NEET Paper Leak Issue: ਸੰਸਦੀ ਕਮੇਟੀ ਦੇ ਸਵਾਲਾਂ ਦੇ ਜਵਾਬ ਨਹੀਂ ਦੇ ਸਕੇ NTA ਡਾਇਰੈਕਟਰ ਜਨਰਲ
ਨਵੀਂ ਦਿੱਲੀ, 22 ਮਈ – NEET-UG ਪੇਪਰ ਲੀਕ ਮਾਮਲੇ ਨੂੰ ਲੈ ਕੇ ਵੀਰਵਾਰ ਨੂੰ ਸੰਸਦ ਦੀ ਸਥਾਈ ਕਮੇਟੀ ਦੀ ਬੈਠਕ ਹੋਈ। ਇਸ ਮੀਟਿੰਗ ਵਿੱਚ NEET ਪ੍ਰੀਖਿਆ ਕਰਵਾਉਣ ਵਾਲੀ ਸੰਸਥਾ ਨੈਸ਼ਨਲ ਟੈਸਟਿੰਗ ਏਜੰਸੀ (NTA) ਦੇ ਅਧਿਕਾਰੀ ਵੀ ਮੌਜੂਦ ਸਨ। ਨਿਊਜ਼ ਏਜੰਸੀ ਪੀਟੀਆਈ ਨੇ ਸੂਤਰਾਂ ਦੇ ਹਵਾਲੇ ਨਾਲ ਖਬਰ ਦਿੱਤੀ ਕਿ ਕਈ ਸੰਸਦ ਮੈਂਬਰਾਂ ਨੇ ਐਨਟੀਏ ਦੇ ਉੱਚ ਅਧਿਕਾਰੀਆਂ ਨੂੰ ਸਖ਼ਤ ਸਵਾਲ ਪੁੱਛੇ। NTA ਦੇ ਡਾਇਰੈਕਟਰ ਜਨਰਲ ਅਭਿਸ਼ੇਕ ਸਿੰਘ ਨੇ ਕਿਹਾ ਕਿ NEET ਦਾ ਪੇਪਰ ਉਨ੍ਹਾਂ ਦੇ ਸਿਸਟਮ ਤੋਂ ਲੀਕ ਨਹੀਂ ਹੋਇਆ ਸੀ ਅਤੇ ਮਾਮਲੇ ਦੀ ਜਾਂਚ ਸੀਬੀਆਈ ਕਰ ਰਹੀ ਹੈ।
ਇਸ ‘ਤੇ ਕਈ ਸੰਸਦ ਮੈਂਬਰਾਂ ਨੇ ਸਵਾਲ ਕੀਤਾ ਕਿ ਜੇਕਰ NTA ਸਿਸਟਮ ਤੋਂ ਪੇਪਰ ਲੀਕ ਨਹੀਂ ਹੋਇਆ ਸੀ ਤਾਂ ਇਹ ਪੇਪਰ ਬਾਹਰ ਕਿਵੇਂ ਆਇਆ ਅਤੇ ਪ੍ਰੀਖਿਆ ਰੱਦ ਕਰਕੇ ਦੁਬਾਰਾ ਕਰਵਾਉਣ ਦੀ ਲੋੜ ਕਿਉਂ ਪਈ। ਐਨਟੀਏ ਦੇ ਡੀਜੀ ਇਸ ‘ਤੇ ਕੋਈ ਸਪੱਸ਼ਟ ਜਵਾਬ ਨਹੀਂ ਦੇ ਸਕੇ।
ਦੱਸ ਦਈਏ ਕਿ NEET-UG ਪ੍ਰੀਖਿਆ 3 ਮਈ ਨੂੰ ਦੇਸ਼ ਦੇ 551 ਸ਼ਹਿਰਾਂ ਅਤੇ ਵਿਦੇਸ਼ਾਂ ਦੇ 14 ਕੇਂਦਰਾਂ ਵਿੱਚ ਕਰਵਾਈ ਗਈ ਸੀ। ਇਸ ਵਿੱਚ ਕਰੀਬ 23 ਲੱਖ ਉਮੀਦਵਾਰ ਸ਼ਾਮਿਲ ਹੋਏ ਸਨ। ਐਨਟੀਏ ਮੁਤਾਬਕ 7 ਮਈ ਦੀ ਸ਼ਾਮ ਨੂੰ ਪ੍ਰੀਖਿਆ ਵਿੱਚ ਬੇਨਿਯਮੀਆਂ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਮਾਮਲਾ ਕੇਂਦਰੀ ਏਜੰਸੀਆਂ ਨੂੰ ਸੌਂਪ ਦਿੱਤਾ ਗਿਆ ਸੀ। 12 ਮਈ ਨੂੰ ਪ੍ਰੀਖਿਆ ਰੱਦ ਕਰ ਦਿੱਤੀ ਗਈ ਸੀ ਅਤੇ ਹੁਣ 21 ਜੂਨ ਨੂੰ ਦੁਬਾਰਾ ਪ੍ਰੀਖਿਆ ਦੇਣ ਦਾ ਫੈਸਲਾ ਲਿਆ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























