• Latest
  • Trending
New Zealand ’ਚ ਨਗਰ ਕੀਰਤਨ ਦਾ ਵਿਰੋਧ ਮੰਦਭਾਗੀ ਘਟਨਾ: ਸਰਕਾਰ ਸ਼ਰਾਰਤੀ ਅਨਸਰਾਂ ’ਤੇ ਕਾਰਵਾਈ ਕਰੇ – ਜਥੇਦਾਰ ਗੜਗੱਜ

New Zealand ’ਚ ਨਗਰ ਕੀਰਤਨ ਦਾ ਵਿਰੋਧ ਮੰਦਭਾਗੀ ਘਟਨਾ: ਸਰਕਾਰ ਸ਼ਰਾਰਤੀ ਅਨਸਰਾਂ ’ਤੇ ਕਾਰਵਾਈ ਕਰੇ – ਜਥੇਦਾਰ ਗੜਗੱਜ

10 months ago
ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ‘ਤੇ ਜਾਨਲੇਵਾ ਹਮਲਾ

ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ‘ਤੇ ਜਾਨਲੇਵਾ ਹਮਲਾ

3 minutes ago
ਲਹਿਰਾਗਾਗਾ-ਜਾਖਲ ਰੋਡ ’ਤੇ ਵਾਪਰਿਆ ਦਰਦਨਾਕ ਹਾਦਸਾ ; ਮਨਰੇਗਾ ਮਜ਼ਦੂਰਾਂ ’ਤੇ ਚੜ੍ਹੀ ਤੇਜ਼ ਰਫ਼ਤਾਰ ਕਾਰ ; 8 ਦੀ ਮੌਤ ,ਕਈ ਜ਼ਖ਼ਮੀ

ਲਹਿਰਾਗਾਗਾ-ਜਾਖਲ ਰੋਡ ’ਤੇ ਵਾਪਰਿਆ ਦਰਦਨਾਕ ਹਾਦਸਾ ; ਮਨਰੇਗਾ ਮਜ਼ਦੂਰਾਂ ’ਤੇ ਚੜ੍ਹੀ ਤੇਜ਼ ਰਫ਼ਤਾਰ ਕਾਰ ; 8 ਦੀ ਮੌਤ ,ਕਈ ਜ਼ਖ਼ਮੀ

38 minutes ago
ਵਿਰੋਧ ਪ੍ਰਦਰਸ਼ਨਾਂ ਦੌਰਾਨ 1800 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ : ਫਰਾਂਸੀਸੀ ਗ੍ਰਹਿ ਮੰਤਰੀ

ਵਿਰੋਧ ਪ੍ਰਦਰਸ਼ਨਾਂ ਦੌਰਾਨ 1800 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ : ਫਰਾਂਸੀਸੀ ਗ੍ਰਹਿ ਮੰਤਰੀ

59 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
ਮੁਕਤਸਰ ਸਾਹਿਬ ਜ਼ਿਲ੍ਹੇ ਲਈ 11 ਕਰੋੜ ਰੁਪਏ ਦਾ ਸਿੰਚਾਈ ਤੋਹਫ਼ਾ — ਨਿਊ ਚੌਂਤਰਾ ਮਾਈਨਰ ਦੀ ਰੀਲਾਈਨਿੰਗ ਦਾ ਕੰਮ ਜਲਦ ਹੋਵੇਗਾ ਸ਼ੁਰੂ: ਡਾ. ਬਲਜੀਤ ਕੌਰ

ਮੁਕਤਸਰ ਸਾਹਿਬ ਜ਼ਿਲ੍ਹੇ ਲਈ 11 ਕਰੋੜ ਰੁਪਏ ਦਾ ਸਿੰਚਾਈ ਤੋਹਫ਼ਾ — ਨਿਊ ਚੌਂਤਰਾ ਮਾਈਨਰ ਦੀ ਰੀਲਾਈਨਿੰਗ ਦਾ ਕੰਮ ਜਲਦ ਹੋਵੇਗਾ ਸ਼ੁਰੂ: ਡਾ. ਬਲਜੀਤ ਕੌਰ

1 hour ago
ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਪਹੁੰਚੇ ਗਲੋਬਲ ਮਾਰਕੀਟ ਵਿੱਚ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਏ.ਐਲ. ਪੈਰਿਸ 2026’ ਵਿਖੇ ਸੋਹਣਾ ਦੇ ਨਵੇਂ ਉਤਪਾਦ ਕੀਤੇ ਲਾਂਚ

ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਪਹੁੰਚੇ ਗਲੋਬਲ ਮਾਰਕੀਟ ਵਿੱਚ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਏ.ਐਲ. ਪੈਰਿਸ 2026’ ਵਿਖੇ ਸੋਹਣਾ ਦੇ ਨਵੇਂ ਉਤਪਾਦ ਕੀਤੇ ਲਾਂਚ

2 hours ago
ਬਾਬਰ ਆਜ਼ਮ ਅੰਤਰਰਾਸ਼ਟਰੀ ਕ੍ਰਿਕਟ ਵਿੱਚ 16000 ਦੌੜਾਂ ਪੂਰੀਆਂ ਕਰਨ ਵਾਲੇ ਪਾਕਿਸਤਾਨ ਦੇ ਪੰਜਵੇਂ ਬੱਲੇਬਾਜ਼ ਬਣੇ

ਬਾਬਰ ਆਜ਼ਮ ਅੰਤਰਰਾਸ਼ਟਰੀ ਕ੍ਰਿਕਟ ਵਿੱਚ 16000 ਦੌੜਾਂ ਪੂਰੀਆਂ ਕਰਨ ਵਾਲੇ ਪਾਕਿਸਤਾਨ ਦੇ ਪੰਜਵੇਂ ਬੱਲੇਬਾਜ਼ ਬਣੇ

2 hours ago
ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ 100 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ, 4 ਗ੍ਰਿਫ਼ਤਾਰ 

ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ 100 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ, 4 ਗ੍ਰਿਫ਼ਤਾਰ 

3 hours ago
FSSAI ਨੇ ਖੋਆ, ਪਨੀਰ, ਮੀਟ ਅਤੇ ਮੱਛੀ ਦੀ ਸਟੋਰੇਜ ਅਤੇ ਢੋਆ-ਢੁਆਈ ਲਈ ਨਿਯਮ ਕੀਤੇ ਸਖ਼ਤ 

FSSAI ਨੇ ਖੋਆ, ਪਨੀਰ, ਮੀਟ ਅਤੇ ਮੱਛੀ ਦੀ ਸਟੋਰੇਜ ਅਤੇ ਢੋਆ-ਢੁਆਈ ਲਈ ਨਿਯਮ ਕੀਤੇ ਸਖ਼ਤ 

3 hours ago
ਪ੍ਰਭਾਸ ਦੀ ਫਿਲਮ ‘Spirit’ ਨੂੰ ਮਿਲੀ ਰਿਲੀਜ਼ ਦੀ ਨਵੀਂ ਤਾਰੀਖ; ਹੁਣ ਰਣਬੀਰ ਕਪੂਰ ਦੀ ‘ਰਾਮਾਇਣ ਭਾਗ 2’ ਨਾਲ ਹੋਵੇਗਾ ਮੁਕਾਬਲਾ

ਪ੍ਰਭਾਸ ਦੀ ਫਿਲਮ ‘Spirit’ ਨੂੰ ਮਿਲੀ ਰਿਲੀਜ਼ ਦੀ ਨਵੀਂ ਤਾਰੀਖ; ਹੁਣ ਰਣਬੀਰ ਕਪੂਰ ਦੀ ‘ਰਾਮਾਇਣ ਭਾਗ 2’ ਨਾਲ ਹੋਵੇਗਾ ਮੁਕਾਬਲਾ

3 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 271ਵਾਂ ਦਿਨ: ਪੰਜਾਬ ਪੁਲਿਸ ਵੱਲੋਂ 539 ਥਾਵਾਂ ’ਤੇ ਛਾਪੇਮਾਰੀ; 215 ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 271ਵਾਂ ਦਿਨ: ਪੰਜਾਬ ਪੁਲਿਸ ਵੱਲੋਂ 539 ਥਾਵਾਂ ’ਤੇ ਛਾਪੇਮਾਰੀ; 215 ਵਿਅਕਤੀ ਗ੍ਰਿਫ਼ਤਾਰ

4 hours ago
ਕੱਲ੍ਹ ਤੋਂ ਸਿਨੇਮਾ ਘਰਾਂ ਵਿੱਚ ਨਹੀਂ ਲੱਗੇਗੀ ਫਿਲਮ ‘ਥਾਪੀ’ : ਨੀਰੂ ਬਾਜਵਾ

ਕੱਲ੍ਹ ਤੋਂ ਸਿਨੇਮਾ ਘਰਾਂ ਵਿੱਚ ਨਹੀਂ ਲੱਗੇਗੀ ਫਿਲਮ ‘ਥਾਪੀ’ : ਨੀਰੂ ਬਾਜਵਾ

4 hours ago
Hindi News
English News
Sunday, October 18, 2026
No Result
View All Result
22 °c
Chandigarh
23 ° Mon
24 ° Tue
25 ° Wed
25 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

New Zealand ’ਚ ਨਗਰ ਕੀਰਤਨ ਦਾ ਵਿਰੋਧ ਮੰਦਭਾਗੀ ਘਟਨਾ: ਸਰਕਾਰ ਸ਼ਰਾਰਤੀ ਅਨਸਰਾਂ ’ਤੇ ਕਾਰਵਾਈ ਕਰੇ – ਜਥੇਦਾਰ ਗੜਗੱਜ

December 21, 2025
in ਅੰਤਰਰਾਸ਼ਟਰੀ, ਖਬਰਾਂ, ਪੰਜਾਬ
New Zealand ’ਚ ਨਗਰ ਕੀਰਤਨ ਦਾ ਵਿਰੋਧ ਮੰਦਭਾਗੀ ਘਟਨਾ: ਸਰਕਾਰ ਸ਼ਰਾਰਤੀ ਅਨਸਰਾਂ ’ਤੇ ਕਾਰਵਾਈ ਕਰੇ – ਜਥੇਦਾਰ ਗੜਗੱਜ

New Zealand

New Zealand ’ਚ ਨਗਰ ਕੀਰਤਨ ਦਾ ਵਿਰੋਧ ਮੰਦਭਾਗੀ ਘਟਨਾ: ਸਰਕਾਰ ਸ਼ਰਾਰਤੀ ਅਨਸਰਾਂ ’ਤੇ ਕਾਰਵਾਈ ਕਰੇ – ਜਥੇਦਾਰ ਗੜਗੱਜ

– ਸਰਕਾਰ ਭਾਈਚਾਰਕ ਸਾਂਝ ਤੇ ਸਦਭਾਵਨਾ ਕਾਇਮ ਰੱਖਣ ਲਈ ਸ਼ਰਾਰਤੀ ਅਨਸਰਾਂ ’ਤੇ ਕਾਰਵਾਈ ਕਰੇ – ਜਥੇਦਾਰ ਗੜਗੱਜ

ਸ੍ਰੀ ਅੰਮ੍ਰਿਤਸਰ, 21 ਦਸੰਬਰ 2025 (ਵਿਸ਼ਵ ਵਾਰਤਾ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਿਊਜ਼ੀਲੈਂਡ (New Zealand) ਦੇ ਸਾਊਥ ਔਕਲੈਂਡ ਦੇ ਮਾਨੂਰੇਵਾ ਕਸਬੇ ਵਿਖੇ ਕੁਝ ਸ਼ਰਾਰਤੀ ਲੋਕਾਂ ਵੱਲੋਂ ਸਿੱਖ ਸੰਗਤ ਦੀ ਤਰਫ਼ੋਂ ਸਜਾਏ ਜਾ ਰਹੇ ਨਗਰ ਕੀਰਤਨ ਦੇ ਵਿਰੋਧ ਵਾਲੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਨੂੰ ਸਿੱਖਾਂ ਅਤੇ ਸਮਾਜਕ ਭਾਈਚਾਰਕ ਸਾਂਝ ਲਈ ਚੁਣੌਤੀ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਕੁਝ ਲੋਕਾਂ – ਜਿਨ੍ਹਾਂ ਦੀ ਅਗਵਾਈ ਬ੍ਰਾਇਨ ਤਾਮਾਕੀ ਨਾਮ ਦੇ ਵਿਅਕਤੀ ਵੱਲੋਂ ਕੀਤੀ ਦੱਸੀ ਜਾ ਰਹੀ ਹੈ ਜੋ ਕਿ ਇੱਕ ਸਮੂਹ ਦਾ ਵਿਵਾਦਤ ਆਗੂ ਹੈ – ਵੱਲੋਂ ਜਾਣਬੁੱਝ ਕੇ ਨਿਊਜ਼ੀਲੈਂਡ ਦੀਆਂ ਸਥਾਨਕ ਰਵਾਇਤਾਂ ਦੀ ਦੁਰਵਰਤੋਂ ਕਰਦਿਆਂ ਨਫ਼ਰਤੀ ਭਾਵਨਾ ਨਾਲ ਸਿੱਖਾਂ ਨੂੰ ਇਹ ਚੁਣੌਤੀ ਦਿੱਤੀ ਗਈ ਹੈ, ਜਿਸ ਪ੍ਰਤੀ ਨਿਊਜ਼ੀਲੈਂਡ ਦੀ ਸਰਕਾਰ ਨੂੰ ਵਿਸ਼ੇਸ਼ ਧਿਆਨ ਦੇ ਕੇ ਅਜਿਹੇ ਅਨਸਰਾਂ ਨੂੰ ਰੋਕਣ ਦੀ ਲੋੜ ਹੈ ਜੋ ਸਮਾਜਕ ਭਾਈਚਾਰਕ ਸਾਂਝ ਵਿੱਚ ਕੁੜੱਤਣ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

New Zealand
New Zealand

ਜਥੇਦਾਰ ਗੜਗੱਜ ਨੇ ਕਿਹਾ ਕਿ ਸਿੱਖ ਹਰ ਧਰਮ ਅਤੇ ਫਿਰਕੇ ਦਾ ਸਤਿਕਾਰ ਕਰਦੇ ਹਨ ਅਤੇ ਇਸੇ ਤਰ੍ਹਾਂ ਬਾਕੀਆਂ ਦਾ ਵੀ ਇਹ ਫ਼ਰਜ਼ ਹੈ ਕਿ ਸਿੱਖਾਂ ਦੀ ਧਾਰਮਿਕ ਅਜ਼ਾਦੀ ਦਾ ਵੀ ਸਤਿਕਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਸਰਕਾਰੀ ਪ੍ਰਵਾਨਗੀਆਂ ਤੋਂ ਬਾਅਦ ਹੀ ਸਜਾਏ ਜਾਂਦੇ ਹਨ, ਇਸ ਲਈ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣਾ ਸਥਾਨਕ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਨਿਊਜ਼ੀਲੈਂਡ ਦੇ ਸਿੱਖਾਂ ਵੱਲੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਉੱਥੋਂ ਦੇ ਸਥਾਨਕ ਮਾਓਰੀ ਲੋਕ ਸਿੱਖਾਂ ਨਾਲ ਰਲ ਮਿਲ ਕੇ ਰਹਿੰਦੇ ਹਨ ਅਤੇ ਤਾਜ਼ਾ ਘਟਨਾ ਪਿੱਛੇ ਸਿਰਫ਼ ਇੱਕ ਸ਼ਰਾਰਤੀ ਸਮੂਹ ਦਾ ਹੱਥ ਹੈ। ਇਸ ਘਟਨਾ ਤੋਂ ਬਾਅਦ ਨਿਊਜ਼ੀਲੈਂਡ ਦੇ 25 ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕੀ ਕਮੇਟੀਆਂ ਲਗਾਤਾਰ ਸਥਾਨਕ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਨਾਲ ਰਾਬਤੇ ਵਿੱਚ ਹਨ, ਜਿਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੂਰਨ ਸਮਰਥਨ ਦਾ ਭਰੋਸਾ ਦਿੱਤਾ।

New Zealand
New Zealand

ਜਥੇਦਾਰ ਗੜਗੱਜ ਨੇ ਕਿਹਾ ਕਿ ਆਪਣੀ ਕਰੜੀ ਮਿਹਨਤ ਤੇ ਲਿਆਕਤ ਸਦਕਾ ਸਿੱਖ ਅੱਜ ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿੱਚ ਵੱਸਦੇ ਹਨ ਅਤੇ ਉਨ੍ਹਾਂ ਨੇ ਉੱਥੇ ਚੰਗੇ ਰੁਤਬੇ ਹਾਸਲ ਕੀਤੇ ਹਨ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਨਿਊਜ਼ੀਲੈਂਡ ਜਾਂ ਕਿਸੇ ਵੀ ਹੋਰ ਦੇਸ਼ ਜਿੱਥੇ ਉਹ ਵੱਸਦੇ ਹਨ, ਉੱਥੇ ਸਥਾਨਕ ਕਾਨੂੰਨਾਂ ਅਤੇ ਨਿਯਮਾਂ ਦੀ ਪਾਲਣਾ ਕਰਦਿਆਂ ਕਰੜੀ ਮਿਹਨਤ ਨਾਲ ਆਪਣਾ ਸਥਾਨ ਕਾਇਮ ਕਰਦਿਆਂ ਨਾਗਰਿਕਤਾ ਜਾਂ ਕੰਮ ਕਰਨ ਦੀਆਂ ਪ੍ਰਵਾਨਗੀਆਂ ਹਾਸਲ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖ ਜਿੱਥੇ ਵੀ ਵੱਸਦੇ ਹਨ ਉੱਥੋਂ ਦੀ ਤਰੱਕੀ ਅਤੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਂਦੇ ਹਨ। ਇਸੇ ਤਰ੍ਹਾਂ ਸਿੱਖਾਂ ਨੇ ਨਿਊਜ਼ੀਲੈਂਡ ਦੀ ਤਰੱਕੀ ਅਤੇ ਵਿਕਾਸ ਵਿੱਚ ਵੀ ਚੰਗਾ ਯੋਗਦਾਨ ਪਾਇਆ ਹੈ।

New Zealand
New Zealand

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖ ਕੌਮ ਰੋਜ਼ਾਨਾ ਅਰਦਾਸ ਵਿੱਚ ਸਰਬੱਤ ਦਾ ਭਲਾ ਮੰਗਦੀ ਹੈ ਅਤੇ ਅਮਨ ਸ਼ਾਂਤੀ ਨੂੰ ਪਸੰਦ ਕਰਨ ਵਾਲੀ ਕੌਮ ਹੈ। ਉਨ੍ਹਾਂ ਨਿਊਜ਼ੀਲੈਂਡ (New Zealand) ਦੀ ਸਿੱਖ ਸੰਗਤ ਦੀ ਸ਼ਲਾਘਾ ਕੀਤੀ ਕਿ ਸਥਾਨਕ ਲੋਕਾਂ ਵੱਲੋਂ ਕੀਤੇ ਗਏ ਵਿਰੋਧ ਦੇ ਬਾਵਜੂਦ ਵੀ ਉਨ੍ਹਾਂ ਜਾਬਤਾ ਬਣਾਈ ਰੱਖਿਆ ਅਤੇ ਕਿਸੇ ਤਰ੍ਹਾਂ ਦੀ ਭੜਕਾਹਟ ਨਹੀਂ ਦਿਖਾਈ। ਉਨ੍ਹਾਂ ਕਿਹਾ ਕਿ ਸਿੱਖੀ ਵਿੱਚ ਅਨੁਸ਼ਾਸਨ ਅਤੇ ਸਮਰਪਣ ਭਾਵ ਬਹੁਤ ਅਹਿਮੀਅਤ ਰੱਖਦੇ ਹਨ, ਇਸ ਲਈ ਨਿਊਜ਼ੀਲੈਂਡ ਦੀ ਸਿੱਖ ਸੰਗਤ ਅਜਿਹੇ ਘਟਨਾਕ੍ਰਮ ਪ੍ਰਤੀ ਸੁਚੇਤ ਰਹੇ ਅਤੇ ਅਮਨ ਕਾਨੂੰਨ ਨਾਲ ਹੀ ਸਥਿਤੀ ਨੂੰ ਨਜਿੱਠਿਆ ਜਾਵੇ।

ਜਥੇਦਾਰ ਗੜਗੱਜ ਨੇ ਨਿਊਜ਼ੀਲੈਂਡ (New Zealand) ਦੇ ਆਗੂ ਸਿੱਖਾਂ ਨੂੰ ਆਦੇਸ਼ ਕੀਤਾ ਕਿ ਉਹ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ, ਸਥਾਨਕ ਸਰਕਾਰ ਦੇ ਆਗੂਆਂ ਅਤੇ ਮਾਓਰੀ ਭਾਈਚਾਰੇ ਦੇ ਵੱਡੇ ਆਗੂਆਂ ਨਾਲ ਮਿਲ ਬੈਠ ਕੇ ਇਹ ਮਾਮਲਾ ਵਿਚਾਰਨ ਅਤੇ ਉਨ੍ਹਾਂ ਨੂੰ ਸਿੱਖੀ ਕਦਰਾਂ ਕੀਮਤਾਂ ਤੇ ਰਵਾਇਤਾਂ ਦੀ ਜਾਣਕਾਰੀ ਦੇਣ। ਉਨ੍ਹਾਂ ਆਖਿਆ ਕਿ ਨਿਊਜ਼ੀਲੈਂਡ ਦੇ ਸਿੱਖ ਇਸ ਮਾਮਲੇ ਸਬੰਧੀ ਉੱਥੋਂ ਦੀ ਸਰਕਾਰ ਨਾਲ ਵਿਚਾਰ ਚਰਚਾ ਕਰਕੇ ਇਹ ਯਕੀਨੀ ਬਣਾਉਣ ਕਿ ਨਗਰ ਕੀਰਤਨ ਸਜਾਉਣ ਜਾਂ ਹੋਰ ਸਿੱਖ ਸਮਾਗਮਾਂ ਨੂੰ ਕਰਵਾਉਣ ਲਈ ਉਨ੍ਹਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਅਗਾਂਹ ਤੋਂ ਅਜਿਹੀ ਸਥਿਤੀ ਨਾ ਬਣੇ।

ਜਥੇਦਾਰ ਗੜਗੱਜ ਨੇ ਨਿਊਜ਼ੀਲੈਂਡ (New Zealand) ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਤੇ ਵਿਦੇਸ਼ ਮੰਤਰੀ ਵਿੰਸਟਨ ਪੀਟਰਜ਼ ਅਤੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਨੂੰ ਆਖਿਆ ਕਿ ਉਹ ਇਸ ਮਾਮਲੇ ਵੱਲ ਵਿਸ਼ੇਸ਼ ਧਿਆਨ ਦੇ ਕੇ ਇਹ ਯਕੀਨੀ ਬਣਾਉਣ ਕਿ ਸ਼ਰਾਰਤੀ ਲੋਕ ਦੋਵੇਂ ਦੇਸ਼ਾਂ ਅਤੇ ਭਾਈਚਾਰਿਆਂ ਵਿਚਕਾਰ ਸਾਂਝ ਨੂੰ ਸੱਟ ਨਾ ਮਾਰ ਸਕਣ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiNew Zealandpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ‘ਤੇ ਜਾਨਲੇਵਾ ਹਮਲਾ

ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ‘ਤੇ ਜਾਨਲੇਵਾ ਹਮਲਾ

by Navjot
October 18, 2026
0

ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ 'ਤੇ ਜਾਨਲੇਵਾ ਹਮਲਾ   ਚੰਡੀਗੜ੍ਹ, 18 ਅਕਤੂਬਰ (ਵਿਸ਼ਵ ਵਾਰਤਾ) ਮੁੰਬਈ ਵਿੱਚ ਟਾਈਗਰ ਸ਼ਰਾਫ ਨਾਲ ਜੁੜੀ ਗੋਲੀਬਾਰੀ...

ਲਹਿਰਾਗਾਗਾ-ਜਾਖਲ ਰੋਡ ’ਤੇ ਵਾਪਰਿਆ ਦਰਦਨਾਕ ਹਾਦਸਾ ; ਮਨਰੇਗਾ ਮਜ਼ਦੂਰਾਂ ’ਤੇ ਚੜ੍ਹੀ ਤੇਜ਼ ਰਫ਼ਤਾਰ ਕਾਰ ; 8 ਦੀ ਮੌਤ ,ਕਈ ਜ਼ਖ਼ਮੀ

ਲਹਿਰਾਗਾਗਾ-ਜਾਖਲ ਰੋਡ ’ਤੇ ਵਾਪਰਿਆ ਦਰਦਨਾਕ ਹਾਦਸਾ ; ਮਨਰੇਗਾ ਮਜ਼ਦੂਰਾਂ ’ਤੇ ਚੜ੍ਹੀ ਤੇਜ਼ ਰਫ਼ਤਾਰ ਕਾਰ ; 8 ਦੀ ਮੌਤ ,ਕਈ ਜ਼ਖ਼ਮੀ

by Navjot
October 18, 2026
0

ਲਹਿਰਾਗਾਗਾ-ਜਾਖਲ ਰੋਡ ’ਤੇ ਵਾਪਰਿਆ ਦਰਦਨਾਕ ਹਾਦਸਾ ; ਮਨਰੇਗਾ ਮਜ਼ਦੂਰਾਂ ’ਤੇ ਚੜ੍ਹੀ ਤੇਜ਼ ਰਫ਼ਤਾਰ ਕਾਰ ; 8 ਦੀ ਮੌਤ ,ਕਈ ਜ਼ਖ਼ਮੀ...

ਵਿਰੋਧ ਪ੍ਰਦਰਸ਼ਨਾਂ ਦੌਰਾਨ 1800 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ : ਫਰਾਂਸੀਸੀ ਗ੍ਰਹਿ ਮੰਤਰੀ

ਵਿਰੋਧ ਪ੍ਰਦਰਸ਼ਨਾਂ ਦੌਰਾਨ 1800 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ : ਫਰਾਂਸੀਸੀ ਗ੍ਰਹਿ ਮੰਤਰੀ

by Navjot
October 18, 2026
0

ਵਿਰੋਧ ਪ੍ਰਦਰਸ਼ਨਾਂ ਦੌਰਾਨ 1800 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ : ਫਰਾਂਸੀਸੀ ਗ੍ਰਹਿ ਮੰਤਰੀ ਪੈਰਿਸ, 18 ਅਕਤੂਬਰ (ਵਿਸ਼ਵ ਵਾਰਤਾ) ਫਰਾਂਸੀਸੀ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 18, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 18 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ‘ਤੇ ਜਾਨਲੇਵਾ ਹਮਲਾ

ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ‘ਤੇ ਜਾਨਲੇਵਾ ਹਮਲਾ

by Navjot
October 18, 2026
0

ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ 'ਤੇ ਜਾਨਲੇਵਾ ਹਮਲਾ   ਚੰਡੀਗੜ੍ਹ, 18 ਅਕਤੂਬਰ (ਵਿਸ਼ਵ ਵਾਰਤਾ) ਮੁੰਬਈ ਵਿੱਚ ਟਾਈਗਰ ਸ਼ਰਾਫ ਨਾਲ ਜੁੜੀ ਗੋਲੀਬਾਰੀ...

Most Popular

Breaking: ED ਨੇ ਮੋਹਾਲੀ ਵਿੱਚ GMADA ਦਫ਼ਤਰ ‘ਤੇ ਮਾਰਿਆ ਛਾਪਾ

Breaking: ED ਨੇ ਮੋਹਾਲੀ ਵਿੱਚ GMADA ਦਫ਼ਤਰ ‘ਤੇ ਮਾਰਿਆ ਛਾਪਾ

by Ranjit Singh
4 weeks ago
0

Breaking: ED ਨੇ ਮੋਹਾਲੀ ਵਿੱਚ GMADA ਦਫ਼ਤਰ 'ਤੇ ਮਾਰਿਆ ਛਾਪਾ ਚੰਡੀਗੜ੍ਹ, 22 ਸਤੰਬਰ (ਵਿਸ਼ਵ ਵਾਰਤਾ) – ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 