• Latest
  • Trending
‘AAP ਦੀ ਸਰਕਾਰ, AAP ਦੇ ਦੁਆਰ’ ਪ੍ਰੋਗਰਾਮ ਨੂੰ ਹੋਰ ਪ੍ਰਭਾਵਸ਼ਾਲੀ ਬਨਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਗਏ ਨਵੇਂ ਨਿਰਦੇਸ਼ – ਹਰਪਾਲ ਸਿੰਘ ਚੀਮਾ

‘AAP ਦੀ ਸਰਕਾਰ, AAP ਦੇ ਦੁਆਰ’ ਪ੍ਰੋਗਰਾਮ ਨੂੰ ਹੋਰ ਪ੍ਰਭਾਵਸ਼ਾਲੀ ਬਨਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਗਏ ਨਵੇਂ ਨਿਰਦੇਸ਼ – ਹਰਪਾਲ ਸਿੰਘ ਚੀਮਾ

2 years ago
ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

36 seconds ago
‘ਇੰਡੀਆ’ ਬਲਾਕ ਦੇ ਆਗੂਆਂ ਨੇ ਐਮ.ਕੇ. ਸਟਾਲਿਨ ਨਾਲ ਕੀਤੀ ਮੁਲਾਕਾਤ ; ਡੀ.ਐਮ.ਕੇ. ਨੂੰ Delimitation Bill ‘ਤੇ ਆਪਣਾ ਸਮਰਥਨ ਮੁੜ ਵਿਚਾਰਨ ਦੀ ਕੀਤੀ ਅਪੀਲ 

‘ਇੰਡੀਆ’ ਬਲਾਕ ਦੇ ਆਗੂਆਂ ਨੇ ਐਮ.ਕੇ. ਸਟਾਲਿਨ ਨਾਲ ਕੀਤੀ ਮੁਲਾਕਾਤ ; ਡੀ.ਐਮ.ਕੇ. ਨੂੰ Delimitation Bill ‘ਤੇ ਆਪਣਾ ਸਮਰਥਨ ਮੁੜ ਵਿਚਾਰਨ ਦੀ ਕੀਤੀ ਅਪੀਲ 

5 minutes ago
ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

31 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

43 minutes ago
ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

49 minutes ago
ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

58 minutes ago
4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

1 hour ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

1 hour ago
ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

1 hour ago
ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

1 hour ago
ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 3 IAS ਅਧਿਕਾਰੀ ਇੱਧਰੋਂ- ਉੱਧਰ, ਪੜ੍ਹੋ ਸੂਚੀ

ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 3 IAS ਅਧਿਕਾਰੀ ਇੱਧਰੋਂ- ਉੱਧਰ, ਪੜ੍ਹੋ ਸੂਚੀ

1 hour ago
ਜਲੰਧਰ ਕਾਊਂਟਰ ਇੰਟੈਲੀਜੈਂਸ ਵੱਲੋਂ ਅੱਤਵਾਦੀ ਮੋਡਿਊਲ ਦਾ ਪਰਦਾਫਾਸ਼ , ਦੋ ਨੂੰ ਕੀਤਾ ਕਾਬੂ ; 4 ਹੈਂਡ ਗ੍ਰਨੇਡ, 2 ਪਿਸਤੌਲ ਅਤੇ 20 ਕਾਰਤੂਸ ਬਰਾਮਦ

ਜਲੰਧਰ ਕਾਊਂਟਰ ਇੰਟੈਲੀਜੈਂਸ ਵੱਲੋਂ ਅੱਤਵਾਦੀ ਮੋਡਿਊਲ ਦਾ ਪਰਦਾਫਾਸ਼ , ਦੋ ਨੂੰ ਕੀਤਾ ਕਾਬੂ ; 4 ਹੈਂਡ ਗ੍ਰਨੇਡ, 2 ਪਿਸਤੌਲ ਅਤੇ 20 ਕਾਰਤੂਸ ਬਰਾਮਦ

1 hour ago
Hindi News
English News
Sunday, November 29, 2026
No Result
View All Result
18 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘AAP ਦੀ ਸਰਕਾਰ, AAP ਦੇ ਦੁਆਰ’ ਪ੍ਰੋਗਰਾਮ ਨੂੰ ਹੋਰ ਪ੍ਰਭਾਵਸ਼ਾਲੀ ਬਨਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਗਏ ਨਵੇਂ ਨਿਰਦੇਸ਼ – ਹਰਪਾਲ ਸਿੰਘ ਚੀਮਾ

March 28, 2025
in ਖਬਰਾਂ, ਪੰਜਾਬ
‘AAP ਦੀ ਸਰਕਾਰ, AAP ਦੇ ਦੁਆਰ’ ਪ੍ਰੋਗਰਾਮ ਨੂੰ ਹੋਰ ਪ੍ਰਭਾਵਸ਼ਾਲੀ ਬਨਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਗਏ ਨਵੇਂ ਨਿਰਦੇਸ਼ – ਹਰਪਾਲ ਸਿੰਘ ਚੀਮਾ

‘AAP ਦੀ ਸਰਕਾਰ, AAP ਦੇ ਦੁਆਰ’ ਪ੍ਰੋਗਰਾਮ ਨੂੰ ਹੋਰ ਪ੍ਰਭਾਵਸ਼ਾਲੀ ਬਨਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਗਏ ਨਵੇਂ ਨਿਰਦੇਸ਼ – ਹਰਪਾਲ ਸਿੰਘ ਚੀਮਾ

  • ਡਿਪਟੀ ਕਮਿਸ਼ਨਰ ਹਫ਼ਤੇ ਵਿੱਚ ਚਾਰ ਦਿਨ ਪਿੰਡਾਂ ਦੇ ਦੌਰੇ ਨੂੰ ਕਰਨਗੇ ਸਮਰਪਿਤ ; ਦੋ ਤੋਂ ਤਿੰਨ ਮਹੀਨਿਆਂ ਵਿੱਚ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਸਾਰੇ ਪਿੰਡਾਂ ਦਾ ਕਰਨਗੇ ਦੌਰਾ
  • ਡਿਪਟੀ ਕਮਿਸ਼ਨਰ ਜਨਤਕ ਮੀਟਿੰਗਾਂ ਰਾਹੀਂ ਲੋਕਾਂ ਦੇ ਮੁੱਦੇ ਕਰਨਗੇ ਹੱਲ, ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਲਈ ਸਹਿਯੋਗ ਅਤੇ ਜਨਤਕ ਸੇਵਾਵਾਂ ਬਾਰੇ ਫੀਡਬੈਕ ਲੈਣਗੇ
  • ਇਸ ਪਹਿਲਕਦਮੀ ਤਹਿਤ ਨੌਜਵਾਨਾਂ ਦੀ ਊਰਜਾ ਨੂੰ ਦਿਸ਼ਾ ਦੇਣ ਲਈ ਖੇਡਾਂ ਅਤੇ ਸਮਾਜਿਕ ਗਤੀਵਿਧੀਆਂ ਨੂੰ ਕੀਤਾ ਜਾਵੇਗਾ ਉਤਸ਼ਾਹਿਤ

ਚੰਡੀਗੜ੍ਹ, 28 ਮਾਰਚ (ਵਿਸ਼ਵ ਵਾਰਤਾ):- ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮੁੱਖ ਸਕੱਤਰ, ਪੰਜਾਬ ਵੱਲੋਂ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ “AAP ਦੀ ਸਰਕਾਰ, AAP ਦੇ ਦੁਆਰ” ਪ੍ਰੋਗਰਾਮ ਰਾਹੀਂ ਪ੍ਰਭਾਵਸ਼ਾਲੀ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਅਤੇ ਨਾਗਰਿਕਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਮਹੱਤਵਪੂਰਨ ਕਦਮ ਚੁੱਕਣ ਲਈ ਜਾਰੀ ਕੀਤੇ ਗਏ ਨਵੇਂ ਨਿਰਦੇਸ਼ਾਂ ਦਾ ਖੁਲਾਸਾ ਕੀਤਾ।

ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਨਿਰਦੇਸ਼ ਤਹਿਤ ਡਿਪਟੀ ਕਮਿਸ਼ਨਰਾਂ ਵੱਲੋਂ ਆਪਣੇ ਅਧਿਕਾਰ ਖੇਤਰਾਂ ਵਿੱਚ ਪੈਂਦੇ ਪਿੰਡਾਂ ਦਾ ਨਿਯਮਤ ਦੌਰਾ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀ ਹਫ਼ਤੇ ਦੇ ਚਾਰ ਦਿਨ ਸ਼ਨੀਵਾਰ, ਐਤਵਾਰ, ਸੋਮਵਾਰ ਅਤੇ ਮੰਗਲਵਾਰ ਨੂੰ ਇਸ ਕੰਮ ਲਈ ਸਮਰਪਿਤ ਕਰਨਗੇ। ਵਿੱਤ ਮੰਤਰੀ ਨੇ ਕਿਹਾ ਕਿ ਇਨ੍ਹਾਂ ਦੌਰਿਆਂ ਦੌਰਾਨ ਅਧਿਕਾਰੀਆਂ ਨੂੰ ਹਰ ਰੋਜ਼ ਤਿੰਨ ਤੋਂ ਚਾਰ ਪਿੰਡਾਂ ਨੂੰ ਕਵਰ ਕਰਨ ਅਤੇ ਦੋ ਤੋਂ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਪੈਂਦਗੇ ਸਾਰੇ ਪਿੰਡਾਂ ਦਾ ਦੌਰਾ ਕਰਨ ਲਈ ਕਿਹਾ ਗਿਆ ਹੈ।

ਇਨ੍ਹਾਂ ਦੌਰਿਆਂ ਦੇ ਮੁੱਢਲੇ ਉਦੇਸ਼ ਬਾਰੇ ਖੁਲਾਸਾ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਪਿੰਡ ਵਾਸੀਆਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕਰਨਗੇ, ਉਨ੍ਹਾਂ ਨੂੰ ਆਪਣੀਆਂ ਸ਼ਿਕਾਇਤਾਂ ਸੁਣਨ ਲਈ ਇੱਕ ਪਲੇਟਫਾਰਮ ਪ੍ਰਦਾਨ ਕਰਨਗੇ ਅਤੇ ਪਿੰਡ ਪੱਧਰ ਦੇ ਸਰਕਾਰੀ ਕਰਮਚਾਰੀਆਂ, ਜਿਨ੍ਹਾਂ ਵਿੱਚ ਅਧਿਆਪਕਾਂ ਅਤੇ ਸਿਹਤ ਸੰਭਾਲ ਪੇਸ਼ੇਵਰਾਂ ਆਦਿ ਸ਼ਾਮਲ ਹਨ, ਦੀ ਕਾਰਗੁਜ਼ਾਰੀ ‘ਤੇ ਖੁਦ ਫੀਡਬੈਕ ਇਕੱਤਰ ਕਰਨਗੇ। ਉਨ੍ਹਾਂ ਕਿਹਾ ਕਿ ਇੰਨ੍ਹਾਂ ਦੌਰਿਆਂ ਦੌਰਾਨ ਅਧਿਕਾਰੀ ਪਿੰਡ ਵਾਸੀਆਂ ਨੂੰ ਆਪਣੇ ਪਿੰਡਾਂ ਵਿੱਚ ਸਫ਼ਾਈ ਬਣਾਈ ਰੱਖਣ, ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਸਮਰਥਨ ਵਾਸਤੇ ਮਹੱਤਵਪੂਰਨ ਜਾਣਕਾਰੀ ਪ੍ਰਸਾਰਿਤ ਕਰਨ ਦੇ ਨਾਲ-ਨਾਲ ਖੇਡਾਂ ਅਤੇ ਸਮਾਜਿਕ ਵਿਕਾਸ ਗਤੀਵਿਧੀਆਂ ਵਿੱਚ ਨੌਜਵਾਨਾਂ ਦੀ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਲਈ ਪ੍ਰਰਿਤ ਕਰਨਗੇ। ਉਨ੍ਹਾਂ ਕਿਹਾ ਕਿ ਇਸ ਕਿਰਿਆਸ਼ੀਲ ਪਹੁੰਚ ਸਦਕਾ ਸਮਾਜ ਦੇ ਸਮੁੱਚੇ ਵਿਕਾਸ ਲਈ ਨੌਜਵਾਨਾਂ ਦੀ ਦੀ ਊਰਜਾ ਨੂੰ ਸਹੀ ਦਿਸ਼ਾ ਪ੍ਰਦਾਨ ਕੀਤੀ ਜਾਵੇਗੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਨਿਰਦੇਸ਼ਾਂ ਵਿੱਚ ਇਨ੍ਹਾਂ ਦੌਰਿਆਂ ਦੀ ਪ੍ਰਭਾਵਸ਼ੀਲਤਾ ਨੂੰ ਯਕੀਨੀ ਬਣਾਉਣ ਲਈ ਢਾਂਚਾਗਤ ਯੋਜਨਾਬੰਦੀ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀ ਪਹਿਲਾਂ ਤੋਂ ਹੀ ਆਪਣੇ ਦੌਰੇ ਤੈਅ ਕਰਨਗੇ ਅਤੇ ਸਬੰਧਤ ਪਿੰਡਾਂ ਨੂੰ ਲੋੜੀਂਦੀ ਸੂਚਨਾ ਦੇਣਗੇ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਅਤੇ ਨਾਗਰਿਕਾਂ ਨੂੰ ਉਨ੍ਹਾਂ ਦੇ ਦਰ ‘ਤੇ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ‘ਤੇ ਕੇਂਦਰਿਤ ਹੈ। ਵਿੱਤ ਮੰਤਰੀ ਨੇ ਕਿਹਾ ਕਿ ਪਿੰਡ ਵਾਸੀਆਂ ਨਾਲ ਸਿੱਧੀ ਗੱਲਬਾਤ ਕਰਨ, ਉਹਨਾਂ ਦੀਆਂ ਚਿੰਤਾਵਾਂ ਨੂੰ ਸਮਝਣ ਅਤੇ ਉਹਨਾਂ ਦੀਆਂ ਸ਼ਿਕਾਇਤਾਂ ਨੂੰ ਧਿਆਨ ਨਾਲ ਦਰਜ ਕਰਨ ਲਈ ਇਹਨਾਂ ਦੌਰਿਆਂ ਦੌਰਾਨ ਜਨਤਕ ਮੀਟਿੰਗਾਂ ਵੀ ਕੀਤੀਆਂ ਜਾਣਗੀਆਂ।

ਇਸ ਪਹਿਲਕਦਮੀ ਦੇ ਅਹਿਮ ਪਹਿਲੂ ਵਜੋਂ ਅੰਤਰ-ਵਿਭਾਗੀ ਤਾਲਮੇਲ ‘ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਸਾਂਝੇ ਕੀਤੇ ਫੀਡਬੈਕ ਅਤੇ ਲੋੜਾਂ ਦੇ ਆਧਾਰ ‘ਤੇ ਸਬੰਧਤ ਵਿਭਾਗਾਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਅਧਿਕਾਰੀ ਆਪਣੇ ਦੌਰਿਆਂ ਬਾਰੇ ਵਿਆਪਕ ਰਿਪੋਰਟਾਂ ਤਿਆਰ ਕਰਨਗੇ ਜਿੰਨ੍ਹਾਂ ਵਿੱਚ ਪ੍ਰਾਪਤ ਹੋਈਆਂ ਸ਼ਿਕਾਇਤਾਂ, ਉਨ੍ਹਾਂ ਦੇ ਹੱਲ ਲਈ ਕੀਤੀਆਂ ਗਈਆਂ ਕਾਰਵਾਈਆਂ ਅਤੇ ਸੁਝਾਏ ਗਏ ਹੋਰ ਉਪਾਅ ਦਾ ਵੇਰਵਾ ਸ਼ਾਮਿਲ ਹੋਵੇਗਾ। ਵਿੱਤ ਮੰਤਰੀ ਨੇ ਕਿਹਾ ਕਿ ਇੰਨ੍ਹਾਂ ਰਿਪੋਰਟਾਂ ਨੂੰ ਸਮੀਖਿਆ ਲਈ ਜਨਤਕ ਸ਼ਿਕਾਇਤਾਂ ਦੇ ਨਿਪਟਾਰੇ ਨਾਲ ਸਬੰਧਤ ਵਿਭਾਗ ਅਤੇ ਮੁੱਖ ਸਕੱਤਰ ਦੇ ਦਫ਼ਤਰ ਨੂੰ ਸੌਂਪਿਆ ਜਾਵੇਗਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਲੋਕਾਂ ਦੀ ਭਲਾਈ ਲਈ ਅਟੁੱਟ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮ ਨੇ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਆਪਣੇ ਅਧਿਕਾਰ ਖੇਤਰ ਦੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਸਰਗਰਮ ਪਹੁੰਚ ਅਪਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਸੂਬੇ ਦੀ ਤਰੱਕੀ ਅਤੇ ਇਸ ਦੇ ਨਾਗਰਿਕਾਂ ਦੀ ਭਲਾਈ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਠੋਸ ਯਤਨਾਂ ਨਾਲ ਲੋਕਾਂ ਨੂੰ ਬਹੁਤ ਲਾਭ ਮਿਲਣ ਦੀ ਉਮੀਦ ਹੈ, ਅਤੇ ਇਹ ਯਕੀਨੀ ਬਣਾਉਣਗੇ ਕਿ ਉਨ੍ਹਾਂ ਦੀ ਆਵਾਜ਼ ਸੁਣੀ ਜਾਂਦੀ ਹੈ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕੀਤਾ ਜਾਂਦਾ ਹੈ।

Tags: AAP PunjabLatest Punjab newsLatest Punjab news in PunjabiPunjab Governmentpunjab newstop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

by Navjot
November 29, 2026
0

  ਅਮਰਾਵਤੀ, 29 ਨਵੰਬਰ (ਵਿਸ਼ਵ ਵਾਰਤਾ) - ਪੁਲਿਸ ਨੇ ਦੱਸਿਆ ਕਿ ਐਤਵਾਰ ਨੂੰ ਆਂਧਰਾ ਪ੍ਰਦੇਸ਼ ਦੇ ਪ੍ਰਕਾਸ਼ਮ ਜ਼ਿਲ੍ਹੇ ਵਿੱਚ ਇੱਕ...

‘ਇੰਡੀਆ’ ਬਲਾਕ ਦੇ ਆਗੂਆਂ ਨੇ ਐਮ.ਕੇ. ਸਟਾਲਿਨ ਨਾਲ ਕੀਤੀ ਮੁਲਾਕਾਤ ; ਡੀ.ਐਮ.ਕੇ. ਨੂੰ Delimitation Bill ‘ਤੇ ਆਪਣਾ ਸਮਰਥਨ ਮੁੜ ਵਿਚਾਰਨ ਦੀ ਕੀਤੀ ਅਪੀਲ 

‘ਇੰਡੀਆ’ ਬਲਾਕ ਦੇ ਆਗੂਆਂ ਨੇ ਐਮ.ਕੇ. ਸਟਾਲਿਨ ਨਾਲ ਕੀਤੀ ਮੁਲਾਕਾਤ ; ਡੀ.ਐਮ.ਕੇ. ਨੂੰ Delimitation Bill ‘ਤੇ ਆਪਣਾ ਸਮਰਥਨ ਮੁੜ ਵਿਚਾਰਨ ਦੀ ਕੀਤੀ ਅਪੀਲ 

by Navjot
November 29, 2026
0

  ਚੇਨਈ, 29 ਨਵੰਬਰ (ਵਿਸ਼ਵ ਵਾਰਤਾ) - 'ਇੰਡੀਆ' (INDIA) ਗਠਜੋੜ ਦੇ ਆਗੂਆਂ ਨੇ ਐਤਵਾਰ ਨੂੰ ਚੇਨਈ ਵਿੱਚ ਚਿੱਤਰੰਜਨ ਰੋਡ ਸਥਿਤ...

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 29, 2026
0

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਡਾ ਧਿਆਨ ਮਿਆਰੀ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 29, 2026
0

ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

by Navjot
November 29, 2026
0

  ਅਮਰਾਵਤੀ, 29 ਨਵੰਬਰ (ਵਿਸ਼ਵ ਵਾਰਤਾ) - ਪੁਲਿਸ ਨੇ ਦੱਸਿਆ ਕਿ ਐਤਵਾਰ ਨੂੰ ਆਂਧਰਾ ਪ੍ਰਦੇਸ਼ ਦੇ ਪ੍ਰਕਾਸ਼ਮ ਜ਼ਿਲ੍ਹੇ ਵਿੱਚ ਇੱਕ...

Most Popular

ਦਿੱਲੀ ਦੇ ਬੁਰਾੜੀ ਵਿੱਚ ਇੱਕ ਗੋਦਾਮ ਨੂੰ ਲੱਗੀ ਅੱਗ; ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ

ਦਿੱਲੀ ਦੇ ਬੁਰਾੜੀ ਵਿੱਚ ਇੱਕ ਗੋਦਾਮ ਨੂੰ ਲੱਗੀ ਅੱਗ; ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ

by Navjot
1 week ago
0

ਨਵੀਂ ਦਿੱਲੀ, 21 ਨਵੰਬਰ (ਵਿਸ਼ਵ ਵਾਰਤਾ)  ਅਧਿਕਾਰੀਆਂ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ ਦਿੱਲੀ ਦੇ ਬੁਰਾੜੀ ਇਲਾਕੇ ਵਿੱਚ ਇੱਕ ਗੋਦਾਮ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 