ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਿਲਾਂ! ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ
ਚੰਡੀਗੜ੍ਹ, 31 ਅਗਸਤ 2026 (ਵਿਸ਼ਵ ਵਾਰਤਾ): ਲੁਧਿਆਣਾ ਤੋਂ ਸੰਸਦ ਮੈਂਬਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਸਾਬਕਾ ਕੇਂਦਰੀ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ‘ਤੇ ਕਥਿਤ ਅਪਮਾਨਜਨਕ ਅਤੇ ਜਾਤੀਸੂਚਕ ਟਿੱਪਣੀ ਕਰਨ ਦੇ ਮਾਮਲੇ ਵਿੱਚ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ (NCSC) ਨੇ ਗ੍ਰਿਫ਼ਤਾਰੀ ਦੇ ਆਦੇਸ਼ ਦਿੱਤੇ ਹਨ।
ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਦੀ ਅਗਵਾਈ ਵਿੱਚ ਸੋਮਵਾਰ ਨੂੰ ਇਸ ਮਾਮਲੇ ‘ਚ ਸੁਣਵਾਈ ਹੋਈ, ਇਸ ਦੌਰਾਨ ਬੂਟਾ ਸਿੰਘ ਦੇ ਪੁੱਤਰ ਸਰਬਜੋਤ ਸਿੰਘ, ਤਰਨਤਾਰਨ ਦੇ ਡੀਐੱਸਪੀ ਹਰਪ੍ਰੀਤ ਸਿੰਘ ਅਤੇ ਡੀਐੱਸਪੀ ਗੁਲਜ਼ਾਰ ਸਿੰਘ ਵੀ ਮੌਜੂਦ ਰਹੇ। ਕਮਿਸ਼ਨ ਨੇ ਪੁਲਿਸ ਨੂੰ ਰਾਜਾ ਵੜਿੰਗ ਸਮੇਤ ਸਾਰੇ ਮੁਲਜ਼ਮਾਂ ਨੂੰ 5 ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕਰਕੇ ਸਟੇਟਸ ਰਿਪੋਰਟ ਸੌਂਪਣ ਲਈ ਕਿਹਾ ਹੈ।
ਹਾਲਾਂਕਿ ਹੁਣ ਇਸ ਮਾਮਲੇ ਵਿੱਚ ਰਾਜਾ ਵੜਿੰਗ ਅਦਾਲਤ ਦਾ ਰੁੱਖ ਕਰ ਸਕਦੇ ਹਨ। ਉਹ ਅਨੁਸੂਚਿਤ ਜਾਤੀ (SC) ਕਮਿਸ਼ਨ ਦੇ ਹੁਕਮਾਂ ਨੂੰ ਹਾਈ ਕੋਰਟ ਵਿੱਚ ਚੁਣੌਤੀ ਦੇ ਸਕਦੇ ਹਨ। ਇਸ ਤੋਂ ਬਾਅਦ ਉਹ ਸੁਪਰੀਮ ਕੋਰਟ ਵੀ ਜਾ ਸਕਦੇ ਹਨ। ਦੱਸ ਦਈਏ ਕਿ ਨਵੰਬਰ 2025 ਨੂੰ ਇੱਕ ਰੈਲੀ ਦੌਰਾਨ ਰਾਜਾ ਵੜਿੰਗ ਨੇ ਸਵ. ਬੂਟਾ ਸਿੰਘ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















