਸ਼ ਤੋਂ ਏ.ਆਈ.ਸੀ.ਸੀ ਹੈੱਡਕੁਆਰਟਰ ਲਿਆਂਦੀ ਜਾਵੇਗੀ, ਇੱਥੇ ਸਾਢੇ 9 ਵਜੇ ਤੱਕ ਲੋਕ ਅਤੇ ਕਾਂਗਰਸੀ ਵਰਕਰ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਸਕਣਗੇ। ਜ਼ਿਕਰਯੋਗ ਹੈ ਕਿ ਦੇਸ਼ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ: ਮਨਮੋਹਨ ਸਿੰਘ 2004 ਵਿੱਚ ਦੇਸ਼ ਦੇ 14ਵੇਂ ਪ੍ਰਧਾਨ ਮੰਤਰੀ ਬਣੇ। ਉਹ ਮਈ 2014 ਤੱਕ ਇਸ ਅਹੁਦੇ ‘ਤੇ ਦੋ ਕਾਰਜਕਾਲ ਪੂਰੇ ਕਰ ਚੁੱਕੇ ਸਨ। ਉਹ ਦੇਸ਼ ਦੇ ਪਹਿਲੇ ਸਿੱਖ ਅਤੇ ਚੌਥੇ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਕਰਨ ਵਾਲੇ ਪ੍ਰਧਾਨ ਮੰਤਰੀ ਸਨ। ਮਨਮੋਹਨ ਸਿੰਘ ਦੇ ਦਿਹਾਂਤ ਕਾਰਨ ਕੇਂਦਰ ਸਰਕਾਰ ਨੇ 7 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/