National: PM ਮੋਦੀ ਨੇ ਦੀਵਾਲੀ ਮੌਕੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ
ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੀਵਾਲੀ ਮੌਕੇ ਦੇਸ਼ਵਾਸੀਆਂ ਨੂੰ ਰੌਸ਼ਨੀਆਂ ਦੇ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਸੋਸ਼ਲ ਮੀਡੀਆ ਮੰਚ ‘ਐਕਸ’ ‘ਤੇ ਸਾਂਝੇ ਕੀਤੇ ਵੀਡੀਓ ਸੰਦੇਸ਼ ਵਿੱਚ ਉਨ੍ਹਾਂ ਕਿਹਾ ਕਿ ਦੀਵਾਲੀ ਦਾ ਪਵਿੱਤਰ ਤਿਉਹਾਰ ਪੂਰੇ ਦੇਸ਼ ਨੂੰ ਰੌਸ਼ਨੀਆਂ ਨਾਲ ਜਗਮਗਾ ਰਿਹਾ ਹੈ।

PM ਮੋਦੀ ਨੇ ਕਿਹਾ ਕਿ ਰੌਸ਼ਨੀ ਦਾ ਇਹ ਤਿਉਹਾਰ ਹਨੇਰੇ ਵਿਰੁੱਧ ਸਾਡੇ ਸੰਕਲਪ ਨੂੰ ਦਰਸਾਉਂਦਾ ਹੈ। ਉਨ੍ਹਾਂ ਕਾਮਨਾ ਕੀਤੀ ਕਿ ਹਰ ਕਿਸੇ ਦਾ ਜੀਵਨ ਸੁੱਖ, ਸ਼ਾਂਤੀ ਅਤੇ ਖੁਸ਼ਹਾਲੀ ਨਾਲ ਭਰਿਆ ਰਹੇ। ਉਨ੍ਹਾਂ ਕਿਹਾ ਕਿ ਉਹ ਵੀ ਹਰ ਸਾਲ ਲੋਕਾਂ ਵਾਂਗ ਬੜੇ ਉਤਸ਼ਾਹ ਨਾਲ ਦੀਵਾਲੀ ਮਨਾਉਂਦੇ ਹਨ।
ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਹਰ ਸਾਲ ਦੇਸ਼ ਦੇ ਬਹਾਦਰ ਜਵਾਨਾਂ ਨਾਲ ਦੀਵਾਲੀ ਮਨਾਉਣ ਦੀ ਉਨ੍ਹਾਂ ਦੀ ਪਰੰਪਰਾ ਇਸ ਵਾਰ ਵੀ ਜਾਰੀ ਰਹੇਗੀ।























