National News : SC-ST ਰਾਖਵੇਂਕਰਨ ‘ਚ ਕ੍ਰੀਮੀ ਲੇਅਰ ਦਾ ਵਿਰੋਧ
ਸੁਪਰੀਮ ਕੋਰਟ ਦੇ ਫੈਸਲੇ ਖਿਲਾਫ ਦਲਿਤ ਤੇ ਆਦਿਵਾਸੀ ਸੰਗਠਨਾਂ ਵੱਲੋਂ ਅੱਜ ਭਾਰਤ ਬੰਦ ਦਾ ਐਲਾਨ
ਚੰਡੀਗੜ੍ਹ, 21ਅਗਸਤ(ਵਿਸ਼ਵ ਵਾਰਤਾ)National News : SC-ST ਰਿਜ਼ਰਵੇਸ਼ਨ ‘ਚ ਕ੍ਰੀਮੀ ਲੇਅਰ ਲਾਗੂ ਕਰਨ ਦੇ ਸੁਪਰੀਮ ਕੋਰਟ ਦੇ ਫੈਸਲੇ ਖਿਲਾਫ ਅੱਜ ਬੁੱਧਵਾਰ ਨੂੰ 14 ਘੰਟੇ ਦੇ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਵਿਰੋਧ ਦਾ ਐਲਾਨ ਨੈਸ਼ਨਲ ਕਨਫੈਡਰੇਸ਼ਨ ਆਫ ਦਲਿਤ ਐਂਡ ਟ੍ਰਾਈਬਲ ਆਰਗੇਨਾਈਜ਼ੇਸ਼ਨਜ਼ (ਐਨ.ਏ.ਸੀ.ਡੀ.ਏ.ਓ.ਆਰ.) ਵੱਲੋਂ ਕੀਤਾ ਗਿਆ ਹੈ। ਨੈਸ਼ਨਲ ਕਨਫੈਡਰੇਸ਼ਨ ਆਫ ਦਲਿਤ ਐਂਡ ਟ੍ਰਾਈਬਲ ਆਰਗੇਨਾਈਜ਼ੇਸ਼ਨ (ਐਨ.ਏ.ਸੀ.ਡੀ.ਏ.ਓ.ਆਰ.) ਨੇ ਅਦਾਲਤ ਦੇ ਸੁਝਾਅ ਨੂੰ ਦਲਿਤਾਂ ਅਤੇ ਆਦਿਵਾਸੀਆਂ ਦੇ ਸੰਵਿਧਾਨਕ ਅਧਿਕਾਰਾਂ ਦੇ ਵਿਰੁੱਧ ਦੱਸਿਆ ਹੈ। ਇਸ ਨੂੰ ਰੱਦ ਕਰਨ ਦੀ ਕੇਂਦਰ ਸਰਕਾਰ ਤੋਂ ਵੀ ਮੰਗ ਕੀਤੀ ਹੈ।