ਵਿਰਸਾ ਸਿੰਘ ਵਲਟੋਹਾ ਨੂੰ ਮਹਿਲਾ ਕਮਿਸ਼ਨ ਵਲੋਂ ਨੋਟਿਸ ਜਾਰੀ
ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ) – ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਵੱਲੋਂ ਇੱਕ ਬਲਾਤਕਾਰ ਪੀੜਤਾ ਵਿਰੁੱਧ ਕੀਤੀਆਂ ਗਈਆਂ ਕਥਿਤ ਅਪਮਾਨਜਨਕ ਟਿੱਪਣੀਆਂ ਅਤੇ ਉਸ ਦੀ ਪਛਾਣ ਜਨਤਕ ਕਰਨ ਦੇ ਮਾਮਲੇ ਦਾ ਗੰਭੀਰ ਨੋਟਿਸ ਲਿਆ ਹੈ।

ਕਮਿਸ਼ਨ ਨੇ ਇਸ ਮਾਮਲੇ ਵਿੱਚ ਸੋ-ਮੋਟੋ ਨੋਟਿਸ ਲੈਂਦਿਆਂ ਪੰਜਾਬ ਪੁਲਿਸ ਨੂੰ ਮਾਮਲੇ ਦੀ ਜਾਂਚ ਕਰਕੇ 26 ਸਤੰਬਰ ਤੱਕ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਕਮਿਸ਼ਨ ਦਾ ਕਹਿਣਾ ਹੈ ਕਿ ਉਹ ਪੰਜਾਬ ਵਿੱਚ ਔਰਤਾਂ ਦੇ ਅਧਿਕਾਰਾਂ, ਮਾਣ-ਸਨਮਾਨ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਔਰਤਾਂ ਦੀ ਨਿੱਜਤਾ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























