New Delhi : ਆਪਣੇ ਲੀਡਰ ਦੀ ਰਿਹਾਈ ਤੇ ਖੁਸ਼ੀਆਂ ਮਨਾਉਣ ਵਾਲਿਆਂ ਖਿਲਾਫ਼ ਕਾਰਵਾਈ ਕਰਨ ਲੱਗੀ ਕੇਂਦਰ ਸਰਕਾਰ
ਨਵੀਂ ਦਿੱਲੀ ,14ਸਤੰਬਰ (ਵਿਸ਼ਵ ਵਾਰਤਾ)New Delhi: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਮਾਨਤ ਮਿਲਣ ਤੋਂ ਬਾਅਦ ਕੇਜਰੀਵਾਲ ਸਮਰਥਕਾਂ ਦੇ ਵਿੱਚ ਖੁਸ਼ੀ ਦੀ ਲਹਿਰ ਹੈ। ਇਸੇ ਸਿਲਸਿਲੇ ਦੇ ਵਿੱਚ ਆਮ ਆਦਮੀ ਪਾਰਟੀ ਦੇ ਸਮਰਥਕਾਂ ਵੱਲੋਂ ਖੁਸ਼ੀ ਦੇ ਵਿੱਚ ਕੇਜਰੀਵਾਲ ਨੇ ਘਰ ਅੱਗੇ ਪਟਾਕੇ ਚਲਾਏ ਗਏ। ਜਿਸ ਤੋਂ ਬਾਅਦ ਦਿੱਲੀ ਪੁਲਿਸ ਵੱਲੋਂ ਅਣਪਛਾਤੇ ਆਪ ਸਮਰਥਕਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਐਫਆਈਆਰ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਦਰਜ ਕੀਤੀ ਗਈ ਹੈ। ਤੁਹਾਨੂੰ ਦੱਸ ਦਈਏ ਦਿੱਲੀ ਦੇ ਵਿੱਚ ਪਟਾਕੇ ਚਲਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੋਈ ਹੈ। ਜਿਸ ਦੇ ਚਲਦਿਆਂ ਪੁਲਿਸ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਬੀਤੇ ਦਿਨੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਨੀਤੀ ਘੁਟਾਲਾ ਕੇਸ ਦੇ ਵਿੱਚੋਂ ਜਮਾਨਤ ਮਿਲੀ ਸੀ, ਜਿਸ ਤੋਂ ਬਾਅਦ ਉਹਨਾਂ ਦੇ ਸਮਰਥਕਾਂ ਵੱਲੋਂ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ ਸੀ। ਇਸੇ ਦੌਰਾਨ ਇਹ ਪਟਾਕੇ ਵੀ ਚਲਾਏ ਗਏ ਸਨ ਜਿਨਾਂ ਦੇ ਕਾਰਵਾਈ ਕੀਤੀ ਗਈ ਹੈ। ਕੇਜਰੀਵਾਲ ਨੂੰ ਜਮਾਨਤ ਦਿੱਤੀ ਗਈ ਹੈ, ਪਰ ਇਸ ਦੇ ਬਾਵਜੂਦ ਸੁਪਰੀਮ ਕੋਰਟ ਨੇ ਜਮਾਨਤ ਦੀਆਂ ਕੁਝ ਸ਼ਰਤਾਂ ਵੀ ਰੱਖੀਆਂ ਹਨ। ਇਨ੍ਹਾਂ ਸ਼ਰਤਾਂ ਤਹਿਤ ਕੇਜਰੀਵਾਲ ਮੁੱਖ ਮੰਤਰੀ ਦਫ਼ਤਰ ਦੀ ਵਰਤੋਂ ਨਹੀਂ ਕਰ ਸਕਦੇ ਅਤੇ ਨਾ ਹੀ ਕਿਸੇ ਸਰਕਾਰੀ ਦਸਤਾਵੇਜ਼ ‘ਤੇ ਦਸਤਖ਼ਤ ਕਰ ਸਕਦੇ ਹਨ।