Nawanshahr : ਡਿਪਟੀ ਕਿਮਸ਼ਨਰ ਵੱਲੋਂ ਜ਼ਿਲ੍ਹੇ ਦੇ ਕੰਬਾਈਨ ਹਾਰਵੈਸਟਰ ਮਾਲਕਾਂ ਨਾਲ ਮੀਟਿੰਗ
ਨਵਾਂਸ਼ਹਿਰ, 30 ਸਤੰਬਰ (ਵਿਸ਼ਵ ਵਾਰਤਾ)Nawanshahr : ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਵੱਲੋਂ ਅੱਜ ਜ਼ਿਲ੍ਹੇ ਦੇ ਵੱਖ ਵੱਖ ਕੰਬਾਈਨ ਹਾਰਵੈਸਟਰ ਮਾਲਕਾਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਵੱਲੋਂ ਸਾਰੇ ਕੰਬਾਈਨ ਹਾਰਵੈਸਟਰ ਮਾਲਕਾਂ ਨੂੰ ਹਦਇਤ ਕੀਤੀ ਗਈ ਕਿ ਸਾਰੀਆਂ ਕੰਬਾਈਨਾਂ ਸੁਪਰ ਐਸ.ਐਮ.ਐਸ ਨਾਲ ਹੀ ਚੱਲਣ, ਤਾਂ ਜੋ ਕਿ ਪਰਾਲੀ ਨੂੰ ਸਾਂਭਣ ਵਿਚ ਕੋਈ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਵੱਲੋਂ ਸਮੂਹ ਕੰਬਾਈਨ ਹਾਰਵੈਸਟਰ ਮਾਲਕਾਂ ਨੂੰ ਹਦਾਇਤ ਕੀਤੀ ਗਈ ਕਿ ਸਾਰੀਆਂ ਕੰਬਾਈਨਾਂ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਚਲਾਈਆਂ ਜਾਣ ਅਤੇ ਸਿਰਫ ਸੁੱਕਾ ਝੋਨਾ ਹੀ ਵੱਢਿਆ ਜਾਵੇ। ਇਸ ਮੌਕੇ ਸਾਰੇ ਕੰਬਾਈਨ ਹਾਰਵੈਸਟਰ ਮਾਲਕਾਂ ਵੱਲੋਂ ਸਹਿਮਤੀ ਜਤਾਈ ਗਈ ਅਤੇ ਉਨ੍ਹਾਂ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਉਹ ਸੁਪਰ ਐਸ.ਐਮ.ਐਸ ਨਾਲ ਹੀ ਕੰਬਾਈਨਾਂ ਚਲਾਉਣਗੇ ਅਤੇ ਸੁੱਕਾ ਝੋਨਾ ਹੀ ਵੱਢਣਗੇ ਤਾਂ ਜੋ ਕਿਸਾਨਾਂ ਨੂੰ ਕੋਈ ਵੀ ਪ੍ਰੇਸ਼ਾਨੀ ਨਾ ਆਵੇ। ਇਸ ਮੌਕੇ ਐਸ.ਐਸ.ਪੀ ਡਾ. ਮਹਿਤਾਬ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਉਪ ਮੰਡਲ ਮੈਜਿਸਟ੍ਰੇਟ ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ,
ਉਪ ਮੰਡਲ ਮੈਜਿਸਟ੍ਰੇਟ ਬਲਾਚੌਰ ਪ੍ਰੀਤ ਇੰਦਰ ਸਿੰਘ ਬੈਂਸ, ਉਪ ਮੰਡਲ ਮੈਜਿਸਟ੍ਰੇਟ ਬੰਗਾ ਵਿਪਿਨ ਭੰਡਾਰੀ, ਮੁੱਖ ਖੇਤੀਬਾੜੀ ਅਫਸਰ ਡਾ. ਰਜਿੰਦਰ ਕੁਮਾਰ ਕੰਬੋਜ,,ਸਹਾਇਕ ਖੇਤੀਬਾੜੀ ਇੰਜੀਨੀਅਰ ਇੰਜ. ਚੰਦਨ ਸ਼ਰਮਾ ਤੋਂ ਇਲਾਵਾ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ