National: ਚਾਰ ਸੂਬਿਆਂ ਦੀਆਂ 6 ਸੀਟਾਂ ’ਤੇ ਜ਼ਿਮਨੀ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਜਾਰੀ, ਸ਼ੁਰੂਆਤੀ ਰੁਝਾਨਾਂ ’ਚ ਭਾਜਪਾ ਅੱਗੇ
ਚੰਡੀਗੜ੍ਹ, 9 ਅਕਤੂਬਰ (ਵਿਸ਼ਵ ਵਾਰਤਾ): ਚਾਰ ਸੂਬਿਆਂ ਦੀਆਂ ਛੇ ਸੀਟਾਂ ’ਤੇ ਹੋਈਆਂ ਜ਼ਿਮਨੀ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਜਾਰੀ ਹੈ। ਸ਼ੁਰੂਆਤੀ ਰੁਝਾਨਾਂ ਮੁਤਾਬਕ, ਪੱਛਮੀ ਬੰਗਾਲ ਦੀਆਂ ਨੰਦੀਗ੍ਰਾਮ ਅਤੇ ਰੇਜੀਨਗਰ ਸੀਟਾਂ ’ਤੇ ਭਾਜਪਾ ਅੱਗੇ ਚੱਲ ਰਹੀ ਹੈ। ਤਾਮਿਲਨਾਡੂ ਦੀਆਂ ਮਦੁਰੰਥਕਮ ਅਤੇ ਧਾਰਾਪੁਰਮ ਸੀਟਾਂ ’ਤੇ ਮੁੱਖ ਮੰਤਰੀ ਵਿਜੇ ਦੀ ਪਾਰਟੀ ਤਮਿਲਗਾ ਵੇਤਰੀ ਕਜ਼ਗਮ (TVK) ਨੇ ਬੜ੍ਹਤ ਬਣਾਈ ਹੋਈ ਹੈ। ਉੱਧਰ, ਅਸਾਮ ਦੀ ਨਗਾਓਂ ਲੋਕ ਸਭਾ ਸੀਟ ’ਤੇ ਭਾਜਪਾ ਅੱਗੇ ਹੈ। ਇਨ੍ਹਾਂ ਸੀਟਾਂ ’ਤੇ 6 ਅਕਤੂਬਰ ਨੂੰ ਵੋਟਿੰਗ ਹੋਈ ਸੀ।
ਪੱਛਮੀ ਬੰਗਾਲ ਦੀ ਨੰਦੀਗ੍ਰਾਮ ਸੀਟ ਸਭ ਤੋਂ ਵੱਧ ਚਰਚਾ ਵਿੱਚ ਹੈ। ਇੱਥੇ ਤ੍ਰਿਣਮੂਲ ਕਾਂਗਰਸ (TMC) ਦੇ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਤੋਂ ਬਾਅਦ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਾਂਗਰਸ ਦੇ ਉਮੀਦਵਾਰ ਨੂੰ ਸਮਰਥਨ ਦਿੱਤਾ ਸੀ। ਰਿਪੋਰਟ ਮੁਤਾਬਕ, ਕਾਂਗਰਸ ਦੇ ਇਸ ਉਮੀਦਵਾਰ ਨੂੰ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ, ਪਰ ਚੋਣ ਲੜਨ ਲਈ ਜ਼ਮਾਨਤ ਮਿਲ ਗਈ। ਹੁਣ ਇਸ ਸੀਟ ’ਤੇ ਭਾਜਪਾ ਅਤੇ ਕਾਂਗਰਸ ਦੇ ਉਮੀਦਵਾਰਾਂ ਵਿਚਾਲੇ ਮੁਕਾਬਲਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























