OP ਚੌਟਾਲਾ ਦੇ ਦਿਹਾਂਤ ‘ਤੇ ਸੁਖਬੀਰ ਬਾਦਲ ਨੇ ਕੀਤਾ ਭਾਵੁਕ ਟਵੀਟ
- ਕਿਹਾ “ਉਨ੍ਹਾਂ ਦਾ ਦੇਹਾਂਤ ਮੇਰੇ ਅਤੇ ਮੇਰੇ ਪਰਿਵਾਰ ਲਈ ਬਹੁਤ ਵੱਡਾ ਨਿੱਜੀ ਘਾਟਾ”
ਚੰਡੀਗੜ੍ਹ, 20 ਦਸੰਬਰ :ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਇਨੈਲੋ ਮੁਖੀ ਓਮਪ੍ਰਕਾਸ਼ ਚੌਟਾਲਾ ਦਾ ਸ਼ੁੱਕਰਵਾਰ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਨੇ ਦੁਪਹਿਰ ਕਰੀਬ 12 ਵਜੇ ਗੁਰੂਗ੍ਰਾਮ ਮੇਦਾਂਤਾ ‘ਚ ਆਖਰੀ ਸਾਹ ਲਏ। ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਓਮਪ੍ਰਕਾਸ਼ ਚੌਟਾਲਾ ਦੇ ਦਿਹਾਂਤ ਤੇ ਡੂੰਘਾ ਦੁੱਖ ਜਤਾਇਆ ਹੈ।
ਉਨ੍ਹਾਂ ਭਾਵੁਕ ਟਵੀਟ ਕਰਦਿਆਂ ਕਿਹਾ ਕਿ “ਮੈਂ ਦੇਸ਼ ਦੇ ਦਿੱਗਜ ਸਿਆਸਤਦਾਨ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਓਮ ਪ੍ਰਕਾਸ਼ ਚੌਟਾਲਾ ਜੀ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕਰਦਾ ਹਾਂ । ਉਨ੍ਹਾਂ ਨੇ ਆਪਣੀ ਸਾਰੀ ਉਮਰ ਕਿਸਾਨਾਂ ਅਤੇ ਗਰੀਬਾਂ ਲਈ ਆਵਾਜ਼ ਉਠਾਈ । ਉਨ੍ਹਾਂ ਦਾ ਦੇਹਾਂਤ ਅਜਿਹੇ ਸਮੇਂ ਵਿੱਚ ਹੋ ਜਾਣਾ ਜਦੋਂ ਸਾਡੇ ਕਿਸਾਨ ਇਨਸਾਫ਼ ਅਤੇ ਕਿਸਾਨੀ ਨੂੰ ਬਚਾਉਣ ਦੀ ਲੜਾਈ ਲੜ ਰਹੇ ਹਨ, ਸਮਾਜ ਲਈ ਅਤੇ ਖਾਸ ਕਰਕੇ ਕਿਸਾਨਾਂ ਅਤੇ ਦੱਬੇ-ਕੁਚਲੇ ਲੋਕਾਂ ਲਈ ਉਨ੍ਹਾਂ ਦਾ ਚਲੇ ਜਾਣਾ ਇੱਕ ਬਹੁਤ ਵੱਡਾ ਘਾਟਾ ਹੈ । ਉਨ੍ਹਾਂ ਦਾ ਦੇਹਾਂਤ ਮੇਰੇ ਅਤੇ ਮੇਰੇ ਪਰਿਵਾਰ ਲਈ ਵੀ ਬਹੁਤ ਵੱਡਾ ਨਿੱਜੀ ਘਾਟਾ ਹੈ । ਮੈਂ ਉਨ੍ਹਾਂ ਵੱਲੋਂ ਮਿਲੇ ਤਜਰਬੇ ਅਤੇ ਮਾਰਗ ਦਰਸ਼ਨ ਨੂੰ ਹਮੇਸ਼ਾ ਯਾਦ ਰੱਖਾਂਗਾ । ਮੈਂ ਇਸ ਪੀੜਾ ਨੂੰ ਮਹਿਸੂਸ ਕਰ ਸਕਦਾ ਹਾਂ ਜਿਸ ਵਿੱਚੋਂ ਉਨ੍ਹਾਂ ਦਾ ਪਰਿਵਾਰ ਅਤੇ ਉਨ੍ਹਾਂ ਦੇ ਸਨੇਹੀ ਗੁਜ਼ਰ ਰਹੇ ਹੋਣਗੇ । ਵਾਹਿਗੁਰੂ ਉਹਨਾਂ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।”
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/