One Nation one election ਬਿੱਲ ਲੋਕ ਸਭਾ ’ਚ ਪੇਸ਼
- ਸਰਕਾਰ ਨੇ ਕੀ ਦਿੱਤਾ ਤਰਕ ਤੇ ਜਾਣੋ ਕਿਸਨੇ ਕੀਤਾ ਵਿਰੋਧ
ਨਵੀ ਦਿੱਲੀ : ਅੱਜ ਸੰਸਦ ਦੇ ਸਰਦ ਰੁੱਤ ਸੈਸ਼ਨ ਦਾ 17ਵਾਂ ਦਿਨ ਹੈ। ਅੱਜ ਮੰਗਲਵਾਰ ਨੂੰ ਲੋਕ ਸਭਾ ‘ਚ ‘ਇਕ ਦੇਸ਼, ਇਕ ਚੋਣ’ ਬਿੱਲ ਪੇਸ਼ ਕੀਤਾ ਗਿਆ। ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਸਦਨ ਵਿੱਚ ਬਿੱਲ ਪੇਸ਼ ਕੀਤਾ। ਸਦਨ ਵਿੱਚ ਚਰਚਾ ਦੌਰਾਨ ਕਾਂਗਰਸ, ਸਮਾਜਵਾਦੀ ਪਾਰਟੀ ਅਤੇ ਤ੍ਰਿਣਮੂਲ ਕਾਂਗਰਸ ਵਰਗੀਆਂ ਪ੍ਰਮੁੱਖ ਵਿਰੋਧੀ ਪਾਰਟੀਆਂ ਨੇ ਇਸ ਬਿੱਲ ਦਾ ਵਿਰੋਧ ਕੀਤਾ।
ਬਿੱਲ ਨੂੰ ਪੇਸ਼ ਕਰਨ ਤੋਂ ਪਹਿਲਾਂ ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰਾਲੇ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਚੋਣ ਕਮਿਸ਼ਨ ਨੇ ਲੋਕ ਸਭਾ ਅਤੇ ਵਿਧਾਨ ਸਭਾਵਾਂ ਲਈ 400 ਤੋਂ ਵੱਧ ਚੋਣਾਂ ਕਰਵਾਈਆਂ ਹਨ। ਹੁਣ ਅਸੀਂ ਇਕ ਦੇਸ਼, ਇਕ ਚੋਣ ਦਾ ਸੰਕਲਪ ਲਿਆਉਣ ਜਾ ਰਹੇ ਹਾਂ।ਉੱਚ ਪੱਧਰੀ ਕਮੇਟੀ ਨੇ ਇਸ ਦਾ ਰੋਡਮੈਪ ਤਿਆਰ ਕਰ ਲਿਆ ਹੈ। ਇਸ ਨਾਲ ਪ੍ਰਸ਼ਾਸਨਿਕ ਕੁਸ਼ਲਤਾ ਵਧੇਗੀ, ਚੋਣ ਸੰਬੰਧੀ ਖਰਚੇ ਘਟਣਗੇ ਅਤੇ ਨੀਤੀ ਦੀ ਨਿਰੰਤਰਤਾ ਨੂੰ ਉਤਸ਼ਾਹਿਤ ਕੀਤਾ ਜਾਵੇਗਾ।
ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਭ ਤੋਂ ਪਹਿਲਾਂ 2019 ਵਿੱਚ 73ਵੇਂ ਸੁਤੰਤਰਤਾ ਦਿਵਸ ਮੌਕੇ ਇੱਕ ਦੇਸ਼, ਇੱਕ ਚੋਣ ਦਾ ਆਪਣਾ ਵਿਚਾਰ ਪੇਸ਼ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਦੇਸ਼ ਦੇ ਏਕੀਕਰਨ ਦੀ ਪ੍ਰਕਿਰਿਆ ਹਮੇਸ਼ਾ ਜਾਰੀ ਰਹਿਣੀ ਚਾਹੀਦੀ ਹੈ। ਪ੍ਰਧਾਨ ਮੰਤਰੀ ਨੇ ਇਹ ਵਿਚਾਰ 2024 ਵਿੱਚ ਸੁਤੰਤਰਤਾ ਦਿਵਸ ਮੌਕੇ ਵੀ ਪ੍ਰਗਟ ਕੀਤੇ ਸਨ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/