NEET Paper Leak Scam : NEET ਮਾਮਲੇ ਦੀਆਂ 38 ਪਟੀਸ਼ਨਾਂ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ
ਚੰਡੀਗੜ੍ਹ, 8ਜੁਲਾਈ(ਵਿਸ਼ਵ ਵਾਰਤਾ)- NEET UG ਪ੍ਰੀਖਿਆ ‘ਚ ਬੇਨਿਯਮੀਆਂ ਦੀਆਂ ਸ਼ਿਕਾਇਤਾਂ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਅਦਾਲਤ ‘ਚ ਕੁੱਲ 38 ਪਟੀਸ਼ਨਾਂ ‘ਤੇ ਸੁਣਵਾਈ ਹੋਵੇਗੀ। ਇਨ੍ਹਾਂ ਵਿੱਚੋਂ 34 ਪਟੀਸ਼ਨਾਂ ਵਿਦਿਆਰਥੀਆਂ, ਅਧਿਆਪਕਾਂ ਅਤੇ ਕੋਚਿੰਗ ਸੰਸਥਾਵਾਂ ਵੱਲੋਂ ਦਾਇਰ ਕੀਤੀਆਂ ਗਈਆਂ ਹਨ, ਜਦਕਿ 4 ਪਟੀਸ਼ਨਾਂ ਨੈਸ਼ਨਲ ਟੈਸਟਿੰਗ ਏਜੰਸੀ ਵੱਲੋਂ ਦਾਇਰ ਕੀਤੀਆਂ ਗਈਆਂ ਹਨ। ਇਨ੍ਹਾਂ ਪਟੀਸ਼ਨਾਂ ‘ਤੇ ਚੀਫ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਮਨੋਜ ਮਿਸ਼ਰਾ ਅਤੇ ਜਸਟਿਸ ਜੇਬੀ ਪਾਰਦੀਵਾਲਾ ਦੀ ਡਿਵੀਜ਼ਨ ਬੈਂਚ ਵੱਲੋਂ ਸੁਣਵਾਈ ਕੀਤੀ ਜਾਵੇਗੀ।