NRI ਔਰਤ ਨੇ ‘ਆਪ’ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਨੇ ਕੋਠੀ ‘ਤੇ ਕਬਜ਼ਾ ਕਰਨ ਦੇ ਲਾਏ ਦੋਸ਼
ਪੜ੍ਹੋ ਕੀ ਹੈ ਪੂਰਾ ਮਾਮਲਾ
ਚੰਡੀਗੜ੍ਹ, 9ਜੂਨ(ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਨੂੰ ਲੈ ਕੇ ਜਗਰਾਉਂ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਕਿ ਸਰਬਜੀਤ ਕੌਰ ਮਾਣੂੰਕੇ ‘ਤੇ ਇਕ ਐਨਆਰਆਈ ਔਰਤ ਦੀ ਕੋਠੀ ‘ਤੇ ਕਬਜ਼ਾ ਕਰਨ ਦਾ ਦੋਸ਼ ਹੈ। ਮਿਲੀ ਜਾਣਕਾਰੀ ਅਨੁਸਾਰ ਇਕ ਐਨਆਰਆਈ ਔਰਤ ਨੇ ਵਿਧਾਇਕਾ ‘ਤੇ ਕੋਠੀ ‘ਤੇ ਕਬਜ਼ਾ ਕਰਨ ਦਾ ਦੋਸ਼ ਲਗਾਇਆ ਹੈ। ਐਨਆਰਆਈ ਔਰਤ ਦਾ ਨਾਂ ਅਮਰਜੀਤ ਕੌਰ ਦੱਸਿਆ ਜਾ ਰਿਹਾ ਹੈ। NRI ਔਰਤ ਅਮਰਜੀਤ ਕੌਰ ਨੇ ਵਿਧਾਇਕ ਮਾਣੂੰਕੇ ਖ਼ਿਲਾਫ਼ ਐਸਐਸਪੀ, ਮੰਤਰੀ ਕੁਲਦੀਪ ਧਾਲੀਵਾਲ ਅਤੇ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾ ਨੂੰ ਸ਼ਿਕਾਇਤ ਭੇਜੀ ਹੈ। ਅਮਰਜੀਤ ਨੇ ਕਿਹਾ- ਉਹ ਕਈ ਸਾਲਾਂ ਤੋਂ ਪੰਜਾਬ ਨਹੀਂ ਆਈ। ਇਸ ਦਾ ਫਾਇਦਾ ਉਠਾਉਂਦੇ ਹੋਏ ਵਿਧਾਇਕਆ ਮਾਣੂੰਕੇ ਹੀਰਾ ਬਾਗ ਦੀ ਗਲੀ ਨੰਬਰ 7 ਵਿੱਚ ਘਰ ’ਤੇ ਨਾਜਾਇਜ਼ ਕਬਜ਼ਾ ਕਰ ਰਹੀ ਹੈ।