Nitin Nabin BJP: ਜਾਣੋ ਕੌਣ ਹਨ ਨਿਤਿਨ ਨਬੀਨ, ਜਿਸ ਨੂੰ ਭਾਜਪਾ ਨੇ ਸੌਪੀ ਵੱਡੀ ਜ਼ਿਮੇਵਾਰੀ
– ਲਾਇਆ ਭਾਰਤੀ ਜਨਤਾ ਪਾਰਟੀ ਦਾ ਕੌਮੀ ਕਾਰਜਕਾਰੀ ਪ੍ਰਧਾਨ
ਨਵੀ ਦਿੱਲੀ,14 ਦਸੰਬਰ 2025 (ਵਿਸ਼ਵ ਵਾਰਤਾ) – ਮੰਤਰੀ ਨਿਤਿਨ ਨਬੀਨ ਨੂੰ ਭਾਜਪਾ ਦਾ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।ਭਾਜਪਾ ਸੰਸਦੀ ਬੋਰਡ ਦੇ ਇਸ ਫੈਸਲੇ ਬਾਰੇ ਰਾਸ਼ਟਰੀ ਜਨਰਲ ਸਕੱਤਰ ਅਰੁਣ ਸਿੰਘ ਨੇ ਜਾਣਕਾਰੀ ਦਿੱਤੀ। ਹੁਣ ਤੱਕ ਇਹ ਜ਼ਿੰਮੇਵਾਰੀ ਕੇਂਦਰੀ ਮੰਤਰੀ ਜਗਤ ਪ੍ਰਕਾਸ਼ ਨੱਡਾ ਸੰਭਾਲਦੇ ਸਨ। ਲੋਕ ਸਭਾ ਚੋਣਾਂ ਤੋਂ ਬਾਅਦ ਰਾਸ਼ਟਰੀ ਪ੍ਰਧਾਨ ਦੀ ਭਾਲ ਸ਼ੁਰੂ ਹੋ ਗਈ ਸੀ।

ਨਿਤਿਨ ਨਬੀਨ ਨੂੰ ਵਧਾਈ ਦਿੰਦੇ ਹੋਏ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, “ਨਿਤਿਨ ਨਬੀਨ ਨੇ ਆਪਣੇ ਆਪ ਦੀ ਇੱਕ ਮਿਹਨਤੀ ਵਰਕਰ ਵਜੋਂ ਵੱਖਰੀ ਪਹਿਚਾਣ ਬਣਾਈ ਹੈ। ਉਹ ਇੱਕ ਨੌਜਵਾਨ ਅਤੇ ਗਤੀਸ਼ੀਲ ਨੇਤਾ ਹਨ ਉਨ੍ਹਾਂ ਕੋਲ ਕਾਫ਼ੀ ਸੰਗਠਨਾਤਮਕ ਤਜਰਬਾ ਹੈ ਅਤੇ ਬਿਹਾਰ ਵਿੱਚ ਵਿਧਾਇਕ ਅਤੇ ਮੰਤਰੀ ਵਜੋਂ ਉਨ੍ਹਾਂ ਦਾ ਕਾਰਜਕਾਲ ਪ੍ਰਭਾਵਸ਼ਾਲੀ ਰਿਹਾ ਹੈ। ਭਾਜਪਾ ਦਾ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਬਣਨ ‘ਤੇ ਉਨ੍ਹਾਂ ਨੂੰ ਹਾਰਦਿਕ ਵਧਾਈਆਂ।”
ਨਿਤਿਨ ਨਬੀਨ ਬਿਹਾਰ ਦੇ ਇੱਕ ਤਜਰਬੇਕਾਰ ਭਾਜਪਾ ਨੇਤਾ ਹਨ। ਉਹ ਪਟਨਾ ਦੇ ਬਾਂਕੀਪੁਰ ਵਿਧਾਨ ਸਭਾ ਹਲਕੇ ਤੋਂ ਲੰਬੇ ਸਮੇਂ ਤੋਂ ਵਿਧਾਇਕ ਰਹੇ ਹਨ। ਉਹ ਬਿਹਾਰ ਦੀ ਰਾਜਨੀਤੀ ਵਿੱਚ ਆਪਣੀ ਸਰਗਰਮ ਭੂਮਿਕਾ ਲਈ ਜਾਣੇ ਜਾਂਦੇ ਹਨ। ਉਨ੍ਹਾਂ ਦੇ ਰਾਜਨੀਤਿਕ ਸਫ਼ਰ ਬਾਰੇ ਗੱਲ ਕਰੀਏ ਤਾਂ ਨਿਤਿਨ ਨਵੀਨ ਦੀ ਸੰਗਠਨਾਤਮਕ ਅਤੇ ਵਿਧਾਨ ਸਭਾ ਦੋਵਾਂ ਪੱਧਰਾਂ ‘ਤੇ ਮਜ਼ਬੂਤ ਪਕੜ ਮੰਨੀ ਜਾਂਦੀ ਹੈ।
ਉਨ੍ਹਾਂ ਨੇ ਬਿਹਾਰ ਸਰਕਾਰ ਵਿੱਚ ਮਹੱਤਵਪੂਰਨ ਵਿਭਾਗ ਸੰਭਾਲੇ ਹਨ, ਜਿਨ੍ਹਾਂ ਵਿੱਚ ਸ਼ਹਿਰੀ ਵਿਕਾਸ, ਸੜਕਾਂ ਅਤੇ ਇਮਾਰਤ ਨਿਰਮਾਣ ਸ਼ਾਮਲ ਹਨ। ਪ੍ਰਸ਼ਾਸਕੀ ਕੰਮਾਂ ਵਿੱਚ ਉਨ੍ਹਾਂ ਦੀ ਤੇਜ਼ੀ ਅਤੇ ਦ੍ਰਿੜਤਾ ਉਨ੍ਹਾਂ ਦੀ ਵਿਸ਼ੇਸ਼ਤਾ ਹੈ। ਨਿਤਿਨ ਨਬੀਨ ਨੂੰ ਇੱਕ ਜ਼ਮੀਨੀ ਪੱਧਰ ਦੇ ਨੇਤਾ ਵਜੋਂ ਜਾਣਿਆ ਜਾਂਦਾ ਹੈ ਜੋ ਆਪਣੇ ਹਲਕੇ ਵਿੱਚ ਬਹੁਤ ਸਰਗਰਮ ਰਹਿੰਦੇ ਹਨ । ਉਨ੍ਹਾਂ ਦੇ ਪਿਤਾ, ਨਵੀਨ ਕਿਸ਼ੋਰ ਪ੍ਰਸਾਦ ਸਿਨਹਾ, ਵੀ ਇੱਕ ਪ੍ਰਮੁੱਖ ਭਾਜਪਾ ਨੇਤਾ ਸਨ। ਆਪਣੇ ਪਿਤਾ ਦੀ ਮੌਤ ਤੋਂ ਬਾਅਦ, ਨਿਤਿਨ ਨਵੀਨ ਉਨ੍ਹਾਂ ਦੀ ਰਾਜਨੀਤਿਕ ਵਿਰਾਸਤ ਨੂੰ ਅੱਗੇ ਵਧਾ ਰਹੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























