Navi Mumbai Fire : ਨਵੀਂ ਮੁੰਬਈ ‘ਚ ਰਿਹਾਇਸ਼ੀ ਇਮਾਰਤ ਨੂੰ ਲੱਗੀ ਭਿਆਨਕ ਅੱਗ
– ਇਕੋ ਪਰਿਵਾਰ ਦੇ 4 ਜੀਆਂ ਦੀ ਮੌਤ
ਨਵੀਂ ਮੁੰਬਈ, 21 ਅਕਤੂਬਰ 2025 (ਵਿਸ਼ਵ ਵਾਰਤਾ): ਨਵੀਂ ਮੁੰਬਈ ‘ਚ ਇੱਕ ਰਿਹਾਇਸ਼ੀ ਇਮਾਰਤ ਵਿੱਚ ਅੱਗ (Navi Mumbai Fire) ਲੱਗਣ ਨਾਲ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਗਈ। ਅੱਗ ਵਾਸ਼ੀ ਵਿੱਚ ਰਹੇਜਾ ਰੈਜ਼ੀਡੈਂਸੀ ਇਮਾਰਤ ਦੀ 10ਵੀਂ ਮੰਜ਼ਿਲ ‘ਤੇ ਇੱਕ ਫਲੈਟ ਵਿੱਚ ਲੱਗੀ ਅਤੇ ਤੇਜ਼ੀ ਨਾਲ 11ਵੀਂ ਅਤੇ 12ਵੀਂ ਮੰਜ਼ਿਲ ਤੱਕ ਫੈਲ ਗਈ। ਇਹ ਘਟਨਾ ਬੀਤੀ ਦੇਰ ਰਾਤ ਵਾਪਰੀ। ਮ੍ਰਿਤਕਾਂ ਵਿੱਚ ਇੱਕ ਛੇ ਸਾਲ ਦੀ ਬੱਚੀ ਵੀ ਸ਼ਾਮਲ ਹੈ। 10 ਤੋਂ ਵੱਧ ਲੋਕ ਜ਼ਖਮੀ ਹੋ ਗਏ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਬਚਾਅ ਟੀਮਾਂ ਮੌਕੇ ‘ਤੇ ਪੁੱਜੀਆਂ। ਨਵੀਂ ਮੁੰਬਈ ਨਗਰ ਨਿਗਮ ਦੇ ਫਾਇਰ ਵਿਭਾਗ ਨੇ ਦੱਸਿਆ ਕਿ ਸੂਚਨਾ ਮਿਲਣ ‘ਤੇ ਵਾਸ਼ੀ, ਨੇਰੂਲ, ਐਰੋਲੀ ਅਤੇ ਕੋਪਰਖੈਰਣੇ ਤੋਂ ਕਈ ਫਾਇਰ ਇੰਜਣ ਮੌਕੇ ‘ਤੇ ਪਹੁੰਚੇ। ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਕਈ ਘੰਟਿਆਂ ਬਾਅਦ ਅੱਗ ‘ਤੇ ਕਾਬੂ ਪਾ ਲਿਆ ਗਿਆ ਅਤੇ 15 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ। ਜ਼ਖਮੀਆਂ ਨੂੰ ਫੋਰਟਿਸ ਹੀਰਾਨੰਦਾਨੀ ਅਤੇ ਐਮਜੀਐਮ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























