National: ਅੱਜ ਦੋ ਸੂਬਿਆਂ ਦੇ ਦੌਰੇ ’ਤੇ ਰਹਿਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
– ਤੇਲੰਗਾਨਾ ’ਚ ਮੈਡੀਕਲ ਕਾਲਜ ਦੇ ਸਮਾਗਮ ’ਚ ਕਰਨਗੇ ਸ਼ਿਰਕਤ
– ਮੇਘਾਲਿਆ ’ਚ ਸੁਰੱਖਿਆ ਦੇ ਸਖ਼ਤ ਪ੍ਰਬੰਧ
ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ): ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਤੇਲੰਗਾਨਾ ਅਤੇ ਮੇਘਾਲਿਆ ਦੇ ਦੌਰੇ ’ਤੇ ਰਹਿਣਗੇ। ਤੇਲੰਗਾਨਾ ਦੇ ਕਰੀਮਨਗਰ ਵਿੱਚ ਉਹ ਪ੍ਰਤਿਮਾ ਮੈਡੀਕਲ ਕਾਲਜ ਦੇ ਸਿਲਵਰ ਜੁਬਲੀ ਸਮਾਗਮ ਵਿੱਚ ਸ਼ਾਮਲ ਹੋਣਗੇ। ਇਸ ਮੌਕੇ ਉਹ ਪ੍ਰਤਿਮਾ ਡੀਮਡ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਣਗੇ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਨਗੇ। ਇਸ ਤੋਂ ਪਹਿਲਾਂ ਗ੍ਰਹਿ ਮੰਤਰੀ ਮੇਦਕ ਵਿੱਚ ਮਿਲਕ ਚਿਲਿੰਗ ਸੈਂਟਰ ਦਾ ਨੀਂਹ ਪੱਥਰ ਵੀ ਰੱਖਣਗੇ।
ਇਸੇ ਦਿਨ ਅਮਿਤ ਸ਼ਾਹ ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਦੇ ਦੋ ਦਿਨਾਂ ਦੌਰੇ ’ਤੇ ਵੀ ਜਾਣਗੇ। ਉਨ੍ਹਾਂ ਦੇ ਦੌਰੇ ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸੁਰੱਖਿਆ ਲਈ 15 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ।
ਸ਼ਿਲਾਂਗ ਦੌਰੇ ਦੌਰਾਨ ਅਮਿਤ ਸ਼ਾਹ ਪੋਲੋ ਗਰਾਊਂਡ ਵਿੱਚ ਹੋਣ ਵਾਲੇ ਪੁਲਿਸ ਸਮਾਗਮ ਵਿੱਚ ਸ਼ਿਰਕਤ ਕਰਨਗੇ। ਇਸ ਤੋਂ ਇਲਾਵਾ ਉਹ ਹਾਲ ਹੀ ਵਿੱਚ ਯੂਡੀਪੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਅੱਠ ਵਿਧਾਇਕਾਂ ਨਾਲ ਵੀ ਮੀਟਿੰਗ ਕਰਨਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























