ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਮਹਾਰਾਜਾ ਯਾਦਵਿੰਦਰਾ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਅਤੇ ਆਲੇ-ਦੁਆਲੇ ਏਰੀਆ ਵਿੱਚ “ਨੋ ਫਲਾਇੰਗ ਜ਼ੋਨ” ਘੋਸ਼ਿਤ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਮਈ (ਸਤੀਸ਼ ਕੁਮਾਰ ਪੱਪੀ):- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆ ਮਹਾਰਾਜਾ ਯਾਦਵਿੰਦਰਾ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਅਤੇ ਇਸ ਦੇ ਆਲੇ-ਦੁਆਲੇ ਏਰੀਆ ਨੂੰ ਨੋ-ਡਰੋਨ ਅਤੇ ਨੋ ਫਲਾਈ ਜ਼ੋਨ ਘੋਸ਼ਿਤ ਕਰਦਿਆਂ, 27 ਮਈ, 2026 ਅਤੇ 29 ਮਈ, 2026 ਨੂੰ ਕਿਸੇ ਵੀ ਕਿਸਮ ਦੇ ਫਲਾਇੰਗ ਆਬਜੈਕਟ ਨੂੰ ਉਡਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।
ਇਹ ਹੁਕਮ ਮਹਾਰਾਜਾ ਯਾਦਵਿੰਦਰਾ ਕ੍ਰਿਕਟ ਸਟੇਡੀਅਮ, ਮੁੱਲਾਂਪੁਰ ਵਿੱਚ 27 ਮਈ, 2026 ਅਤੇ 29 ਮਈ, 2026 ਨੂੰ ਹੋਣ ਵਾਲੇ ਆਈ ਪੀ ਐਲ ਮੈਚ ਦੇ ਮੱਦੇਨਜ਼ਰ ਲਾਗੂ ਰਹਿਣਗੇ।























