Nepal ਸਰਕਾਰ ਵੱਲੋਂ ਪੈਟਰੋਲ-ਡੀਜ਼ਲ ਦੀ ਕਮੀ ਦੇ ਮੱਦੇਨਜ਼ਰ ਵੱਡਾ ਫੈਸਲਾ!
– ਹਰ ਹਫ਼ਤੇ ਦੋ ਦਿਨਾਂ ਦੀ ਛੁੱਟੀ ਦਾ ਐਲਾਨ
ਕਾਠਮੰਡੂ, 5 ਅਪ੍ਰੈਲ (ਵਿਸ਼ਵ ਵਾਰਤਾ) – ਇਜ਼ਰਾਈਲ-ਅਮਰੀਕਾ ਅਤੇ ਈਰਾਨ ਦੀ ਜੰਗ ਕਾਰਨ ਪੂਰੀ ਦੁਨੀਆ ਵਿੱਚ ਪੈਟਰੋਲ-ਡੀਜ਼ਲ ਦੀ ਸਪਲਾਈ ਪ੍ਰਭਾਵਿਤ ਹੋ ਰਹੀ ਹੈ ਅਤੇ ਕੱਚੇ ਤੇਲ ਦੀਆ ਕੀਮਤਾਂ ਵੀ ਅਸਮਾਨ ਛੂਹ ਰਹੀਆਂ ਹਨ। ਈਰਾਨ ਵੱਲੋਂ ‘ਸਟ੍ਰੇਟ ਆਫ ਹੋਰਮੂਜ਼’ ਦੀ ਨਾਕਾਬੰਦੀ ਰੱਖਣ ਕਾਰਨ ਅਜਿਹੇ ਹਾਲਾਤ ਪੈਦਾ ਹੋਏ ਹਨ, ਕਿਉਂਕਿ ਹੋਰਮੂਜ਼ ਮਾਰਗ ਰਾਹੀਂ ਦੁਨੀਆ ਦੀ 20-25 ਫ਼ੀਸਦੀ ਗੈਸ ਅਤੇ ਪੈਟਰੋਲੀਅਮ ਪਦਾਰਥਾਂ ਦੀ ਸਪਲਾਈ ਹੁੰਦੀ ਹੈ। ਇਸ ਕਾਰਨ ਲੋਕਾਂ ਨੂੰ ਆਸਾਨੀ ਨਾਲ ਪੈਟਰੋਲ-ਡੀਜ਼ਲ ਨਹੀਂ ਮਿਲ ਪਾ ਰਿਹਾ ਹੈ।
ਇਸ ਸੰਕਟ ਦਾ ਤੁਰੰਤ ਹੱਲ ਕੱਢਣ ਲਈ ਨੇਪਾਲ ਸਰਕਾਰ ਦੀ ਕੈਬਨਿਟ ਨੇ ਵੱਡਾ ਫੈਸਲਾ ਲਿਆ ਹੈ। ਨੇਪਾਲ ‘ਚ ਹਰ ਹਫ਼ਤੇ 2 ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਤਾਂ ਜੋ ਕਾਫੀ ਹੱਦ ਤੱਕ ਪੈਟਰੋਲ-ਡੀਜ਼ਲ ਦੀ ਕਮੀ ਨੂੰ ਕੰਟਰੋਲ ਕੀਤਾ ਜਾ ਸਕੇ। ਦੱਸ ਦਈਏ ਕਿ ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਨੇ ਪੈਟਰੋਲੀਅਮ ਦੀ ਕਿੱਲਤ ‘ਤੇ ਬੈਠਕ ਬੁਲਾਈ। ਇਸ ਦੌਰਾਨ ਉਨ੍ਹਾਂ ਨੇ ਪੈਟਰੋਲ-ਡੀਜ਼ਲ ਦੀ ਕਮੀ ਨਾਲ ਨਜਿੱਠਣ ਲਈ ਹਫ਼ਤੇ ਵਿੱਚ 2 ਦਿਨ ਦੀ ਛੁੱਟੀ ਦੀ ਘੋਸ਼ਣਾ ਕੀਤੀ, ਤਾਂ ਜੋ ਪੈਟਰੋਲ ਅਤੇ ਡੀਜ਼ਲ ਦੀ ਖਪਤ ਨੂੰ ਕੁਝ ਹੱਦ ਤੱਕ ਘਟਾਇਆ ਜਾ ਸਕੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























